ਲੁਧਿਆਣਾ ਪੱਛਮੀ ਵਿੱਚ ਹੋਈ ਉਪ ਚੋਣ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਨੇ ਸ਼ਾਨਦਾਰ ਜਿੱਤ ਹਾਸਲ ਕੀਤੀ ਹੈ। ਉਨ੍ਹਾਂ ਨੂੰ ਕੁੱਲ 35,179 ਵੋਟਾਂ ਮਿਲੀਆਂ ਅਤੇ ਉਹ 10 ਹਜ਼ਾਰ 637 ਵੋਟਾਂ ਦੀ ਵੱਡੀ ਲੀਡ ਨਾਲ ਜਿੱਤੇ। ਇਸ ਜਿੱਤ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟਵੀਟ ਕਰਕੇ ਸੰਜੀਵ ਅਰੋੜਾ ਨੂੰ ਵਧਾਈ ਦਿੱਤੀ। ਇਸ ਦੇ ਨਾਲ ਹੀ ਜੇਤੂ ਸੰਜੀਵ ਅਰੋੜਾ ਨੇ ਵੋਟਰਾਂ ਦਾ ਧੰਨਵਾਦ ਕਰਦੇ ਹੋਏ ਉਨ੍ਹਾਂ ਦੇ ਭਰੋਸੇ ‘ਤੇ ਖਰਾ ਉਤਰਨ ਦਾ ਵਾਅਦਾ ਕੀਤਾ ਹੈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਦੀ ਉਪ ਚੋਣ ਵਿੱਚ ਆਮ ਆਦਮੀ ਪਾਰਟੀ ਦੀ ਸ਼ਾਨਦਾਰ ਜਿੱਤ ‘ਤੇ ਸਾਰਿਆਂ ਨੂੰ ਵਧਾਈਆਂ। ਵੱਡੀ ਲੀਡ ਨਾਲ ਹੋਈ ਜਿੱਤ ਦਰਸਾਉਂਦੀ ਹੈ ਕਿ ਸੂਬੇ ਦੇ ਲੋਕ ਸਾਡੀ ਸਰਕਾਰ ਦੇ ਕੰਮ ਤੋਂ ਬਹੁਤ ਖੁਸ਼ ਹਨ। ਅਸੀਂ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਬਿਨਾਂ ਕਿਸੇ ਭੇਦਭਾਵ ਅਤੇ ਇਮਾਨਦਾਰੀ ਨਾਲ ਦਿਨ-ਰਾਤ ਕੰਮ ਕਰ ਰਹੇ ਹਾਂ।
ਉਨ੍ਹਾਂ ਅੱਗੇ ਲਿਖਿਆ ਕਿ ਅਸੀਂ ਉਪ ਚੋਣ ਦੌਰਾਨ ਪੰਜਾਬੀਆਂ ਨਾਲ ਕੀਤੇ ਗਏ ਹਰ ਵਾਅਦੇ ਨੂੰ ਪਹਿਲ ਦੇ ਆਧਾਰ ‘ਤੇ ਪੂਰਾ ਕਰਾਂਗੇ। ਸੰਜੀਵ ਅਰੋੜਾ ਜੀ ਨੂੰ ਬਹੁਤ-ਬਹੁਤ ਵਧਾਈਆਂ। ਨਾਲ ਹੀ, ਇਸ ਜਿੱਤ ਲਈ ਦਿਨ ਰਾਤ ਕੰਮ ਕਰਨ ਵਾਲੀ ਸਮੁੱਚੀ ਲੀਡਰਸ਼ਿਪ ਅਤੇ ਵਲੰਟੀਅਰਾਂ ਨੂੰ ਵੀ ਬਹੁਤ-ਬਹੁਤ ਵਧਾਈਆਂ।
ਇਹ ਵੀ ਪੜ੍ਹੋ : ‘ਲੋਕ ਸਾਡੀ ਸਰਕਾਰ ਤੋਂ ਖੁਸ਼…’, ਪੰਜਾਬ-ਗੁਜਰਾਤ ਜ਼ਿਮਨੀ ਚੋਣਾਂ ‘ਚ ‘ਆਪ’ ਦੀ ਵੱਡੀ ਜਿੱਤ ‘ਤੇ ਬੋਲੇ ਕੇਜਰੀਵਾਲ
ਉਥੇ ਹੀ ਸੰਜੀਵ ਅਰੋੜਾ ਨੇ ਟਵੀਟ ਕੀਤਾ, “ਮੈਂ ਲੁਧਿਆਣਾ ਪੱਛਮੀ ਦੇ ਸਾਰੇ ਨਿਵਾਸੀਆਂ ਦਾ ਦਿਲੋਂ ਧੰਨਵਾਦ ਕਰਦਾ ਹਾਂ, ਮੈਂ ਤੁਹਾਨੂੰ ਵਾਅਦਾ ਕਰਦਾ ਹਾਂ ਕਿ ਤੁਸੀਂ ਮੇਰੇ ‘ਤੇ ਜੋ ਭਰੋਸਾ ਰੱਖਿਆ ਹੈ, ਮੈਂ ਉਸ ‘ਤੇ ਪੂਰੀ ਤਰ੍ਹਾਂ ਖਰਾ ਉਤਰਾਂਗਾ। ਇਸ ਮੌਕੇ ‘ਤੇ, ਮੈਂ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਜੀ ਅਤੇ ਮਾਣਯੋਗ ਮੁੱਖ ਮੰਤਰੀ ਭਗਵੰਤ ਮਾਨ ਜੀ ਦਾ ਵੀ ਧੰਨਵਾਦ ਕਰਦਾ ਹਾਂ ਕਿ ਉਨ੍ਹਾਂ ਨੇ ਮੈਨੂੰ ਸੇਵਾ ਕਰਨ ਦਾ ਇਹ ਮੌਕਾ ਦਿੱਤਾ। ਤੁਹਾਡਾ ਬਹੁਤ-ਬਹੁਤ ਧੰਨਵਾਦ, ਇਹ ਤੁਹਾਡੀ ਜਿੱਤ ਹੈ।”
ਵੀਡੀਓ ਲਈ ਕਲਿੱਕ ਕਰੋ -:
The post ਲੁਧਿਆਣਾ ਜਿੱਤ ‘ਤੇ CM ਮਾਨ ਦਾ ਆਇਆ ਪਹਿਲਾ ਬਿਆਨ, ਸੰਜੀਵ ਅਰੋੜਾ ਨੇ ਵੀ ਵੋਟਰਾਂ ਦਾ ਕੀਤਾ ਧੰਨਵਾਦ appeared first on Daily Post Punjabi.