ਪੰਜਾਬੀ ਅਦਾਕਾਰਾ ਤਾਨੀਆ ਦੇ ਪਿਤਾ ਅਨਿਲ ਕੰਬੋਜ ‘ਤੇ ਹਮਲੇ ਕਰਨ ਵਾਲੇ 3 ਵਿਅਕਤੀਆਂ ਨੂੰ ਪੁਲਿਸ ਨੇ ਕਾਬੂ ਕਰ ਲਿਆ ਹੈ। ਪੁਲਿਸ ਨੇ ਤਿੰਨੋਂ ਮੁਲਜ਼ਮਾਂ ਨੂੰ ਮੁਕਾਬਲੇ ਦੇ ਬਾਅਦ ਗ੍ਰਿਫਤਾਰ ਕੀਤਾ। ਮੁਕਾਬਲੇ ਦੌਰਾਨ ਪੁਲਿਸ ਤੇ ਮੁਲਜ਼ਮਾਂ ਵਿਚਾਲੇ ਫਾਇਰਿੰਗ ਹੋਈ, ਜਿਸ ਨਾਲ ਗੋਲੀ ਲੱਗਣ ਨਾਲ ਤਿੰਨੋਂ ਸ਼ੂਟਰ ਜ਼ਖਮੀ ਹੋ ਗਏ। ਉਨ੍ਹਾਂ ਨੂੰ ਇਲਾਜ ਲਈ ਹਸਪਤਾਲ ਭਰਤੀ ਕਰਾਇਆ ਗਿਆ ਹੈ।
ਮੁਲਜ਼ਮਾਂ ਤੋਂ ਪੁਲਿਸ ਨੇ ਹਥਿਆਰ ਤੇ ਵਾਰਦਾਤ ਵਿਚ ਇਸਤੇਮਾਲ ਕੀਤੀ ਗਈ ਕਾਰ ਵੀ ਬਰਾਮਦ ਕੀਤੀ ਹੈ। ਇਹ ਹਮਲਾ ਦਿਨ-ਦਿਹਾੜੇ ਕੀਤੇ ਗਿਆ ਸੀ ਜਿਸ ਨਾਲ ਪੂਰੇ ਇਲਾਕੇ ਵਿਚ ਦਹਿਸ਼ਤ ਫੈਲ ਗਈ ਸੀ। ਹੁਣ ਮੁਲਜ਼ਮਾਂ ਦੀ ਗ੍ਰਿਫਤਾਰੀ ਦੇ ਬਾਅਦ ਪੁਲਿਸ ਅੱਗੇ ਦੀ ਜਾਂਚ ਕਰ ਰਹੀ ਹੈ।
ਦੱਸ ਦੇਈਏ ਕਿ ਮੋਗਾ ਜ਼ਿਲ੍ਹੇ ਦੇ ਕੋਟ ਈਸੇ ਖਾ ਵਿਖੇ 4 ਜੁਲਾਈ ਨੂੰ ਕਲੀਨਿਕ ‘ਤੇ ਦਵਾਈ ਲੈਣ ਦੇ ਬਹਾਨੇ ਆਏ ਨੌਜਵਾਨਾਂ ਨੇ ਡਾਕਟਰ ਅਨਿਲ ਕੰਬੋਜ ਨੂੰ ਗੋਲੀ ਮਾਰੀ ਸੀ। ਉਨ੍ਹਾਂ ਦੀ ਹਾਲਤ ਅਜੇ ਵੀ ਗੰਭੀਰ ਹੈ। ਮੁਲਜ਼ਮਾਂ ਦੀ ਪਛਾਣ ਗੁਰਲਾਲ, ਖੁਸ਼ਪ੍ਰੀਤ ਤੇ ਗੁਰਮਨ ਵਜੋਂ ਹੋਈ ਹੈ। ਉਹ ਤਰਨਤਾਰਨ ਦੇ ਰਹਿਣ ਵਾਲੇ ਹਨ। ਡੀਜੀਪੀ ਗੌਰਵ ਯਾਦਵ ਨੇ ਖੁਦ ਸੋਸ਼ਲ ਮੀਡੀਆ ਅਕਾਊਂਟ ‘ਤੇ ਪੋਸਟ ਪਾ ਕੇ ਇਹ ਜਾਣਕਾਰੀ ਦਿੱਤੀ ਹੈ।
ਇਹ ਵੀ ਪੜ੍ਹੋ : ਮੁਕੇਰੀਆਂ : ਟਰੱਕ ਯੂਨੀਅਨ ਦੇ ਪ੍ਰਧਾਨ ਦਾ ਕ.ਤ.ਲ, ਕੰਧ ਬਣਾਉਣ ਨੂੰ ਲੈ ਕੇ ਪਿਆ ਸੀ ਰੌਲਾ
ਪੁਲਿਸ ਨੇ ਮੁਲਜ਼ਮਾਂ ਕੋਲੋਂ 2 ਪਿਸਤੌਲਾਂ ( .30 ਬੋਰ) ਦੇ ਨਾਲ 10 ਜ਼ਿੰਦਾ ਕਾਰਤੂਸ, 1 ਪਿਸਤੌਲ (.32 ਬੋਰ)ਦੇ ਨਾਲ 3 ਕਾਰਤੂਸ ਤੇ 1 ਕਾਰ ਬਰਾਮਦ ਕੀਤੀ ਹੈ। ਫਤਹਿਗੜ੍ਹ ਪੰਜਕੂਰ ਪੁਲਿਸ ਸਟੇਸ਼ਨ ਵਿਚ FIR ਦਰਜ ਕੀਤੀ ਗਈ ਹੈ। ਅੱਗੇ ਦੀ ਜਾਂਚ ਜਾਰੀ ਹੈ ਤਾਂ ਕਿ ਇਸ ਮਾਡਿਊਲ ਦੇ ਲਿੰਕ ਦਾ ਪਤਾ ਲਗਾਇਆ ਜਾ ਸਕੇ।
ਵੀਡੀਓ ਲਈ ਕਲਿੱਕ ਕਰੋ -:
The post ਪੰਜਾਬੀ ਅਦਾਕਾਰਾ ਤਾਨੀਆ ਦੇ ਪਿਤਾ ‘ਤੇ ਫਾਇਰਿੰਗ ਕਰਨ ਵਾਲੇ ਕਾਬੂ, ਮੋਗਾ ਪੁਲਿਸ ਨੇ ਐਨਕਾਊਂਟਰ ਮਗਰੋਂ ਕੀਤਾ ਗ੍ਰਿਫਤਾਰ appeared first on Daily Post Punjabi.