ਖੰਨਾ : ਸੜਕ ਪਾਰ ਕਰਦਿਆਂ 26 ਸਾਲਾਂ ਟ੍ਰੇਨੀ ਮਹਿਲਾ ਡਾਕਟਰ ਨੂੰ ਕਾਰ ਨੇ ਮਾਰੀ ਟੱਕਰ, ਥਾਂ ‘ਤੇ ਮੌਤ

ਖੰਨਾ ਵਿੱਚ ਇੱਕ ਦਰਦਨਾਕ ਸੜਕ ਹਾਦਸੇ ਵਿੱਚ 26 ਸਾਲਾਂ ਮਹਿਲਾ ਡਾਕਟਰ ਦੀ ਮੌਤ ਹੋ ਜਾਣ ਦੀ ਖਬਰ ਸਾਹਮਣੇ ਆਈ ਹੈ। ਮ੍ਰਿਤਕ ਡਾਕਟਰ ਦੀ ਪਛਾਣ ਫਿਰੋਜ਼ਪੁਰ ਨਿਵਾਸੀ ਲਵਨੀਸ਼ ਕੌਰ ਚੌਹਾਨ ਵਜੋਂ ਹੋਈ ਹੈ, ਜੋ ਇਸ ਸਮੇਂ ਖੰਨਾ ਵਿੱਚ ਕਿਰਾਏ ਦੇ ਮਕਾਨ ਵਿੱਚ ਰਹਿ ਰਹੀ ਸੀ।

ਡਾਕਟਰ ਲਵਨੀਸ਼ ਖੰਨਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਕੰਮ ਕਰਦੀ ਸੀ, ਉਹ ਆਪਣੀ ਰਾਤ ਦੀ ਡਿਊਟੀ ਖਤਮ ਕਰਕੇ ਆਪਣੇ ਘਰ ਵਾਪਸ ਆ ਰਹੀ ਸੀ। ਨੈਸ਼ਨਲ ਹਾਈਵੇਅ ਖੰਨਾ ‘ਤੇ ਸੜਕ ਪਾਰ ਕਰਦੇ ਸਮੇਂ ਇੱਕ ਤੇਜ਼ ਰਫ਼ਤਾਰ ਕਾਰ ਨੇ ਮਹਿਲਾ ਡਾਕਟਰ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ, ਜਿਸ ਵਿੱਚ ਉਹ ਕਾਫ਼ੀ ਦੂਰ ਤੱਕ ਉਛਲ ਕੇ ਸਰਵਿਸ ਰੋਡ ‘ਤੇ ਡਿੱਗ ਪਈ, ਜਿਸ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਚਸ਼ਮਦੀਦਾਂ ਰਾਜਨ, ਸ਼ਿਬੂ ਅਤੇ ਰਾਜਿੰਦਰ ਸਿੰਘ ਨੇ ਦੱਸਿਆ ਕਿ ਮਹਿਲਾ ਡਾਕਟਰ ਸੜਕ ਪਾਰ ਕਰਕੇ ਭੱਟੀਆਂ ਵਾਲੇ ਪਾਸੇ ਜਾ ਰਹੀ ਸੀ, ਜਿਵੇਂ ਹੀ ਉਹ ਸੜਕ ਪਾਰ ਕਰਨ ਲੱਗੀ, ਇੱਕ ਤੇਜ਼ ਰਫ਼ਤਾਰ ਕਾਰ ਨੇ ਉਸ ਨੂੰ ਬਹੁਤ ਜ਼ੋਰ ਨਾਲ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਮਹਿਲਾ ਡਾਕਟਰ ਦੇ ਜਾਣਕਾਰ ਗੁਰਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਡਾਕਟਰ ਦੇ ਪਿਤਾ ਦਾ ਫੋਨ ਆਇਆ ਸੀ ਕਿ ਉਨ੍ਹਾਂ ਦੀ ਧੀ ਨਾਲ ਹਾਦਸਾ ਵਾਪਰ ਗਿਆ ਹੈ ਤੇ ਉਸ ਨੂੰ ਜਾ ਕੇ ਵੇਖੇ। ਜਦੋਂ ਉਹ ਮੌਕੇ ‘ਤੇ ਪਹੁੰਚੇ ਤਾਂ ਉਨ੍ਹਾਂ ਦੇਖਿਆ ਕਿ ਡਾਕਟਰ ਲਵਨੀਸ਼ ਚੌਹਾਨ ਦੀ ਮੌਤ ਹੋ ਗਈ ਸੀ। ਲਾਸ਼ ਨੂੰ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ ਰੱਖਿਆ ਗਿਆ ਹੈ। ਪਰਿਵਾਰ ਨੂੰ ਸੂਚਿਤ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ : ਪਹਿਲਗਾਮ ਹ.ਮ/ਲੇ ਦੇ ਤਿੰਨੋਂ ਗੁਨਾਹਗਾਰ ਆਪ੍ਰੇਸ਼ਨ ਮਹਾਦੇਵ ‘ਚ ਢੇ/ਰ, ਲੋਕ ਸਭਾ ‘ਚ ਬੋਲੇ ਗ੍ਰਹਿ ਮੰਤਰੀ ਅਮਿਤ ਸ਼ਾਹ 

ਐਸਐਸਐਫ ਟੀਮ ਦੇ ਏਐਸਆਈ ਸੁਖਦੇਵ ਸਿੰਘ ਨੇ ਦੱਸਿਆ ਕਿ ਹਾਦਸੇ ਦੀ ਸੂਚਨਾ ਮਿਲਣ ਤੋਂ ਬਾਅਦ ਉਹ ਮੌਕੇ ‘ਤੇ ਪਹੁੰਚੇ, ਕਾਰ ਨੂੰ ਕਬਜ਼ੇ ਵਿੱਚ ਲੈ ਲਿਆ ਗਿਆ ਹੈ, ਡਾਕਟਰ ਨੂੰ ਸਿਵਲ ਹਸਪਤਾਲ ਲਿਜਾਇਆ ਗਿਆ ਹੈ। ਸਬੰਧਤ ਪੁਲਿਸ ਸਟੇਸ਼ਨ ਨੂੰ ਸੂਚਿਤ ਕੀਤਾ ਜਾ ਰਿਹਾ ਹੈ। ਦੂਜੇ ਪਾਸੇ ਸਿਵਲ ਹਸਪਤਾਲ ਦੇ ਡਾਕਟਰ ਨਵਦੀਪ ਜੱਸਲ ਨੇ ਕਿਹਾ ਕਿ ਡਾਕਟਰ ਲਵਨੀਸ਼ ਕੌਰ ਚੌਹਾਨ ਨੂੰ ਸਿਵਲ ਹਸਪਤਾਲ ਲਿਆਂਦਾ ਗਿਆ ਸੀ ਪਰ ਉਸ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਸੀ। ਮ੍ਰਿਤਕਾ ਦੀ ਲਾਸ਼ ਨੂੰ ਮੁਰਦਾਘਰ ਵਿੱਚ ਰੱਖਿਆ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ -:

The post ਖੰਨਾ : ਸੜਕ ਪਾਰ ਕਰਦਿਆਂ 26 ਸਾਲਾਂ ਟ੍ਰੇਨੀ ਮਹਿਲਾ ਡਾਕਟਰ ਨੂੰ ਕਾਰ ਨੇ ਮਾਰੀ ਟੱਕਰ, ਥਾਂ ‘ਤੇ ਮੌਤ appeared first on Daily Post Punjabi.



Previous Post Next Post

Contact Form