ਮਾਨਸਾ ਵਿੱਚ ਇੱਕ ਦੋਸ਼ੀ ਨੇ ਵੀਰਵਾਰ ਨੂੰ ਅਦਾਲਤ ਵੱਲੋਂ ਸਜ਼ਾ ਸੁਣਾਉਣ ਤੋਂ ਬਾਅਦ ਦੂਜੀ ਮੰਜ਼ਿਲ ਤੋਂ ਛਾਲ ਮਾਰ ਦਿੱਤੀ। ਪਿੰਡ ਬੀਰੇਵਾਲਾ ਡੋਗਰਾ ਦੇ ਗੁਰਤੇਜ ਸਿੰਘ ਨੂੰ ਅਗਵਾ ਮਾਮਲੇ ਵਿੱਚ ਦੋਸ਼ੀ ਪਾਇਆ ਗਿਆ। ਅਦਾਲਤ ਨੇ ਗੁਰਤੇਜ ਨੂੰ ਧਾਰਾ 363 ਅਤੇ 376 ਤਹਿਤ 7 ਸਾਲ ਦੀ ਕੈਦ ਦੀ ਸਜ਼ਾ ਸੁਣਾਈ। ਦੱਸ ਦੇਈਏ ਕਿ ਪਹਿਲਾਂ ਇਸ ਬੰਦੇ ਨੂੰ ਗ੍ਰਿਫਤਾਰ ਕੀਤਾ ਗਿਆ ਸੀ ਤੇ ਫਿਰ ਉਹ ਜ਼ਮਾਨਤ ‘ਤੇ ਬਾਹਰ ਆ ਗਿਆ ਸੀ। ਅੱਜ ਉਹ ਪੇਸ਼ੀ ‘ਤੇ ਆਇਆ ਸੀ, ਜਿਥੇ ਅਦਾਲਤ ਨੇ ਉਸ ਨੂੰ 7 ਸਾਲ ਦੀ ਸਜ਼ਾ ਸੁਣਾਈ।
ਸਜ਼ਾ ਸੁਣਦੇ ਹੀ ਉਹ ਇੰਨਾ ਨਿਰਾਸ਼ ਹੋ ਗਿਆ ਤੇ ਉਹ ਅਦਾਲਤ ਤੋਂ ਬਾਹਰ ਭੱਜ ਗਿਆ। ਇਸ ਤੋਂ ਬਾਅਦ ਉਸ ਨੇ ਖਿੜਕੀ ਤੋਂ ਛਾਲ ਮਾਰ ਗਿਆ। ਉਹ ਹੇਠਾਂ ਰੱਖੇ ਜਨਰੇਟਰ ‘ਤੇ ਡਿੱਗ ਪਿਆ। ਮੌਕੇ ‘ਤੇ ਮੌਜੂਦ ਲੋਕਾਂ ਨੇ ਕਿਹਾ ਕਿ ਉਨ੍ਹਾਂ ਨੇ ਗੁਰਤੇਜ ਨੂੰ ਰੋਕਣ ਦੀ ਕੋਸ਼ਿਸ਼ ਕੀਤੀ, ਪਰ ਉਹ ਨਹੀਂ ਰੁਕਿਆ।
ਇਹ ਵੀ ਪੜ੍ਹੋ : ਜੰਮੂ-ਕਸ਼ਮੀਰ ‘ਚ ਮਚੀ ਤਬਾਹੀ, ਕਿਸ਼ਤਵਾੜ ‘ਚ ਫਟਿਆ ਬੱਦਲ, 33 ਲੋਕਾਂ ਦੀ ਮੌਤ
ਛਾਲ ਮਾਰਨ ਤੋਂ ਬਾਅਦ ਲੋਕਾਂ ਨੇ ਉਸ ਨੂੰ ਬੈਂਚ ‘ਤੇ ਲਿਟਾ ਦਿੱਤਾ। ਬਾਅਦ ਵਿੱਚ ਉਸਨੂੰ ਐਂਬੂਲੈਂਸ ਰਾਹੀਂ ਸਿਵਲ ਹਸਪਤਾਲ ਲਿਜਾਇਆ ਗਿਆ। ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਗੁਰਦਾਸ ਸਿੰਘ ਮਾਨ ਨੇ ਘਟਨਾ ਦੀ ਪੁਸ਼ਟੀ ਕੀਤੀ। ਉਨ੍ਹਾਂ ਕਿਹਾ ਕਿ ਗੁਰਤੇਜ ਨੂੰ ਗੰਭੀਰ ਸੱਟਾਂ ਲੱਗੀਆਂ ਹਨ। ਇਸ ਵੇਲੇ ਉਸ ਦਾ ਮਾਨਸਾ ਦੇ ਇੱਕ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਉਸ ਦੀ ਹਾਲਤ ਗੰਭੀਰ ਬਣੀ ਹੋਈ ਹੈ।
ਵੀਡੀਓ ਲਈ ਕਲਿੱਕ ਕਰੋ -:
The post 7 ਸਾਲ ਦੀ ਸਜ਼ਾ ਸੁਣਦੇ ਹੀ ਬੰਦੇ ਨੇ ਕੋਰਟ ਕੰਪਲੈਕਸ ‘ਚ ਕਰ ਲਿਆ ਕਾਰਾ, ਦੂਜੀ ਮੰਜ਼ਲ ਤੋਂ ਮਾਰੀ ਛਾਲ appeared first on Daily Post Punjabi.