ਪੰਜਾਬ ਵਿੱਚ ਇੱਕ ਸੈਮੀਕੰਡਕਟਰ ਪਲਾਂਟ ਲਾਇਆ ਜਾਵੇਗਾ, ਜਿਸ ਨੂੰ ਕੇਂਦਰ ਸਰਕਾਰ ਦੀ ਕੈਬਨਿਟ ਨੇ ਮਨਜ਼ੂਰੀ ਦੇ ਦਿੱਤੀ ਹੈ। ਕੇਂਦਰੀ ਮੰਤਰੀ ਅਸ਼ਵਨੀ ਵੈਸ਼ਨਵ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਦੇਸ਼ ਭਰ ਵਿੱਚ ਕੁੱਲ 4 ਪਲਾਂਟ ਸਥਾਪਤ ਕਰਨ ਦਾ ਫੈਸਲਾ ਕੀਤਾ ਗਿਆ ਹੈ, ਜਿਸ ਵਿੱਚ ਪੰਜਾਬ, ਓਡੀਸ਼ਾ ਅਤੇ ਆਂਧਰਾ ਪ੍ਰਦੇਸ਼ ਸ਼ਾਮਲ ਹਨ।
ਇਨ੍ਹਾਂ ਵਿੱਚੋਂ ਦੋ ਫੈਕਟਰੀਆਂ ਓਡੀਸ਼ਾ ਵਿੱਚ ਸਥਾਪਿਤ ਕੀਤੀਆਂ ਜਾਣਗੀਆਂ, ਜਦੋਂ ਕਿ ਆਂਧਰਾ ਪ੍ਰਦੇਸ਼ ਅਤੇ ਪੰਜਾਬ ਵਿੱਚ ਇੱਕ-ਇੱਕ। ਕੇਂਦਰ ਸਰਕਾਰ ਮੁਤਾਬਕ ਇਨ੍ਹਾਂ ਚਾਰ ਪ੍ਰਵਾਨਿਤ ਪ੍ਰਸਤਾਵਾਂ ਨਾਲ ਕੁੱਲ 2034 ਹੁਨਰਮੰਦ ਪੇਸ਼ੇਵਰਾਂ ਲਈ ਰੁਜ਼ਗਾਰ ਪੈਦਾ ਹੋਣ ਦੀ ਉਮੀਦ ਹੈ। ਇਸ ਨਾਲ ਇਲੈਕਟ੍ਰਾਨਿਕ ਨਿਰਮਾਣ ਈਕੋਸਿਸਟਮ ਨੂੰ ਹੁਲਾਰਾ ਮਿਲੇਗਾ ਅਤੇ ਕਈ ਅਸਿੱਧੇ ਰੁਜ਼ਗਾਰ ਦੇ ਮੌਕੇ ਖੁੱਲ੍ਹਣਗੇ। ਇਨ੍ਹਾਂ ਪਲਾਂਟਾਂ ‘ਤੇ ਕੁੱਲ 4,594 ਕਰੋੜ ਰੁਪਏ ਦੀ ਲਾਗਤ ਆਵੇਗੀ। ਇਹ ਪ੍ਰਾਜੈਕਟ ਆਉਣ ਵਾਲੇ ਸਮੇਂ ਵਿੱਚ ਨੌਜਵਾਨਾਂ ਲਈ ਵੱਡੇ ਪੱਧਰ ‘ਤੇ ਰੁਜ਼ਗਾਰ ਦੇ ਮੌਕੇ ਪੈਦਾ ਕਰੇਗਾ। ਪੰਜਾਬ ਸਰਕਾਰ ਪਹਿਲਾਂ ਹੀ ਇਸ ਪ੍ਰਾਜੈਕਟ ‘ਤੇ ਕੰਮ ਕਰ ਰਹੀ ਹੈ।
ਮੋਹਾਲੀ ਵਿੱਚ ਸੈਮੀਕੰਡਕਟਰ ਪਾਰਕ ਬਣਾਉਣ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਮਹੀਨੇ ਚੰਡੀਗੜ੍ਹ ਵਿੱਚ ਸੈਮੀਕੰਡਕਟਰ ਉਦਯੋਗ ਦੇ ਪ੍ਰਮੁੱਖ ਪ੍ਰਤੀਨਿਧੀਆਂ ਨਾਲ ਇੱਕ ਮੀਟਿੰਗ ਕੀਤੀ ਅਤੇ ਸੂਬੇ ਨੂੰ ਦੇਸ਼ ਦਾ ਮੋਹਰੀ ਸੈਮੀਕੰਡਕਟਰ ਹੱਬ ਬਣਾਉਣ ਲਈ ਇੱਕ ਰਣਨੀਤੀ ਤਿਆਰ ਕੀਤੀ। ਉਨ੍ਹਾਂ ਭਰੋਸਾ ਦਿੱਤਾ ਕਿ ਸਰਕਾਰ ਪੰਜਾਬ ਵਿੱਚ ਇੱਕ ਮਜ਼ਬੂਤ ਸੈਮੀਕੰਡਕਟਰ ਈਕੋਸਿਸਟਮ ਵਿਕਸਤ ਕਰਨ ਲਈ ਹਰ ਸੰਭਵ ਕਦਮ ਚੁੱਕੇਗੀ।
ਇਹ ਵੀ ਪੜ੍ਹੋ : ਬਿਕਰਮ ਮਜੀਠੀਆ ਦੀ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਨੂੰ ਲੈ ਕੇ ਆਈ ਵੱਡੀ ਅਪਡੇਟ
ਮੁੱਖ ਮੰਤਰੀ ਨੇ ਕਿਹਾ ਕਿ ਸੈਮੀਕੰਡਕਟਰ ਚਿਪਸ ਅੱਜ ਹਰ ਆਧੁਨਿਕ ਤਕਨਾਲੋਜੀ ਦਾ ਆਧਾਰ ਹਨ, ਜੋ ਬੁਨਿਆਦੀ ਯੰਤਰਾਂ ਤੋਂ ਲੈ ਕੇ ਆਰਟੀਫੀਸ਼ੀਅਲ ਇੰਟੈਲੀਜੈਂਸ ਤੱਕ ਹਰ ਚੀਜ਼ ਨੂੰ ਸ਼ਕਤੀ ਪ੍ਰਦਾਨ ਕਰਦੀ ਹੈ।
ਉਨ੍ਹਾਂ ਇਹ ਵੀ ਦੱਸਿਆ ਕਿ ਇਹ ਉਦਯੋਗ ਇਸ ਵੇਲੇ ਦੇਸ਼ ਦੀ ਆਰਥਿਕਤਾ ਵਿੱਚ 20 ਤੋਂ 23% ਦੀ ਸਾਲਾਨਾ ਦਰ ਨਾਲ ਯੋਗਦਾਨ ਪਾ ਰਿਹਾ ਹੈ। ਪੰਜਾਬ ਸਰਕਾਰ ਮੋਹਾਲੀ ਵਿੱਚ ਇਸ ਉਦਯੋਗ ਲਈ ਇੱਕ ਸਮਰਪਿਤ ਸੈਮੀਕੰਡਕਟਰ ਪਾਰਕ ਸਥਾਪਤ ਕਰਨ ਲਈ ਕੰਮ ਕਰ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -:
The post ਮੋਦੀ ਸਰਕਾਰ ਦਾ ਵੱਡਾ ਫੈਸਲਾ, ਪੰਜਾਬ ਸਣੇ ਇਨ੍ਹਾਂ ਸੂਬਿਆਂ ‘ਚ ਲੱਗਣਗੇ 4 ਸੈਮੀਕੰਡਕਟਰ ਪਲਾਂਟ appeared first on Daily Post Punjabi.
source https://dailypost.in/news/punjab/four-semiconductor-plants-will/