ਖੰਨਾ ਦੇ ਪਿੰਡ ਚੱਕੀ ਵਿਖੇ ਗੈਰ-ਕਾਨੂੰਨੀ ਨਿਰਮਾਣ ‘ਤੇ ਚੱਲਿਆ ਬੁਲਡੋਜ਼ਰ, ਨਸ਼ਾ ਤਸਕਰ ਨੇ ਪੰਚਾਇਤੀ ਜ਼ਮੀਨ ‘ਤੇ ਕੀਤਾ ਸੀ ਕਬਜ਼ਾ

ਖੰਨਾ ਪੁਲਿਸ ਨੇ ਨਸ਼ਿਆਂ ਖਿਲਾਫ ਚੱਲ ਰਹੀ ਮੁਹਿੰਮ ਤਹਿਤ ਵੱਡੀ ਕਾਰਵਾਈ ਕੀਤੀ ਹੈ। ਪੁਲਿਸ ਨੇ ਨਸ਼ਾ ਤਸਕਰਾਂ ਦੀ ਗੈਰ ਕਾਨੂੰਨੀ ਨਿਰਮਾਣ ‘ਤੇ ਪੀਲਾ ਪੰਜਾ ਚਲਾਇਆ ਹੈ। ਇਹ ਕਾਰਵਾਈ ਖੰਨਾ ਦੇ ਮਾਛੀਵਾੜਾ ਸਾਹਿਬ ਥਾਣਾ ਖੇਤਰ ਦੇ ਪਿੰਡ ਚੱਕੀ ਵਿਚ ਕੀਤੀ ਗਈ।

ਐੱਸਐੱਸਪੀ ਡਾ. ਜੋਤੀ ਯਾਦਵ ਬੈਂਸ ਨੇ ਦੱਸਿਆ ਕਿ ਨਸ਼ਾ ਤਸਕਰ ਸੁਪਰੀਤ ਸਿੰਘ ਉਰਫ ਲਾਡੀ ਨੇ ਪੰਚਾਇਤੀ ਜ਼ਮੀਨ ‘ਤੇ ਗੈਰ-ਕਾਨੂੰਨੀ ਨਿਰਮਾਣ ਕੀਤਾ ਸੀ। ਸੁਪ੍ਰੀਤ ਖਿਲਾਫ ਹੈਰੋਇਨ ਤਸਕਰੀ ਦੇ ਦੋ ਅਪਰਾਧਿਕ ਮਾਮਲੇ ਦਰਜ ਹਨ। ਉਹ ਲੰਬੇ ਸਮੇਂ ਤੋਂ ਨਸ਼ੇ ਦੇ ਧੰਦੇ ਵਿਚ ਸ਼ਾਮਲ ਸੀ। ਜਾਂਚ ਵਿਚ ਪਤਾ ਲੱਗਾ ਕਿ ਉਸ ਨੇ ਪਿੰਡ ਦੀ ਪੰਚਾਇਤੀ ਜ਼ਮੀਨ ‘ਤੇ ਗੈਰ-ਕਾਨੂੰਨੀ ਤਰੀਕੇ ਨਾਲ ਕਬਜ਼ਾ ਕਰਕੇ ਨਿਰਮਾਣ ਕੀਤਾ ਸੀ। ਪੰਚਾਇਤ ਵਿਭਾਗ ਨੇ ਪੁਲਿਸ ਨੂੰ ਚਿੱਠੀ ਲਿਖ ਕੇ ਇਸ ਗੈਰ-ਕਾਨੂੰਨੀ ਕਬਜ਼ੇ ਨੂੰ ਹਟਾਉਣ ਲਈ ਸੁਰੱਖਿਆ ਦੀ ਮੰਗ ਕੀਤੀ ਸੀ।

ਇਸ ਦੇ ਬਾਅਦ ਪੁਲਿਸ ਨੇ ਪੰਚਾਇਤ ਅਧਿਕਾਰੀਆਂ ਨਾਲ ਮਿਲ ਕੇ ਕਾਰਵਾਈ ਕੀਤੀ ਤੇ ਨਿਰਮਾਣ ‘ਤੇ ਬੁਲਡੋਜ਼ਰ ਚਲਾ ਦਿੱਤਾ। ਐੱਸਐੱਸਪੀ ਨੇ ਕਿਹਾ ਕਿ ਨਸ਼ੇ ਦੇ ਸੌਦਾਗਰਾਂ ਖਿਲਾਫ ਪ੍ਰਸ਼ਾਸਨ ਦੀ ਸਖਤ ਨੀਤੀ ਹੈ। ਉਨ੍ਹਾਂ ਵਲੋਂ ਬਣਾਈ ਗਈ ਕਿਸੇ ਵੀ ਗੈਰ-ਕਾਨੂੰਨੀ ਜਾਇਦਾਦ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਦੱਸਿਆ ਕਿ ਆਉਣ ਵਾਲੇ ਦਿਨਾਂ ਵਿਚ ਅਜਿਹੀ ਕਾਰਵਾਈ ਹੋਰ ਤੇਜ਼ ਕੀਤੀ ਜਾਵੇਗੀ। ਇਸ ਨਾਲ ਨਸ਼ੇ ਦੇ ਨੈਟਵਰਕ ਨੂੰ ਪੂਰੀ ਤਰ੍ਹਾਂ ਤੋਂ ਤੋੜਿਆ ਜਾ ਸਕੇਗਾ।

The post ਖੰਨਾ ਦੇ ਪਿੰਡ ਚੱਕੀ ਵਿਖੇ ਗੈਰ-ਕਾਨੂੰਨੀ ਨਿਰਮਾਣ ‘ਤੇ ਚੱਲਿਆ ਬੁਲਡੋਜ਼ਰ, ਨਸ਼ਾ ਤਸਕਰ ਨੇ ਪੰਚਾਇਤੀ ਜ਼ਮੀਨ ‘ਤੇ ਕੀਤਾ ਸੀ ਕਬਜ਼ਾ appeared first on Daily Post Punjabi.



Previous Post Next Post

Contact Form