114 ਸਾਲਾ ਐਥਲੀਟ ਫੌਜਾ ਸਿੰਘ ਅੱਜ ਪੰਜ ਤੱਤਾਂ ‘ਚ ਵਿਲੀਨ ਹੋ ਗਏ। ਜਲੰਧਰ ਸਥਿਤ ਉਨ੍ਹਾਂ ਦੇ ਜੱਦੀ ਪਿੰਡ ਬਿਆਸ ਵਿਚ ਉਨ੍ਹਾਂ ਨੂੰ ਰਾਜਕੀ ਸਨਮਾਨ ਨਾਲ ਅੰਤਿਮ ਵਿਦਾਈ ਦਿੱਤੀ ਗਈ। ਉਨ੍ਹਾਂ ਦੇ ਪੁੱਤਾਂ ਨੇ ਉਨ੍ਹਾਂ ਨੂੰ ਮੁੱਖ ਅਗਨੀ ਦਿੱਤੀ। ਸਵੇਰੇ 9 ਵਜੇ ਤੋਂ ਦੁਪਹਿਰ ਸਾਢੇ 12 ਵਜੇ ਤੱਕ ਦੇਹ ਨੂੰ ਅੰਤਿਮ ਦਰਸ਼ਨ ਲਈ ਰੱਖਿਆ ਗਿਆ ਸੀ ਜਿਸ ਦੇ ਬਾਅਦ ਅੰਤਿਮ ਯਾਤਰਾ ਕੱਢੀ ਗਈ। ਇਸ ਦੇ ਬਾਅਦ ਪਿੰਡ ਦੇ ਸ਼ਮਸ਼ਾਨਘਾਟ ‘ਤੇ ਸਸਕਾਰ ਕੀਤਾ ਗਿਆ।
ਮੁੱਖ ਮੰਤਰੀ ਭਗਵੰਤ ਮਾਨ, ਰਾਜਪਾਲ ਗੁਲਾਬ ਚੰਦ ਕਟਾਰੀਆ ਸਣੇ ਕਈ ਨੇਤਾ ਸ਼ਰਧਾਂਜਲੀ ਦੇਣ ਪਹੁੰਚੇ। ਪ੍ਰਧਾਨ ਮੰਤਰੀ ਦਫਤਰ ਵੱਲੋਂ ਵੀ ਪਰਿਵਾਰ ਨੂੰ ਸੋਗ ਸੰਦੇਸ਼ ਭੇਜਿਆ ਗਿਆ। ਮੀਡੀਆ ਨਾਲ ਗੱਲਬਾਤ ਕਰਦੇ ਹੋਏ ਸੀਐੱਮ ਨੇ ਕਿਹਾ ਕਿ ਪਿੰਡ ਦੇ ਸਟੇਡੀਅਮ ਵਿਚ ਫੌਜਾ ਸਿੰਘ ਦਾ ਬੁੱਤ ਸਥਾਪਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਰਹਿੰਦੀਆਂ ਪੀੜ੍ਹੀਆਂ ਤੱਕ ਫੌਜਾ ਸਿੰਘ ਨੂੰ ਯਾਦ ਕੀਤਾ ਜਾਵੇਗਾ। ਉਨ੍ਹਾਂ ਨੇ ਸਾਬਿਤ ਕੀਤਾ ਕਿ ਜੇ ਸ ਰੀਰ ਨੂੰ ਸੰਭਾਲਿਆ ਜਾਵੇ ਤਾਂ ਉਮਰਾਂ ਬਾਰ ਨਹੀਂ ਬਣ ਸਕਦੀਆਂ । ‘ਯੁੱਧ ਨਸ਼ਿਆਂ ਵਿਰੁੱਧ’ ‘ਚ ਉਨ੍ਹਾਂ ਦੇ ਯੋਗਦਾਨ ਨੂੰ ਸ਼ਬਦਾਂ ‘ਚ ਬਿਆਨ ਨਹੀਂ ਕੀਤਾ ਜਾ ਸਕਦਾ।
ਇਹ ਵੀ ਪੜ੍ਹੋ : ਅਨਮੋਲ ਗਗਨ ਮਾਨ ਦੇ ਅਸਤੀਫੇ ਨੂੰ ਪਾਰਟੀ ਨੇ ਕੀਤਾ ਨਾਮਨਜ਼ੂਰ, ਮੰਤਰੀ ਅਮਨ ਅਰੋੜਾ ਨੇ ਦਿੱਤੀ ਜਾਣਕਾਰੀ
ਦੱਸ ਦੇਈਏ ਕਿ ਫੌਜਾ ਸਿੰਘ ਨੂੰ ਉਨ੍ਹਾਂ ਦੇ ਘਰ ਤੋਂ 120 ਮੀਟਰ ਦੀ ਦੂਰੀ ‘ਤੇ ਹਾਈਵੇ ਕ੍ਰਾਸ ਕਰਦੇ ਹੋਏ ਫਾਰਚੂਨਰ ਸਵਾਰ NRI ਅੰਮ੍ਰਿਤਪਾਲ ਸਿੰਘ ਢਿੱਲੋਂ ਨੇ ਟੱਕਰ ਮਾਰ ਦਿੱਤੀ ਸੀ ਜਿਸ ਨਾਲ ਉਨ੍ਹਾਂ ਦੀ ਮੌਤ ਹੋ ਗਈ। ਜਲੰਧਰ ਦਿਹਾਤੀ ਪੁਲਿਸ ਨੇ ਮਾਮਲੇ ਵਿਚ ਭੋਗਪੁਰ ਕੋਲ ਫਾਰਚੂਨਰ ਤੇ ਕਪੂਰਥਲਾ ਦੇ ਰਹਿਣ ਵਾਲੇ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਸੀ। ਉਸ ਨੂੰ ਕੋਰਟ ਵਿਚ ਪੇਸ਼ ਕਰਨ ਦੇ ਬਾਅਦ ਪੁਲਿਸ ਨੇ ਜੇਲ੍ਹ ਭੇਜ ਦਿੱਤਾ।
ਵੀਡੀਓ ਲਈ ਕਲਿੱਕ ਕਰੋ -:
The post ਪੰਜ ਤੱਤਾਂ ‘ਚ ਵਿਲੀਨ ਹੋਏ ਦੌੜਾਕ ਫੌਜਾ ਸਿੰਘ, CM ਮਾਨ ਬੋਲੇ-‘ਪਿੰਡ ਦੇ ਸਟੇਡੀਅਮ ‘ਚ ਲਗਾਇਆ ਜਾਵੇਗਾ ਬੁੱਤ’ appeared first on Daily Post Punjabi.