ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਸਕੱਤਰ ਅਹੁਦੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਵੰਤ ਸਿੰਘ ਨੇ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਫੈਸਲਾ ਨਿੱਜੀ ਕਾਰਨਾਂ ਕਰਕੇ ਲਿਆ ਗਿਆ ਹੈ। ਹੁਣ ਇਹ ਅਹੁਦਾ ਖਾਲੀ ਹੋ ਗਿਆ ਹੈ ਤੇ ਨਵੇਂ ਚੋਣ ਕਰਾਏ ਜਾਣਗੇ।
ਸੂਤਰਾਂ ਮੁਤਾਬਕ ਕੁਲਵੰਤ ਸਿੰਘ ਵਿਧਾਇਕ ਹੋਣ ਕਾਰਨ ਇਸ ਅਹੁਦੇ ਨੂੰ ਪੂਰਾ ਸਮਾਂ ਨਹੀਂ ਦੇ ਪਾ ਰਹੇ ਸਨ। ਇਸ ਲਈ ਉਨ੍ਹਾਂ ਨੇ ਅਸਤੀਫਾ ਦੇਣਾ ਬੇਹਤਰ ਸਮਝਿਆ। ਦੱਸ ਦੇਈਏ ਕਿ ਉਨ੍ਹਾਂ ਨੂੰ 12 ਤਰੀਕ ਨੂੰ ਬਿਨਾਂ ਵਿਰੋਧ ਦੇ ਸਕੱਤਰ ਚੁਣਿਆ ਗਿਆ ਸੀ। ਇਹ ਚੋਣਾਂ 12 ਜੁਲਾਈ ਨੂੰ ਸੰਪੰਨ ਹੋਈਆਂ ਸਨ। ਇਸ ਵਿਚ ਆਮ ਆਦਮੀ ਪਾਰਟੀ ਦੇ ਨੇਤਾ ਅਮਰਜੀਤ ਸਿੰਘ ਮਹਿਤਾ ਲਗਾਤਾਰ ਦੂਜੀ ਵਾਰ ਪ੍ਰਧਾਨ ਚੁਣੇ ਗਏ ਤੇ ਵਿਧਾਇਕ ਕੁਲਵੰਤ ਸਿੰਘ ਨੂੰ ਸਕੱਤਰ ਅਹੁਦੇ ਦੀ ਜ਼ਿੰਮੇਵਾਰੀ ਸੌਂਪੀ ਗਈ ਸੀ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਨੇ ਗਰੁੱਪ ‘D’ ਦੀਆਂ ਅਸਾਮੀਆਂ ਲਈ ਉਮਰ ਹੱਦ ਵਧਾਈ, ਕੈਬਨਿਟ ਮੀਟਿੰਗ ‘ਚ ਲਏ ਗਏ ਅਹਿਮ ਫੈਸਲੇ
ਇਸ ਤੋਂ ਇਲਾਵਾ ਆਪ ਦੇ ਜਨਰਲ ਸਕੱਤਰ ਦੀਪਕ ਬਾਲੀ ਨੂੰ ਉਪ ਪ੍ਰਧਾਨ, ਸਿਦਾਰਥ ਸ਼ਰਮਾ ਨੂੰ ਸੰਯੁਕਤ ਸਕੱਤਰ ਤੇ ਪੰਜਾਬ ਸਟੇਟ ਪਲਾਨਿੰਗ ਬੋਰਡ ਦੇ ਵਾਈਸ ਚੇਅਰਮੈਨ ਸੁਨੀਲ ਗੁਪਤਾ ਨੂੰ ਖਜ਼ਾਨਚੀ ਨਿਯੁਕਤ ਕੀਤਾ ਗਿਆ ਸੀ। ਦੱਸ ਦੇਈਏ ਕਿ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੀ ਆਪਣੀ ਪਛਾਣ ਹੈ। ਸੰਸਥਾ ਦੇ ਦੋ ਵੱਡੇ ਸਟੇਡੀਅਮ ਹਨ। ਇਕ ਮੋਹਾਲੀ ਫੇਜ਼-10 ਵਿਚ ਹੈ ਜਦੋਂ ਕਿ ਦੂਜਾ IPL ਮੈਚ ਵਿਚ ਹੈ। ਪਹਿਲਾਂ ਮੋਹਾਲੀ ਸਟੇਡੀਅਮ ਵਿਚ ਮੈਚ ਹੁੰਦੇ ਸਨ। ਜਦੋਂ ਕਿ IPL ਮੈਚ ਤੋਂ ਪੀਸੀਏ ਦੇ ਨਵੇਂ ਮੁੱਲਾਂਪੁਰ ਸਟੇਡੀਅਮ ਨੂੰ ਪਛਾਣ ਮਿਲੀ ਹੈ।
ਵੀਡੀਓ ਲਈ ਕਲਿੱਕ ਕਰੋ -:
The post MLA ਕੁਲਵੰਤ ਸਿੰਘ ਨੇ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਸਕੱਤਰ ਦੇ ਅਹੁਦੇ ਤੋਂ ਦਿੱਤਾ ਅਸਤੀਫਾ, ਨਿੱਜੀ ਕਾਰਨਾਂ ਦਾ ਦਿੱਤਾ ਹਵਾਲਾ appeared first on Daily Post Punjabi.