ਬਠਿੰਡਾ ਵਿੱਚ ਥਾਰ ਵਿਚ ਚਿੱਟੇ ਨਾਲ ਫੜੀ ਗਈ ਲੇਡੀ ਕਾਂਸਟੇਬਲ ਅਮਨਦੀਪ ਕੌਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਅਦਾਲਤ ਨੇ ਵਿਜੀਲੈਂਸ ਬਿਊਰੋ ਵੱਲੋਂ ਉਸ ਵਿਰੁੱਧ ਦਰਜ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਦਾਇਰ ਜ਼ਮਾਨਤ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ।
ਇਸ ਮਾਮਲੇ ਵਿੱਚ ਮਹਿਲਾ ਕਾਂਸਟੇਬਲ ਨੂੰ ਬਠਿੰਡਾ ਦੇ ਇੱਕ ਪਿੰਡ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਪੁਲਿਸ ਨੇ ਪਹਿਲਾਂ ਹੀ ਉਸ ਦੀਆਂ ਲਗਭਗ 1.35 ਕਰੋੜ ਰੁਪਏ ਦੀਆਂ ਜਾਇਦਾਦਾਂ ਨੂੰ ਜ਼ਬਤ ਕਰ ਲਿਆ ਹੈ। ਇਸ ਦੇ ਨਾਲ ਹੀ ਹੁਣ ਉਸ ਨੂੰ ਜ਼ਮਾਨਤ ਲਈ ਸੁਪਰੀਮ ਕੋਰਟ ਜਾਣਾ ਪਵੇਗਾ।
ਅਮਨਦੀਪ ਕੌਰ ਉਦੋਂ ਸੁਰਖੀਆਂ ਵਿੱਚ ਆਈ ਜਦੋਂ 2 ਅਪ੍ਰੈਲ 2025 ਨੂੰ ਉਸ ਨੂੰ ਬਠਿੰਡਾ ਵਿੱਚ ਇੱਕ ਕਾਲੇ ਮਹਿੰਦਰਾ ਥਾਰ ਤੋਂ 17.71 ਗ੍ਰਾਮ ਹੈਰੋਇਨ ਨਾਲ ਗ੍ਰਿਫ਼ਤਾਰ ਕੀਤਾ ਗਿਆ ਸੀ। ਉਸ ਨੂੰ ਉਸੇ ਦਿਨ ਮੁਅੱਤਲ ਅਤੇ ਬਰਖਾਸਤ ਕਰ ਦਿੱਤਾ ਗਿਆ ਸੀ। ਇਹ ਮਾਮਲਾ ਹੌਲੀ-ਹੌਲੀ ਹਾਈ-ਪ੍ਰੋਫਾਈਲ ਹੋ ਗਿਆ।
ਇਸ ਤੋਂ ਬਾਅਦ ਅਮਨਦੀਪ ਨੇ ਅਦਾਲਤ ਵਿੱਚ ਦਲੀਲ ਦਿੱਤੀ ਕਿ ਉਸ ਨੂੰ ਇੱਕ ਸਾਜ਼ਿਸ਼ ਤਹਿਤ ਫਸਾਇਆ ਗਿਆ ਹੈ। ਹਾਲਾਂਕਿ ਅਦਾਲਤ ਦਾ ਪੂਰਾ ਹੁਕਮ ਹੁਣ ਤੱਕ ਸਾਹਮਣੇ ਨਹੀਂ ਆਇਆ ਹੈ, ਪਰ ਜ਼ਮਾਨਤ ਅਰਜ਼ੀ ਰੱਦ ਹੋਣ ਨੂੰ ਇੱਕ ਝਟਕਾ ਮੰਨਿਆ ਜਾ ਰਿਹਾ ਹੈ। ਸਰਕਾਰੀ ਵਕੀਲ ਦਾ ਕਹਿਣਾ ਹੈ ਕਿ ਸਾਰੀ ਕਾਰਵਾਈ ਨਿਯਮਾਂ ਮੁਤਾਬਕ ਕੀਤੀ ਗਈ ਹੈ। ਉਨ੍ਹਾਂ ਨੇ ਅਦਾਲਤ ਵਿੱਚ ਐਫਆਈਆਰ ਦੀ ਕਾਪੀ ਵੀ ਪੇਸ਼ ਕੀਤੀ।
ਇਹ ਵੀ ਪੜ੍ਹੋ : ਫੌਜਾ ਸਿੰਘ ਦੇ ਨਾਂ ‘ਤੇ ਹੋਵੇਗਾ ਸਰਕਾਰੀ ਸਕੂਲ ਦਾ ਨਾਂ, 114 ਸਾਲਾਂ ਐਥਲੀਟ ਨੂੰ ਪੰਜਾਬ ਸਰਕਾਰ ਵੱਲੋਂ ਸਨਮਾਨ
ਦੱਸ ਦੇਈਏ ਕਿ ਅਮਨਦੀਪ ਕੌਰ ਕੋਲੋਂ 2 ਅਪ੍ਰੈਲ, 2025 ਨੂੰ ਥਾਰ ਵਿਚੋਂ 17.71 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਸੀ ਤੇ ਉਸ ਨੂੰ ਮੌਕੇ ‘ਤੇ ਹੀ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਉਸ ਨੂੰ ਉਸੇ ਦਿਨ ਮੁਅੱਤਲ ਅਤੇ ਬਰਖਾਸਤ ਕਰ ਦਿੱਤਾ ਗਿਆ। 1-2 ਮਈ ਨੂੰ 50,000 ਰੁਪਏ ਦੇ ਨਿੱਜੀ ਮੁਚਲਕੇ ‘ਤੇ ਜ਼ਮਾਨਤ ਉਸ ਨੂੰ ਮਿਲ ਗਈ ਸੀ, ਜਦਕਿ 26 ਮਈ ਨੂੰ ਵਿਜੀਲੈਂਸ ਬਿਊਰੋ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਉਸ ਨੂੰ ਦੁਬਾਰਾ ਗ੍ਰਿਫ਼ਤਾਰ ਕਰ ਲਿਆ ਤੇ ਉਸ ਦੀ 1.35 ਕਰੋੜ ਰੁਪਏ ਦੀ ਕੁੱਲ ਜਾਇਦਾਦ ਜ਼ਬਤ ਕੀਤੀ।
ਵੀਡੀਓ ਲਈ ਕਲਿੱਕ ਕਰੋ -:
The post ਥਾਰ ਵਾਲੀ ਬਰਖਾਸਤ ਕਾਂਸਟੇਬਲ ਅਮਨਦੀਪ ਕੌਰ ਨੂੰ ਅਦਾਲਤ ਵੱਲੋਂ ਮਿਲਿਆ ਵੱਡਾ ਝਟਕਾ appeared first on Daily Post Punjabi.