The post ਤੇਜ਼ ਰਫਤਾਰ ਕਾਰ ਦੀ ਟਰੱਕ ਨਾਲ ਹੋਈ ਭਿਆਨਕ ਟੱਕਰ, ਹਾਦਸੇ ‘ਚ ਨੌਜਵਾਨ ਦੀ ਗਈ ਜਾਨ appeared first on Daily Post Punjabi.
ਕਪੂਰਥਲਾ-ਸੁਲਤਾਨਪੁਰ ਰੋਡ ‘ਤੇ ਦਰਦਨਾਕ ਹਾਦਸਾ ਵਾਪਰਿਆ ਹੈ ਜਿਸ ਇਕ ਨੌਜਵਾਨ ਦੀ ਜਾਨ ਗਈ ਹੈ। ਭਵਾਨੀਪੁਰ ਨੇੜੇ ਇਕ ਕਾਰ ਤੇ ਟਰੱਕ ਵਿਚਾਲੇ ਟੱਕਰ ਹੋਈ ਜਿਸ ਵਿਚ ਕਾਰ ਚਾਲਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਸੁਲਤਾਨਪੁਰ ਲੋਧੀ ਦੀ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਸੱਜਣ ਸ਼ਰਮਾ ਦਾ ਭਤੀਜਾ ਦੱਸਿਆ ਜਾ ਰਿਹਾ ਹੈ। ਮੌਤ ਦੇ ਬਾਅਦ ਪੂਰੇ ਇਲਾਕੇ ਵਿਚ ਸੋਗ ਦੀ ਲਹਿਰ ਹੈ।
ਫਿਲਹਾਲ ਮੌਕੇ ਉਤੇ ਮੌਜੂਦ ਲੋਕਾਂ ਨੇ ਹਾਦਸੇ ਦੀ ਸੂਚਨਾ ਪੁਲਿਸ ਨੂੰ ਦਿੱਤੀ। ਹਾਦਸਾ ਰਾਤ ਲਗਭਗ 11 ਵਜੇ ਵਾਪਰਿਆ ਹੈ। ਮੌਕੇ ‘ਤੇ ਚਸ਼ਮਦੀਦਾਂ ਨੇ ਦੱਸਿਆ ਕਿ ਗੱਡੀ ਬਹੁਤ ਤੇਜ਼ ਰਫਤਾਰ ਵਿਚ ਸੀ ਤੇ ਉਹ ਖੜ੍ਹੇ ਟਰੱਕ ਵਿਚ ਜਾ ਵੱਜੀ ਜਿਸ ਨਾਲ ਹਾਦਸਾ ਵਾਪਰਿਆ ਤੇ ਕਾਰ ਚਾਲਕ ਦੀ ਮੌਕੇ ਉਤੇ ਹੀ ਮੌਤ ਹੋ ਗਈ।
ਹਾਦਸੇ ਦੇ ਤੁਰੰਤ ਬਾਅਦ ਐਂਬੂਲੈਂਸ ਮੌਕੇ ‘ਤੇ ਪਹੁੰਚੀ ਤੇ ਦੂਜੇ ਪਾਸੇ ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ਉਤੇ ਪਹੁੰਚੀ ਤੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਮ੍ਰਿਤਕ ਦੀ ਪਛਾਣ ਕਰਮਜੀਤ ਸਿੰਘ ਪੁੱਤਰ ਬਲਕਾਰ ਸਿੰਘ ਵਜੋਂ ਹੋਈ ਹੈ।
ਵੀਡੀਓ ਲਈ ਕਲਿੱਕ ਕਰੋ -:
The post ਤੇਜ਼ ਰਫਤਾਰ ਕਾਰ ਦੀ ਟਰੱਕ ਨਾਲ ਹੋਈ ਭਿਆਨਕ ਟੱਕਰ, ਹਾਦਸੇ ‘ਚ ਨੌਜਵਾਨ ਦੀ ਗਈ ਜਾਨ appeared first on Daily Post Punjabi.