ਬੀਤੇ ਮੰਗਲਵਾਰ ਬਰਨਾਲਾ ਦੇ ਧਨੌਲਾ ਸ਼੍ਰੀ ਹਨੂੰਮਾਨ ਜੀ ਦੇ ਪ੍ਰਾਚੀਨ ਮੰਦਰ ਵਿਖੇ ਲੰਗਰ ਹਾਲ ਦੀ ਰਸੋਈ ਵਿੱਚ ਤੇਲ ਵਾਲੀ ਭੱਠੀ ਵਿੱਚ ਤੇਲ ਪਾਉਂਦੇ ਸਮੇਂ ਅੱਗ ਲੱਗਣ ਨਾਲ ਵੱਡਾ ਹਾਦਸਾ ਵਾਪਰ ਗਿਆ, ਜਿਸ ਵਿਚ 16 ਲੋਕ ਬੁਰੀ ਤਰ੍ਹਾਂ ਝੁਲਸ ਗਏ ਸਨ। ਜਿਨ੍ਹਾਂ ਵਿੱਚੋਂ 6 ਮਰੀਜ਼ਾਂ ਦੀ ਨਾਜ਼ੁਕ ਹਾਲਤ ਨੂੰ ਵੇਖਦੇ ਹੋਏ ਉਹਨਾਂ ਨੂੰ ਫਰੀਦਕੋਟ ਰੈਫਰ ਕਰ ਦਿੱਤਾ ਗਿਆ ਸੀ, ਇਨ੍ਹਾਂ ਵਿੱਚੋਂ ਤਿੰਨ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।
ਇਸ ਹਾਦਸੇ ਵਿੱਚ ਬੁਰੀ ਤਰ੍ਹਾਂ ਝੁਲਸੇ ਬਰਨਾਲਾ ਦੇ ਰਹਿਣ ਵਾਲੇ ਮੁੱਖ ਹਲਵਾਈ ਰਾਮ ਜਤਨ ਦੀ ਫਰੀਦਕੋਟ ਇਲਾਜ ਦੌਰਾਨ ਮੌਤ ਹੋ ਗਈ। ਇਸ ਮੌਤ ਤੋਂ ਬਾਅਦ ਪਰਿਵਾਰਿਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਬਰਨਾਲਾ ਦਾ ਰਹਿਣ ਵਾਲਾ ਮ੍ਰਿਤਕ ਹਲਵਾਈ ਰਾਮ ਜਤਨ ਪਿਛਲੇ 20 ਸਾਲਾਂ ਤੋਂ ਵੱਧ ਹਲਵਾਈ ਦਾ ਕੰਮ ਕਰਦਾ ਸੀ। ਮ੍ਰਿਤਕ ਆਪਣੇ ਪਿੱਛੇ ਆਪਣੀ ਪਤਨੀ, ਤਿੰਨ ਪੁੱਤਰ ਅਤੇ ਇੱਕ ਧੀ ਛੱਡ ਗਿਆ।
ਹਲਵਾਈ ਯੂਨੀਅਨ ਬਰਨਾਲਾ ਵੱਲੋਂ ਜ਼ਿਲ੍ਹਾ ਪੱਧਰੀ ਇੱਕ ਮੀਟਿੰਗ ਬਰਨਾਲਾ ਦੇ ਸ਼ਾਂਤੀ ਹਾਲ ਵਿੱਚ ਕੀਤੀ ਗਈ, ਜਿੱਥੇ ਦੁਖਦਾਈ ਘਟਨਾ ਨੂੰ ਲੈਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਜਾ ਰਿਹਾ ਹੈ। ਉੱਥੇ ਹਲਵਾਈ ਯੂਨੀਅਨ ਬਰਨਾਲਾ ਵੱਲੋਂ ਪੰਜਾਬ ਸਰਕਾਰ, ਸੰਗਰੂਰ ਤੋਂ ਆਪ ਸੰਸਦ ਗੁਰਮੀਤ ਸਿੰਘ ਮੀਤ ਹੇਅਰ ਅਤੇ ਮੰਦਰ ਦੇ ਪ੍ਰਬੰਧਕਾਂ ਤੋਂ ਇਸ ਪਰਿਵਾਰ ਦੀ ਆਰਥਿਕ ਮੁਆਵਜ਼ੇ ਦੀ ਮੰਗ ਕੀਤੀ ਜਾ ਰਹੀ ਹੈ।
ਇਸ ਮੌਕੇ ਹਲਵਾਈ ਯੂਨੀਅਨ ਦੇ ਆਗੂਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਮੰਦਭਾਗੀ ਘਟਨਾ ਨਾਲ ਉਹ ਪਰਿਵਾਰ ਨਾਲ ਮੋਢੇ ਨਾਲ ਮੋਢਾ ਲਾ ਕੇ ਖੜ੍ਹੇ ਹਨ। ਮ੍ਰਿਤਕ ਹਲਵਾਈ ਰਾਮ ਜਤਨ ਆਪਣੇ ਪਰਿਵਾਰ ਦਾ ਇਕਲੌਤਾ ਕਮਾਊ ਸੀ। ਮੀਟਿੰਗ ਵਿੱਚ ਇਕੱਠੇ ਹਲਵਾਈ ਯੂਨੀਅਨ ਨੇ ਪੰਜਾਬ ਸਰਕਾਰ ਤੋਂ ਵੀ ਇਸ ਪਰਿਵਾਰ ਲਈ ਆਰਥਿਕ ਮੁਆਵਜ਼ੇ ਦੀ ਮੰਗ ਕਰ ਰਹੇ ਹਨ।
ਇਹ ਵੀ ਪੜ੍ਹੋ : ਬਿਕਰਮ ਮਜੀਠੀਆ ਦੀ ਜ਼ਮਾਨਤ ‘ਤੇ ਨਹੀਂ ਹੋ ਸਕਿਆ ਫੈਸਲਾ, ਸੁਣਵਾਈ ਮੁੜ ਤੋਂ ਕੀਤੀ ਗਈ ਮੁਲਤਵੀ
ਦੂਜੇ ਪਾਸੇ ਉਨ੍ਹਾਂ ਇਹ ਵੀ ਮੰਗ ਕੀਤੀ ਕਿ ਜਿੱਥੇ ਵੀ ਵੱਡੇ ਪੱਧਰ ‘ਤੇ ਧਾਰਮਿਕ ਸਥਾਨਾਂ ਸਮੇਤ ਹੋਰ ਵੀ ਸਮਾਗਮ ਕਰਵਾਏ ਜਾਂਦੇ ਹਨ ਉੱਥੇ ਪੱਕੇ ਤੌਰ ‘ਤੇ ਫਾਇਰ ਸੇਫਟੀ ਦੇ ਪ੍ਰਬੰਧ ਹੋਣੇ ਲਾਜ਼ਮੀ ਹਨ ਤਾਂ ਜੋ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨਾ ਵਾਪਰ ਸਕਣ ਅਤੇ ਮੌਕੇ ‘ਤੇ ਕਾਬੂ ਪਾਇਆ ਜਾ ਸਕੇ।
ਇਸ ਮਾਮਲੇ ਨੂੰ ਲੈਕੇ ਬਰਨਾਲਾ ਦੇ ਡੀਐਸਪੀ ਸਤਬੀਰ ਸਿੰਘ ਬੈਂਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿਛਲੇ ਦਿਨੀਂ ਧਨੌਲਾ ਦੇ ਮੰਦਰ ਹਾਦਸੇ ਵਿੱਚ ਬਰਨਾਲੇ ਦੇ ਰਹਿਣ ਵਾਲੇ ਇੱਕ ਹਲਵਾਈ ਰਾਮ ਜਤਨ ਦੀ ਮੌਤ ਹੋਈ ਹੈ, ਜਿਸ ਦੀ ਮ੍ਰਿਤਕ ਦੇਹ ਫਰੀਦਕੋਟ ਤੋਂ ਬਰਨਾਲੇ ਲਿਆਂਦੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -:
ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .
The post ਧਨੌਲਾ ਮੰਦਰ ਹਾ.ਦਸੇ ‘ਚ ਜ਼ਖਮੀ ਹੋਏ ਹਲਵਾਈ ਦੀ ਇਲਾਜ ਦੌਰਾਨ ਮੌਤ, 4 ਬੱਚਿਆਂ ਦਾ ਪਿਤਾ ਸੀ ਮ੍ਰਿਤਕ appeared first on Daily Post Punjabi.