DSP ਦੀ ਗੱਡੀ ‘ਚੋਂ ਮਿਲੇ ਰਿਸ਼ਵਤ ਦੇ 100000 ਰੁਪਏ! ਉੱਤੋਂ ਪਹੁੰਚ ਗਈ ਵਿਜੀਲੈਂਸ ਟੀਮ

ਬਠਿੰਡਾ ਜ਼ਿਲ੍ਹੇ ਦੇ ਭੁੱਚੋ ਮੰਡੀ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵੱਡੀ ਕਾਰਵਾਈ ਕਰਦਿਆਂ ਵਿਜੀਲੈਂਸ ਵਿਭਾਗ ਨੇ DSP ਦਫ਼ਤਰ ਵਿੱਚ ਤਾਇਨਾਤ ਏਐਸਆਈ ਰਾਜ ਕੁਮਾਰ ਨੂੰ 1 ਲੱਖ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।

ਰਾਜ ਕੁਮਾਰ ‘ਤੇ ਪਿੰਡ ਕਲਿਆਣ ਦੇ ਸਾਬਕਾ ਸਰਪੰਚ ਕੁਲਵਿੰਦਰ ਸਿੰਘ ਕਿੰਦਰਾ ਅਤੇ ਉਨ੍ਹਾਂ ਦੇ ਦੋ ਪੁੱਤਰਾਂ ਦਾ ਨਾਮ ਉਨ੍ਹਾਂ ਵਿਰੁੱਧ ਦਰਜ ਕੇਸ ਵਿੱਚੋਂ ਹਟਾਉਣ ਬਦਲੇ 5 ਲੱਖ ਰੁਪਏ ਦੀ ਰਿਸ਼ਵਤ ਮੰਗਣ ਦਾ ਦੋਸ਼ ਹੈ। ਬਾਅਦ ਵਿੱਚ ਸੌਦਾ 2 ਲੱਖ ਰੁਪਏ ਵਿੱਚ ਤੈਅ ਹੋ ਗਿਆ।

ਇਹ ਮਾਮਲਾ 20 ਮਈ ਨੂੰ ਨਥਾਣਾ ਪੁਲਿਸ ਵੱਲੋਂ ਦਰਜ ਐੱਫ.ਆਈ.ਆਰ. ਨਾਲ ਜੁੜਿਆ ਹੈ, ਜਿਸ ਨੂੰ ਸਾਬਕਾ ਸਰਪੰਚ ਦੀ ਪਤਨੀ ਪਰਮਜੀਤ ਕੌਰ ਨੇ ਝੂਠਾ ਦੱਸਿਆ ਸੀ। ਉਨ੍ਹਾਂ ਨੇ ਇਸ ਦੀ ਸ਼ਿਕਾਇਤ ਐੱਸ.ਐੱਸ.ਪੀ. ਬਠਿੰਡਾ ਤੋਂ ਕੀਤੀ, ਜਿਸ ਤੋਂ ਜਾਂਚ DSP ਰਵਿੰਦਰ ਸਿੰਘ ਨੂੰ ਸੌਂਪੀ ਗਈ ਸੀ।

ਰਿਸ਼ਵਤ ਦੀ ਮੰਗ ਤੋਂ ਪ੍ਰੇਸ਼ਾਨ ਹੋ ਕੇ ਪਰਮਜੀਤ ਕੌਰ ਨੇ ਵਿਜੀਲੈਂਸ ਵਿਭਾਗ ਨਾਲ ਸੰਪਰਕ ਕੀਤਾ, ਜਿਸ ਮਗਰੋਂ ਟੀਮ ਨੇ ਜਾਲ ਵਿਛਾ ਕੇ ਏਐੱਸਆਈ ਰਾਜ ਕੁਮਾਰ ਨੂੰ ਇੱਕ ਲੱਖ ਰੁਪਏ ਲੈਂਦੇ ਹੋਏ ਫੜਿਆ। ਮਾਮਲੇ ਦੀ ਜਾਂਚ ਜਾਰੀ ਹੈ।

ਵਿਜੀਲੈਂਸ ਵਿਭਾਗ ਨੇ ਸ਼ਿਕਾਇਤ ਦੇ ਆਧਾਰ ‘ਤੇ ਜਾਲ ਵਿਛਾਉਣ ਦਾ ਫੈਸਲਾ ਕੀਤਾ। ਮੰਗਲਵਾਰ ਨੂੰ ਯੋਜਨਾ ਮੁਤਾਬਕ ਪਰਮਜੀਤ ਕੌਰ ਇੱਕ ਲੱਖ ਰੁਪਏ ਦੀ ਪਹਿਲੀ ਕਿਸ਼ਤ ਲੈ ਕੇ ਬਠਿੰਡਾ ਦੇ ਮਹਿਲਾ ਪੁਲਿਸ ਸਟੇਸ਼ਨ ਵਿੱਚ ਸਥਿਤ DSP ਦਫਤਰ ਪਹੁੰਚੀ।

ਇਹ ਵੀ ਪੜ੍ਹੋ : ਉਡੀਕ ਖ਼ਤਮ! ਆਦਮਪੁਰ ਤੋਂ ਮੁੰਬਈ ਫਲਾਈਟ ਭਲਕੇ ਤੋਂ ਸ਼ੁਰੂ, ਸ੍ਰੀ ਹਜ਼ੂਰ ਸਾਹਿਬ ਪਹੁੰਚਣਾ ਹੋਵੇਗਾ ਸੌਖਾ

ਜਿਵੇਂ ਹੀ ਸਹਾਇਕ ਸਬ ਇੰਸਪੈਕਟਰ ਰਾਜ ਕੁਮਾਰ ਨੇ ਪਰਮਜੀਤ ਕੌਰ ਤੋਂ ਇੱਕ ਲੱਖ ਰੁਪਏ ਨਕਦ ਲੈ ਕੇ ਆਪਣੀ ਕਾਰ ਵਿੱਚ ਰੱਖੇ, ਨੇੜੇ ਤਾਇਨਾਤ ਵਿਜੀਲੈਂਸ ਟੀਮ ਨੇ ਤੁਰੰਤ ਕਾਰਵਾਈ ਕਰਦਿਆਂ ਰਾਜਕੁਮਾਰ ਨੂੰ ਮੌਕੇ ‘ਤੇ ਹੀ ਗ੍ਰਿਫ਼ਤਾਰ ਕਰ ਲਿਆ। ਉਸ ਤੋਂ ਰਿਸ਼ਵਤ ਦੀ ਰਕਮ ਵੀ ਬਰਾਮਦ ਕਰ ਲਈ ਗਈ ਹੈ।

ਡੀਐਸਪੀ ਵੀ ਜਾਂਚ ਅਧੀਨ ਪੁੱਛਗਿੱਛ ਜਾਰੀ ਹੈ
ਵਿਜੀਲੈਂਸ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਦੋਸ਼ੀ ਸਹਾਇਕ ਰੀਡਰ ਵਿਰੁੱਧ ਭ੍ਰਿਸ਼ਟਾਚਾਰ ਵਿਰੋਧੀ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਹੋਰ ਜਾਂਚ ਜਾਰੀ ਹੈ। ਅਧਿਕਾਰੀਆਂ ਨੇ ਇਹ ਵੀ ਸਪੱਸ਼ਟ ਕੀਤਾ ਕਿ ਜੇ ਜਾਂਚ ਦੌਰਾਨ ਇਸ ਮਾਮਲੇ ਵਿੱਚ ਡੀਐਸਪੀ ਭੁੱਚੋ ਮੰਡੀ ਰਵਿੰਦਰ ਸਿੰਘ ਦੀ ਕਿਸੇ ਵੀ ਤਰ੍ਹਾਂ ਦੀ ਭੂਮਿਕਾ ਸਾਹਮਣੇ ਆਉਂਦੀ ਹੈ, ਤਾਂ ਉਸ ਵਿਰੁੱਧ ਨਿਯਮਾਂ ਮੁਤਾਬਕ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਵੀਡੀਓ ਲਈ ਕਲਿੱਕ ਕਰੋ -:

The post DSP ਦੀ ਗੱਡੀ ‘ਚੋਂ ਮਿਲੇ ਰਿਸ਼ਵਤ ਦੇ 100000 ਰੁਪਏ! ਉੱਤੋਂ ਪਹੁੰਚ ਗਈ ਵਿਜੀਲੈਂਸ ਟੀਮ appeared first on Daily Post Punjabi.



Previous Post Next Post

Contact Form