ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਇੱਕ ਹੋਰ ਨਵਾਂ ਰਿਕਾਰਡ ਬਣਾਇਆ ਹੈ। ਮੋਦੀ ਸਭ ਤੋਂ ਲੰਬੇ ਸਮੇਂ ਤੱਕ ਪ੍ਰਧਾਨ ਮੰਤਰੀ ਰਹਿਣ ਵਾਲੇ ਦੂਜੇ ਨੇਤਾ ਬਣ ਗਏ ਹਨ। ਉਨ੍ਹਾਂ ਨੇ ਪ੍ਰਧਾਨ ਮੰਤਰੀ ਦਫ਼ਤਰ ਵਿੱਚ 4 ਹਜ਼ਾਰ 78 ਦਿਨ ਪੂਰੇ ਕਰ ਲਏ ਹਨ। ਜਿਸ ਤੋਂ ਬਾਅਦ ਉਨ੍ਹਾਂ ਨੇ ਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੂੰ ਵੀ ਪਿੱਛੇ ਛੱਡ ਦਿੱਤਾ ਹੈ।
ਨਰਿੰਦਰ ਮੋਦੀ ਸ਼ੁੱਕਰਵਾਰ ਨੂੰ ਇੰਦਰਾ ਗਾਂਧੀ ਨੂੰ ਪਿੱਛੇ ਛੱਡ ਕੇ ਸਭ ਤੋਂ ਲੰਬੇ ਸਮੇਂ ਤੱਕ ਪ੍ਰਧਾਨ ਮੰਤਰੀ ਰਹਿਣ ਵਾਲੇ ਦੂਜੇ ਨੇਤਾ ਬਣ ਗਏ। ਅਧਿਕਾਰੀਆਂ ਨੇ ਦੱਸਿਆ ਕਿ ਸ਼ੁੱਕਰਵਾਰ ਨੂੰ ਪ੍ਰਧਾਨ ਮੰਤਰੀ ਮੋਦੀ ਆਪਣੇ ਦਫ਼ਤਰ ਵਿੱਚ 4,078 ਦਿਨ ਪੂਰੇ ਕਰਨ ਜਾ ਰਹੇ ਹਨ। ਇੰਦਰਾ ਗਾਂਧੀ ਨੇ ਪ੍ਰਧਾਨ ਮੰਤਰੀ ਵਜੋਂ 4,077 ਦਿਨ ਪੂਰੇ ਕੀਤੇ ਸਨ। ਉਹ 24 ਜਨਵਰੀ 1966 ਤੋਂ 24 ਮਾਰਚ 1977 ਤੱਕ ਲਗਾਤਾਰ 4,077 ਦਿਨ ਪ੍ਰਧਾਨ ਮੰਤਰੀ ਰਹੀ।
ਸਾਬਕਾ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਨੇ ਆਪਣੀ ਪਾਰਟੀ ਨੂੰ 3 ਲੋਕ ਸਭਾ ਚੋਣਾਂ ਵਿੱਚ ਜਿੱਤ ਦਿਵਾਈ ਸੀ। ਉਨ੍ਹਾਂ ਕੋਲ ਪਹਿਲਾਂ ਹੀ ਲਗਾਤਾਰ 3 ਵਾਰ ਪਾਰਟੀ ਨੂੰ ਜਿੱਤ ਦਿਵਾਉਣ ਦਾ ਰਿਕਾਰਡ ਹੈ, ਕਿਉਂਕਿ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਨੇ 6,130 ਦਿਨ ਦੇਸ਼ ਦੀ ਸੇਵਾ ਕੀਤੀ ਸੀ। ਉਹ 15 ਅਗਸਤ 1947 ਤੋਂ 27 ਮਈ 1964 ਤੱਕ ਪ੍ਰਧਾਨ ਮੰਤਰੀ ਦੇ ਅਹੁਦੇ ‘ਤੇ ਰਹੇ, ਜਿਨ੍ਹਾਂ ਦਾ ਕਾਰਜਕਾਲ 16 ਸਾਲ 9 ਮਹੀਨੇ ਅਤੇ 12 ਦਿਨ ਰਿਹਾ, ਪਰ ਨਰਿੰਦਰ ਮੋਦੀ ਨੇ ਜਵਾਹਰ ਲਾਲ ਨਹਿਰੂ ਦੀ ਬਰਾਬਰੀ ਕਰ ਲਈ ਹੈ। ਉਨ੍ਹਾਂ ਨੇ ਲਗਾਤਾਰ 3 ਲੋਕ ਸਭਾ ਚੋਣਾਂ ਵਿੱਚ ਆਪਣੀ ਪਾਰਟੀ ਨੂੰ ਜਿੱਤ ਦਿਵਾਈ ਹੈ।
ਗੁਜਰਾਤ ਵਿੱਚ ਪੈਦਾ ਹੋਏ ਨਰਿੰਦਰ ਮੋਦੀ 2024 ਵਿੱਚ ਪ੍ਰਧਾਨ ਮੰਤਰੀ ਬਣੇ ਸਨ ਅਤੇ ਅਜੇ ਵੀ ਪ੍ਰਧਾਨ ਮੰਤਰੀ ਦੇ ਅਹੁਦੇ ‘ਤੇ ਹਨ। ਉਹ 2001 ਵਿੱਚ ਗੁਜਰਾਤ ਦੇ ਮੁੱਖ ਮੰਤਰੀ ਰਹਿ ਚੁੱਕੇ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇਸ਼ ਦੇ ਸਭ ਤੋਂ ਲੰਬੇ ਸਮੇਂ ਤੱਕ ਸੇਵਾ ਕਰਨ ਵਾਲੇ ਗੈਰ-ਕਾਂਗਰਸੀ ਪ੍ਰਧਾਨ ਮੰਤਰੀ ਬਣ ਗਏ ਹਨ। ਅਧਿਕਾਰੀਆਂ ਮੁਤਾਬਕ ਉਹ ਦੋ ਪੂਰੇ ਕਾਰਜਕਾਲ ਪੂਰੇ ਕਰਨ ਵਾਲੇ ਪਹਿਲੇ ਅਤੇ ਇਕਲੌਤੇ ਗੈਰ-ਕਾਂਗਰਸੀ ਨੇਤਾ ਵੀ ਹਨ।
ਇਹ ਵੀ ਪੜ੍ਹੋ : ਸਿੱਧੂ ਮੂਸੇਵਾਲਾ ਕਤਲਕਾਂਡ ਨੂੰ ਲੈ ਕੇ ਬੱਬੂ ਮਾਨ ਨੇ ਤੋੜੀ ਚੁੱਪੀ, ਬੋਲੇ- ‘ਸ਼ਰਾਫ਼ਤ ਦਾ ਸਰਟੀਫਿਕੇਟ ਲੈ ਕੇ…’
ਨਰਿੰਦਰ ਮੋਦੀ ਭਾਰਤ ਦੇ ਇਕਲੌਤੇ ਨੇਤਾ ਹਨ ਜਿਨ੍ਹਾਂ ਨੇ ਇੱਕੋ ਪਾਰਟੀ ਦੇ ਪ੍ਰਤੀਨਿਧੀ ਵਜੋਂ ਲਗਾਤਾਰ ਛੇ ਵੱਡੀਆਂ ਚੋਣਾਂ ਵਿੱਚ ਇਤਿਹਾਸਕ ਜਿੱਤ ਦਰਜ ਕੀਤੀ ਹੈ। 2002, 2007 ਅਤੇ 2012 ਵਿੱਚ ਗੁਜਰਾਤ ਵਿਧਾਨ ਸਭਾ ਚੋਣਾਂ ਵਿੱਚ ਅਤੇ ਫਿਰ 2014, 2019 ਅਤੇ 2024 ਵਿੱਚ ਦੇਸ਼ ਵਿਆਪੀ ਆਮ ਚੋਣਾਂ ਵਿੱਚ।
ਵੀਡੀਓ ਲਈ ਕਲਿੱਕ ਕਰੋ -:
The post 4 ਹਜ਼ਾਰ 78 ਦਿਨ… PM ਮੋਦੀ ਨੇ ਬਣਾਇਆ ਨਵਾਂ ਰਿਕਾਰਡ, ਇੰਦਰਾ ਗਾਂਧੀ ਨੂੰ ਛੱਡਿਆ ਪਿੱਛੇ appeared first on Daily Post Punjabi.
source https://dailypost.in/news/national/pm-modi-creates-new-record/