ਲੁਧਿਆਣਾ ਪੱਛਮੀ ਜ਼ਿਮਨੀ ਚੋਣ ਆਮ ਆਦਮੀ ਪਾਰਟੀ ਜਿੱਤ ਗਈ ਹੈ।ਆਪ ਦੇ ਉਮੀਦਵਾਰ ਸੰਜੀਵ ਅਰੋੜਾ ਨੇ ਪਹਿਲੇ ਰਾਊਂਡ ਨਾਲ ਬੜ੍ਹਤ ਬਣਾਈ ਰਖੀ ਜੋਕਿ ਆਖਰੀ ਰਾਊਂਡ ਤੱਕਕਾਇਮ ਰਹੀ। ਲੁਧਿਆਣਾ ਪੱਛਮੀ ਜ਼ਿਮਨੀ ਚੋਣ ਨੂੰ ਵਿਧਾਨ ਸਭਾ ਚੋਣਾਂ ਦਾ ਸੈਮੀਫਾਈਨਲ ਮੰਨਿਆ ਜਾ ਰਿਹਾ ਸੀ। ਇਸ ਚੋਣ ਵਿੱਚ ਆਪ ਮੁਖੀ ਅਰਵਿੰਦ ਕੇਜਰੀਵਾਲ, ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਕਮਾਨ ਸੰਭਾਲੀ।
ਸੰਜੀਵ ਅਰੋੜਾ ਦੀ ਜਿੱਤ ਤੋਂ ਬਾਅਦ, ਇੱਕ ਰਾਜ ਸਭਾ ਸੀਟ ਖਾਲੀ ਹੋ ਗਈ ਹੈ। ਇਸ ਦੇ ਨਾਲ ਹੀ ਸੀਨੀਅਰ ‘ਆਪ’ ਨੇਤਾ ਦਾ ਰਾਜ ਸਭਾ ਲਈ ਰਸਤਾ ਵੀ ਸਾਫ਼ ਹੋ ਜਾਵੇਗਾ। ਸਿਆਸੀ ਹਲਕਿਆਂ ਵਿੱਚ ਚਰਚਾ ਚੱਲ ਰਹੀ ਹੈ ਕਿ ਪੰਜਾਬ ਤੋਂ ਰਾਜ ਸਭਾ ਸੀਟ ਖਾਲੀ ਹੋਣ ਤੋਂ ਬਾਅਦ ਪਾਰਟੀ ਮੁਖੀ ਅਰਵਿੰਦ ਕੇਜਰੀਵਾਲ ਜਾਂ ਮਨੀਸ਼ ਸਿਸੋਦੀਆ ਰਾਜ ਸਭਾ ਵਿੱਚ ਦਾਖਲ ਹੋ ਸਕਦੇ ਹਨ। ਇਸ ਨੂੰ ਲੈ ਕੇ ਆਮ ਆਦਮੀ ਪਾਰਟੀ (ਆਪ) ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਉਹ ਉਹ ਖੁਦ ਰਾਜ ਸਭਾ ਵਿਚ ਨਹੀਂ ਜਾਣਗੇ।
ਮੀਡੀਆ ਦੇ ਸਵਾਲਾਂ ਦੇ ਜਵਾਬ ਵਿੱਚ ਕੇਜਰੀਵਾਲ ਨੇ ਕਿਹਾ ਕਿ ਸਿਆਸੀ ਮਾਮਲਿਆਂ ਦੀ ਕਮੇਟੀ ਇਹ ਫੈਸਲਾ ਕਰੇਗੀ ਕਿ ਰਾਜ ਸਭਾ ਵਿੱਚ ਕੌਣ ਜਾਵੇਗਾ, ਪਰ ਮੈਂ ਨਹੀਂ ਜਾ ਰਿਹਾ। ਕੇਜਰੀਵਾਲ ਨਹੀਂ ਜਾ ਰਿਹਾ।” ਉਨ੍ਹਾਂ ਦੁਹਰਾਇਆ ਕਿ ਨਾਮਜ਼ਦਗੀਆਂ ‘ਤੇ ਅੰਤਿਮ ਫੈਸਲਾ ਪਾਰਟੀ ਦੀ ਰਾਜਨੀਤਿਕ ਮਾਮਲਿਆਂ ਦੀ ਕਮੇਟੀ (ਪੀਏਸੀ) ਕੋਲ ਹੋਵੇਗਾ, ਪਰ ਉਨ੍ਹਾਂ ਦਾ ਖੁਦ ਉੱਚ ਸਦਨ ਵਿੱਚ ਦਾਖਲ ਹੋਣ ਦਾ ਕੋਈ ਇਰਾਦਾ ਨਹੀਂ ਹੈ।
ਇਹ ਵੀ ਪੜ੍ਹੋ : ਲੁਧਿਆਣਾ ਜਿੱਤ ‘ਤੇ CM ਮਾਨ ਦਾ ਆਇਆ ਪਹਿਲਾ ਬਿਆਨ, ਸੰਜੀਵ ਅਰੋੜਾ ਨੇ ਵੀ ਵੋਟਰਾਂ ਦਾ ਕੀਤਾ ਧੰਨਵਾਦ
ਹਾਲਾਂਕਿ, ਇਸ ਬਿਆਨ ਨਾਲ, ਉਨ੍ਹਾਂ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਉਨ੍ਹਾਂ ਦਾ ਧਿਆਨ ਸੰਸਦੀ ਸਿਆਸਤ ‘ਤੇ ਨਹੀਂ, ਸਗੋਂ ਜ਼ਮੀਨੀ ਪੱਧਰ ‘ਤੇ ਸ਼ਾਸਨ ਅਤੇ ਪਾਰਟੀ ਲੀਡਰਸ਼ਿਪ ‘ਤੇ ਰਹਿੰਦਾ ਹੈ।
ਵੀਡੀਓ ਲਈ ਕਲਿੱਕ ਕਰੋ -:
The post ਕੇਜਰੀਵਾਲ ਜਾਣਗੇ ਰਾਜ ਸਭਾ? ਲੁਧਿਆਣਾ ‘ਚ ਜਿੱਤ ਮਗਰੋਂ ਉਠੇ ਸਵਾਲ, ‘ਆਪ’ ਸੁਪਰੀਮੋ ਨੇ ਦਿੱਤਾ ਜਵਾਬ appeared first on Daily Post Punjabi.
source https://dailypost.in/news/punjab/will-kejriwal-go-to-rajya/