ਬਠਿੰਡਾ ਤੋਂ ਇੱਕ ਬੱਚੇ ਦੇ ਲਾਪਤਾ ਹੋਣ ਦੀ ਖ਼ਬਰ ਸਾਹਮਣੇ ਆਈ ਸੀ। ਛੇਵੀਂ ਜਮਾਤ ਦਾ ਵਿਦਿਆਰਥੀ ਵੰਸ਼ ਬੀਤੇ ਦਿਨ ਤੋਂ ਲਾਪਤਾ ਹੈ। ਬੱਚਾ ਕੱਲ੍ਹ ਸਕੂਲ ਗਿਆ ਸੀ ਪਰ ਅਜੇ ਤੱਕ ਵਾਪਸ ਨਹੀਂ ਪਰਤਿਆ ਹੈ। ਬੱਚੇ ਦੇ ਮਾਪਿਆਂ ਦਾ ਰੋ-ਰੋ ਕੇ ਬੁਰਾ ਹਾਲ ਹੈ ਅਤੇ ਉਹ ਆਪਣੇ ਬੱਚੇ ਦੀ ਸੁਰੱਖਿਅਤ ਵਾਪਸੀ ਲਈ ਪ੍ਰਸ਼ਾਸਨ ਅੱਗੇ ਗੁਹਾਰ ਲਗਾ ਰਹੇ ਹਨ। ਪੁਲਿਸ ਵੱਲੋਂ ਬੱਚੇ ਦੀ ਭਾਲ ਕੀਤੀ ਜਾ ਰਹੀ ਹੈ।
ਪਰ ਹੁਣ ਲਾਪਤਾ ਹੋਏ ਬੱਚੇ ਦੀ CCTV ਸਾਹਮਣੇ ਆਈ ਹੈ। ਵੀਡੀਓ ਵਿਚ ਰੇਲਵੇ ਸਟੇਸ਼ਨ ‘ਤੇ ਘੁੰਮਦਾ ਨਜ਼ਰ ਆ ਰਿਹਾ ਹੈ। ਬੱਚਾ ਸਕੂਲ ਦੀ ਯੂਨੀਫਾਰਮ ਵਿਚ ਹੈ ਤੇ ਉਸ ਨੇ ਮੋਢੇ ‘ਤੇ ਬੈਗ ਵੀ ਪਾਇਆ ਹੋਇਆ ਹੈ। ਉਸ ਤੋਂ ਬਾਅਦ ਉਹ ਟ੍ਰੇਨ ਵਿਚ ਬੈਠ ਗਿਆ। ਇਹ ਵੀਡੀਓ ਪੁਲਿਸ ਵੱਲੋਂ ਕਬਜ਼ੇ ਵਿਚ ਲੈ ਲਈ ਗਈ ਹੈ ਤੇ ਜਾਂਚ ਕੀਤੀ ਜਾ ਰਹੀ ਹੈ ਕਿ ਇਹ ਟ੍ਰੇਨ ਕਿਥੇ ਜਾ ਰਹੀ ਹੈ ਤਾਂ ਕਿ ਵੰਸ਼ ਬਾਰੇ ਪਤਾ ਲਗਾਇਆ ਜਾ ਸਕੇ।
ਇਹ ਵੀ ਪੜ੍ਹੋ : ਫਰੀਦਕੋਟ ਦੇ DSP ਦੀ ਗ੍ਰਿਫ਼ਤਾਰੀ ਤੋਂ ਬਾਅਦ SSP ਡਾ. ਪ੍ਰਗਿਆ ਜੈਨ ਦਾ ਵੱਡਾ ਬਿਆਨ
ਬੱਚੇ ਦੇ ਪਿਤਾ ਰਾਮ ਨਰਾਇਣ ਨੇ ਦੱਸਿਆ ਕਿ ਕੱਲ੍ਹ (3 ਜੁਲਾਈ, 2025), ਗਰਮੀਆਂ ਦੀਆਂ ਛੁੱਟੀਆਂ ਖਤਮ ਹੋਣ ਤੋਂ ਬਾਅਦ ਪਹਿਲੇ ਦਿਨ ਉਨ੍ਹਾਂ ਨੇ ਆਪਣੇ ਪੁੱਤਰ ਵੰਸ਼ ਨੂੰ ਆਟੋ ਰਿਕਸ਼ਾ ਰਾਹੀਂ ਸਕੂਲ ਭੇਜਿਆ ਸੀ। ਪਰ ਸਕੂਲ ਛੁੱਟੀ ਹੋਣ ਤੋਂ ਬਾਅਦ ਜਦੋਂ ਵੰਸ਼ ਘਰ ਨਹੀਂ ਪਹੁੰਚਿਆ ਤਾਂ ਪਰਿਵਾਰ ਨੇ ਉਸਦੀ ਭਾਲ ਸ਼ੁਰੂ ਕੀਤੀ ਅਤੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ। ਸਕੂਲ ਦੇ ਆਸ-ਪਾਸ ਦੇ ਸੀਸੀਟੀਵੀ ਕੈਮਰੇ ਵੀ ਖੰਗਾਲੇ ਗਏ ਹਨ, ਪਰ ਅਜੇ ਤੱਕ ਵੰਸ਼ ਦਾ ਕੋਈ ਸੁਰਾਗ ਨਹੀਂ ਮਿਲ ਸਕਿਆ।
ਵੀਡੀਓ ਲਈ ਕਲਿੱਕ ਕਰੋ -:
The post ਬਠਿੰਡਾ : ਛੇਵੀਂ ਪੜ੍ਹਦੇ ਲਾਪਤਾ ਸਟੂਡੈਂਟ ਦੀ CCTV ਆਈ ਸਾਹਮਣੇ, ਪੁਲਿਸ ਕਰ ਰਹੀ ਹੈ ਜਾਂਚ appeared first on Daily Post Punjabi.