‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਫਿਰੋਜ਼ਪੁਰ ਪੁਲਿਸ ਨੂੰ ਮਿਲੀ ਸਫਲਤਾ, 13 ਕਿਲੋ ਹੈਰੋਇਨ ਸਣੇ 2 ਮੁਲਜ਼ਮ ਕਾਬੂ

ਫਿਰੋਜ਼ਪੁਰ ਪੁਲਿਸ ਨੂੰ ਯੁੱਧ ਨਸ਼ਿਆਂ ਵਿਰੁੱਧ ਤਹਿਤ ਵੱਡੀ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ 2 ਵੱਖ-ਵੱਖ ਥਾਵਾਂ ਤੋਂ 13 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਪੁਲਿਸ ਨੇ ਦੱਸਿਆ ਕਿ ਇਹ ਵੱਡੀ ਰਿਕਵਰੀ ਹੈ। 2 ਨਸ਼ਾ ਤਸਕਰਾਂ ਨੂੰ ਵੱਖ-ਵੱਖ ਥਾਵਾਂ ਤੋਂ 13 ਕਿਲੋ ਹੈਰੋਇਨ, ਇਕ ਪਿਸਤੌਲ ਤੇ 8 ਜ਼ਿੰਦਾ ਕਾਰਤੂਸ ਸਣੇ ਗ੍ਰਿਫਤਾਰ ਕੀਤਾ ਗਿਆ ਹੈ। ਫੜੇ ਗਏ ਮੁਲਜ਼ਮਾਂ ਖਿਲਾਫ NDPS ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਜਾਂਚ ਦੌਰਾਨ ਵੱਡੇ ਖੁਲਾਸੇ ਹੋਣ ਦੀ ਵੀ ਉਮੀਦ ਹੈ।

ਡੀਆਈਜੀ ਫਿਰੋਜ਼ਪੁਰ ਰੇਂਜ ਸਰਦਾਰ ਹਰਮਨਬੀਰ ਸਿੰਘ ਗਿੱਲ ਨੇ ਦੱਸਿਆ ਕਿ ਐੱਸਐੱਸਪੀ ਫਿਰੋਜ਼ਪੁਰ ਸ. ਭੁਪਿੰਦਰ ਸਿੰਘ ਸਿੱਧੂ ਵੱਲੋਂ ਐੱਸਪੀ ਇਨਵੈਸਟੀਗੇਸ਼ਨ ਮਨਜੀਤ ਸਿੰਘ, ਡੀਐੱਸਪੀ ਇਨਵੈਸਟੀਗੇਸ਼ਨ ਬਲਜਿੰਦਰ ਸਿੰਘ, ਡੀਐੱਸਪੀ ਕਰਨ ਸ਼ਰਮਾ, ਡੀਐੱਸਪੀ ਸੁਖਵਿੰਦਰ ਸਿੰਘ ਤੇ ਸੀਆਈਏ ਸਟਾਫ ਫਿਰੋਜ਼ਪੁਰ ਦੇ ਇੰਚਾਰਜ ਇੰਸਪੈਕਟਰ ਮੋਹਿਤ ਧਵਨ ਦੀ ਅਗਵਾਈ ਵਿਚ ਨਸ਼ਾ ਤਸਕਰਾਂ ਨੂੰ ਫੜਨ ਲਈ ਪੁਲਿਸ ਟੀਮਾਂ ਦਾ ਗਠਨ ਕੀਤਾ ਗਿਆ ਹੈ। ਡੀਆਈਜੀ ਸ਼੍ਰੀ ਗਿਲ ਨੇ ਦੱਸਿਆ ਕਿ ਸੀਆਈਏ ਸਟਾਫ ਫਿਰੋਜ਼ਪੁਰ ਦੀ ਪੁਲਿਸ ਇੰਸਪੈਕਟਰ ਮੋਹਿਤ ਧਵਨ ਦੀ ਅਗਵਾਈ ਵਿਚ ਗਸ਼ਤ ਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕਰਦੇ ਹੋਏ ਜਦੋਂ ਸਰਹੱਦੀ ਪਿੰਡ ਮਧੇਰੇ ਦੇ ਰੇਲਵੇ ਫਾਟਕ ਕੋਲ ਪਹੁੰਚੀ ਤਾਂ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਨਸ਼ਾ ਤਸਕਰ ਗੁਰਪ੍ਰੀਤ ਸਿੰਘ ਉਰਫ ਗੋਰੀ ਪੁੱਤਰ ਗੁਰਦਿਆਲ ਸਿੰਘ ਤੇ ਗੁਰਪ੍ਰੀਤ ਸਿੰਘ ਉਰਫ ਕਾਲੀ ਪੁੱਤਰ ਹਰਨਾਮ ਸਿੰਘ ਵਾਸੀ ਗੱਟੀ ਰਾਜੋਕੇ ਹੈਰੋਇਨ ਦੀ ਵੱਡੀ ਖੇਪ ਲੈ ਕੇ ਖੜ੍ਹੇ ਹਨ ਤੇ ਅੱਗੇ ਸਪਲਾਈ ਲਈ ਇੰਤਜ਼ਾਰ ਕਰ ਰਹੇ ਹਨ।

ਇਹ ਵੀ ਪੜ੍ਹੋ : ਬਿਕਰਮ ਮਜੀਠੀਆ ਨੂੰ ਲੈ ਕੇ ਅਦਾਲਤ ਨੇ ਸੁਣਾਇਆ ਵੱਡਾ ਫੈਸਲਾ, ਮੁੜ ਭੇਜਿਆ ਨਿਆਇਕ ਹਿਰਾਸਤ ‘ਚ

ਸੂਚਨਾ ਦੇ ਆਧਾਰ ‘ਤੇ ਇੰਸਪੈਕਟਰ ਮੋਹਿਤ ਧਵਨ ਤੇ ਉਨ੍ਹਾਂ ਦੀ ਪੁਲਿਸ ਪਾਰਟੀ ਵੱਲੋਂ ਦੱਸੀ ਗਈ ਥਾਂ ‘ਤੇ ਛਾਪੇਮਾਰੀ ਕਰਦੇ ਹੋਏ ਨਾਮਜ਼ਦ ਦੋਵੇਂ ਮੁਲਜ਼ਮਾਂ ਨੂੰ ਕਾਬੂ ਕੀਤਾ ਗਿਆ ਤੇ ਤਲਾਸ਼ੀ ਲੈਣ ‘ਤੇ ਉਨ੍ਹਾਂ ਕਿਲੋਂ 8ਕਿਲੋ 301 ਗ੍ਰਾਮ ਹੈਰੋਇਨ ਬਰਾਮਦ ਹੋਈ। ਦੂਜੀ 4 ਕਿਲੋ 720 ਗ੍ਰਾਮ ਹੈਰੋਇਨ ਦੀ ਖੇਪ ਤੇ ਇਕ ਪਿਸਤੌਲ ਥਾਣਾ ਘੱਲਖੁਰਦ ਦੀ ਪੁਲਿਸ ਨੇ ਇੰਸਪੈਕਟਰ ਗੁਰਪ੍ਰੀਤ ਸਿੰਘ ਤੇ ਏਐੱਸਆਈ ਬਲਵਿੰਦਰ ਸਿੰਘ ਦੀ ਅਗਵਾਈ ਵਿਚ ਬਰਾਮਦ ਕਰਦੇ ਹੋਏ ਨਸ਼ਾ ਤਸਕਰ ਜੋਗਰਾਜ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ। ਏਐੱਸਆਈ ਬਲਵਿੰਦਰ ਸਿੰਘ ਦੀ ਅਗਵਾਈ ਵਿਚ ਥਾਣਾ ਘੱਲਖੁਰਦ ਐਕਟਿਵਾ ‘ਤੇ ਸ਼ੱਕੀ ਵਿਅਕਤੀ ਆਉਂਦਾ ਹੋਇਆ ਦਿਖਾਈ ਦਿੱਤਾ ਜੋ ਪੁਲਿਸ ਪਾਰਟੀ ਦੇਖ ਕੇ ਘਬਰਾ ਗਿਆ ਤੇ ਉਥੋਂ ਖਿਸਕਣ ਲੱਗਾ ਜਿਸ ਨੂੰ ਸ਼ੱਕ ਦੇ ਆਧਾਰ ‘ਤੇ ਕਾਬੂ ਕਰਕੇ ਪੁਲਿਸ ਪਾਰਟੀ ਵੱਲੋਂ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ 4 ਕਿਲੋ ਹੈਰੋਇਨ ਬਰਾਮਦ ਕੀਤੀ ਗਈ।

The post ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਫਿਰੋਜ਼ਪੁਰ ਪੁਲਿਸ ਨੂੰ ਮਿਲੀ ਸਫਲਤਾ, 13 ਕਿਲੋ ਹੈਰੋਇਨ ਸਣੇ 2 ਮੁਲਜ਼ਮ ਕਾਬੂ appeared first on Daily Post Punjabi.



Previous Post Next Post

Contact Form