ਸਮਰਾਲਾ ਪੁਲਿਸ ਦੇ ਹੱਥ ਲੱਗੀ ਵੱਡੀ ਸਫਲਤਾ, ਕਾਰ ਸਵਾਰ 5 ਨੌਜਵਾਨਾਂ ਨੂੰ ਨਸ਼ੀਲੇ ਪਦਾਰਥ ਸਣੇ ਕੀਤਾ ਕਾਬੂ

ਸਮਰਾਲਾ ਪੁਲਿਸ ਦੇ ਹੱਥ ਵੱਡੀ ਸਫ਼ਲਤਾ ਲੱਗੀ ਹੈ। ਫਾਰਚੂਨਰ ਕਾਰ ਵਿਚ ਜਾ ਰਹੇ 5 ਨੌਜਵਾਨਾਂ ਨੂੰ ਪੁਲਿਸ ਨੇ ਨਸ਼ੀਲੇ ਪਦਾਰਥ ਸਣੇ ਕਾਬੂ ਕੀਤਾ ਹੈ। ਉਨ੍ਹਾਂ ਕੋਲੋਂ 50 ਗ੍ਰਾਮ ਮੌਰਫਿਨ, 3 ਗ੍ਰਾਮ ਹੈਰੋਇਨ ਤੇ 4 ਲੱਖ 80 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।

ਗ੍ਰਿਫ਼ਤਾਰ ਕੀਤੇ ਨੌਜਵਾਨ ਅੰਮ੍ਰਿਤਸਰ ਤੋਂ ਚੰਡੀਗੜ੍ਹ ਜਾ ਰਹੇ ਸਨ। ਜਾਣਕਾਰੀ ਮੁਤਾਬਕ ਅਜੇ ਨਾਂ ਦਾ ਵਿਅਕਤੀ ਕਾਰ ਚਲਾ ਰਿਹਾ ਸੀ ਜਦੋਂ ਕਿ ਪ੍ਰਾਣ ਸ਼ਰਮਾ, ਦੀਪਕ, ਪਰਮਦੀਪ ਅਤੇ ਲਵਪ੍ਰੀਤ ਕਾਰ ਵਿੱਚ ਬੈਠੇ ਸਨ। ਪੁਲਿਸ ਵੱਲੋਂ ਚੈਕਿੰਗ ਮੁਹਿੰਮ ਦੌਰਾਨ ਲਈ ਗਈ ਕਾਰ ਦੀ ਤਲਾਸ਼ੀ ਤਹਿਤ ਇਹ ਨਸ਼ੀਲੇ ਪਦਾਰਥ ਅਤੇ ਡਰੱਗ ਮਨੀ ਬਰਾਮਦ ਕੀਤੀ ਗਈ।

ਇਹ ਵੀ ਪੜ੍ਹੋ : ਪੰਜਾਬ ਦੇ ਇਸ ਪਿੰਡ ਨੇ Energy Drinks ਦੀ ਵਿਕਰੀ ‘ਤੇ ਲਾਈ ਰੋਕ, ਵੇਚਣ ਵਾਲੇ ਖਿਲਾਫ ਹੋਵੇਗੀ ਵੱਡੀ ਕਾਰਵਾਈ

ਦੱਸ ਦੇਈਏ ਕਿ ਗ੍ਰਿਫਤਾਰ ਕੀਤੇ ਗਏ ਨੌਜਵਾਨਾਂ ਵਿਚੋਂ ਇਕ ਖਿਲਾਫ ਪਹਿਲਾਂ ਤੋਂ ਹੀ NDPS ਐਕਟ ਤਹਿਤ ਮਾਮਲਾ ਦਰਜ ਹੈ ਤੇ ਅਜੇ ਉਹ ਦੋ ਦਿਨ ਪਹਿਲਾਂ ਹੀ ਜ਼ਮਾਨਤ ‘ਤੇ ਬਾਹਰ ਆਇਆ ਸੀ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਪਤਾ ਲਗਾਇਆ ਜਾ ਰਿਹਾ ਹੈ ਕਿ ਮੁਲਜ਼ਮ ਕਿਥੋਂ ਨਸ਼ੀਲੇ ਪਦਾਰਥ ਖਰੀਦਦੇ ਸਨ ਤੇ ਕਿਸ-ਕਿਸ ਨੂੰ ਇਨ੍ਹਾਂ ਨਸ਼ੀਲੇ ਪਦਾਰਥਾਂ ਨੂੰ ਵੇਚਦੇ ਸਨ।

The post ਸਮਰਾਲਾ ਪੁਲਿਸ ਦੇ ਹੱਥ ਲੱਗੀ ਵੱਡੀ ਸਫਲਤਾ, ਕਾਰ ਸਵਾਰ 5 ਨੌਜਵਾਨਾਂ ਨੂੰ ਨਸ਼ੀਲੇ ਪਦਾਰਥ ਸਣੇ ਕੀਤਾ ਕਾਬੂ appeared first on Daily Post Punjabi.



Previous Post Next Post

Contact Form