ਪੰਜਾਬ ਦੇ ਖੰਨਾ ਤੇ ਫਤਿਹਗੜ੍ਹ ਦੇ ਰਹਿਣ ਵਾਲੇ ਦੋ ਜਵਾਨ ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਦੇ ਜੰਗਲ ਵਿਚ ਅੱਤਵਾਦੀਆਂ ਵਿਚ ਮੁਕਾਬਲੇ ਦੌਰਾਨ ਸ਼ਹੀਦ ਹੋ ਗਏ। ਐਤਵਾਰ ਨੂੰ ਦੋਵਾਂ ਦੀਆਂ ਮ੍ਰਿਤਕ ਦੇਹਾਂ ਉਨ੍ਹਾਂ ਦੇ ਪਿੰਡ ਲਿਆਂਦੀਆਂ ਗਈਆਂ। ਲਾਂਸ ਨਾਇਕ ਸ਼ਹੀਦ ਪ੍ਰਿਤਵਾਲ ਸਿੰਘ ਦੀ ਦੇਹ ਪਿੰਡ ਪਹੁੰਚਣ ‘ਤੇ ਪਰਿਵਾਰ ਵਾਲਿਆਂ ਨੇ ਉਨ੍ਹਾਂ ਦਾ ਅੰਤਿਮ ਸਸਕਾਰ ਕੀਤਾ ਜਿਥੇ ਫੌਜੀ ਅਧਿਕਾਰੀਆਂ ਨੇ ਉਨ੍ਹਾਂ ਨੂੰ ਸਲਾਮੀ ਦਿੱਤੀ।
ਸੈਨਿਕ ਸਨਮਾਨ ਦੇ ਨਾਲ ਅੰਤਿਮ ਸਸਕਾਰ ਕੀਤਾ ਗਿਆ। ਪੁਲਿਸ ਪ੍ਰਸ਼ਾਸਨ ਵੱਲੋਂ ਐੱਸਪੀ ਤੇਜਵੀਰ ਸਿੰਘ ਹੁੰਦਲ ਨੇ ਪਰਿਵਾਰ ਪ੍ਰਤੀ ਹਮਦਰਦੀ ਪ੍ਰਗਟ ਕੀਤੀਆਂ। ਸ਼ਹੀਦ ਦੀ ਦੇਹ ਜਦੋਂ ਪਿੰਡ ਪਹੁੰਚੀ ਤਾਂ ਹਰ ਇਕ ਦੀ ਅੱਖ ਨਮ ਸੀ। ਪਰਿਵਾਰ ਵਾਲਿਆਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਪੂਰੇ ਪਿੰਡ ਵਿਚ ਸ਼ਹੀਦ ਪ੍ਰਿਤਪਾਲ ਸਿੰਘ ਅਮਰ ਰਹੇ ਦੇ ਨਾਅਰੇ ਲਗਾਏ ਗਏ। ਸ਼ਹੀਦ ਦੀ ਦੇਹ ਦੇ ਵਾਹਨ ਅੱਗੇ ਬਾਈਕਾਂ ‘ਤੇ ਸਵਾਰ ਹੋ ਕੇ ਪਿੰਡ ਦੇ ਲੋਕਾਂ ਨੇ ਭਾਰਤ ਮਾਤਾ ਕੀ ਜੈ ਦੇ ਨਾਅਰੇ ਲਗਾਏ। ਪੰਜਾਬ ਸਰਕਾਰ ਵੱਲੋਂ ਬੀਤੇ ਦਿਨੀਂ ਸ਼ਹੀਦ ਦੇ ਪਰਿਵਾਰਾਂ ਲਈ 1-1 ਕਰੋੜ ਰੁਪਏ ਦੀ ਸਨਮਾਨ ਰਾਸ਼ੀ ਦਾ ਐਲਾਨ ਕੀਤਾ ਗਿਆ ਤੇ ਨਾਲ ਹੀ ਪਰਿਵਾਰ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦਾ ਵੀ ਐਲਾਨ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਤਾ ਗਿਆ।
ਇਹ ਵੀ ਪੜ੍ਹੋ : ਪੌਂਗ ਡੈਮ ‘ਚ ਵਧਿਆ ਪਾਣੀ ਦਾ ਲੈਵਲ, ਰੋਜ਼ਾਨਾ ਬਿਆਸ ਦਰਿਆ ‘ਚ ਛੱਡਿਆ ਜਾ ਰਿਹਾ 46,000 ਕਿਊਸਿਕ ਪਾਣੀ
ਦੱਸ ਦੇਈਏ ਕਿ ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਵਿਚ ਆਪ੍ਰੇਸ਼ਨ ਅਖਲ ਨੂੰ ਸਪੈਸ਼ਲ ਆਪ੍ਰੇਸ਼ਨ ਗਰੁੱਪ, ਜੰਮੂ-ਕਸ਼ਮੀਰ ਪੁਲਿਸ, ਫੌਜ ਤੇ CRPF ਅੰਜਾਮ ਦੇ ਰਹੇ ਹਨ ਤੇ ਇਹ 1 ਅਗਸਤ ਤੋਂ ਚੱਲ ਰਿਹਾ ਹੈ। ਜੰਗਲ ਵਿਚ ਅਜੇ ਹੋਰ ਵੀ ਅੱਤਵਾਦੀਆਂ ਦੇ ਲੁਕੇ ਹੋਣ ਦਾ ਖਦਸ਼ਾ ਹੈ। ਦੋਵੇਂ ਪਾਸੇ ਤੋਂ ਫਾਇਰਿੰਗ ਜਾਰੀ ਹੈ। ਫੌਜ ਦੇ ਅਫਸਰਾਂ ਦਾ ਕਹਿਣਾ ਹੈ ਕਿ ਅੱਤਵਾਦੀਆਂ ਨੂੰ ਪੂਰੀ ਤਰ੍ਹਾਂ ਖਤਮ ਕੀਤੇ ਬਿਨਾਂ ਇਹ ਆਪ੍ਰੇਸ਼ਨ ਖਤਮ ਨਹੀਂ ਹੋਵੇਗਾ।
ਵੀਡੀਓ ਲਈ ਕਲਿੱਕ ਕਰੋ -:
The post ਸ਼ਹੀਦ ਪ੍ਰਿਤਪਾਲ ਸਿੰਘ ਦਾ ਸੈਨਿਕ ਸਨਮਾਨਾਂ ਨਾਲ ਹੋਇਆ ਅੰਤਿਮ ਸਸਕਾਰ, 4 ਮਹੀਨੇ ਪਹਿਲਾਂ ਹੋਇਆ ਸੀ ਵਿਆਹ appeared first on Daily Post Punjabi.