ਟ੍ਰੈਕਟਰ ਵਾਲੀ ਕੁੜੀ ਦੀ ਵੀਡੀਓ ਲੀਕ ਮਾਮਲੇ ਨੇ ਨਵਾਂ ਮੋੜ ਲੈ ਲਿਆ ਹੈ। ਜਿਥੇ ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਜਲੰਧਰ ਦੀ ਇਸ 19 ਸਾਲਾ ਕੁੜੀ ਦੇ ਮਾਮਲੇ ਦਾ ਖੁਦ ਨੋਟਿਸ ਲਿਆ ਸੀ ਤਾਂ ਉਥੇ ਹੀ ਹੁਣ ਮੁੰਡੇ ਕੁੜੀ ਦੋਹਾਂ ਦੇ ਪਰਿਵਾਰਾਂ ਵਿਚ ਸਮਝੌਤਾ ਹੋ ਗਿਆ ਹੈ। ਅੱਜ ਸ਼ਾਮ ਦੋਵੇਂ ਪਰਿਵਾਰ ਮੀਡੀਆ ਦੇ ਸਾਹਮਣੇ ਆਏ। ਪੀੜਤਾ ਆਪਣੇ ਪਿਤਾ ਨਾਲ ਵੀ ਮੌਜੂਦ ਸੀ, ਉਸਨੇ ਕਿਹਾ ਕਿ ਦੋਵਾਂ ਵਿਚਕਾਰ ਗਲਤਫਹਿਮੀ ਸੀ।
ਦੋਵਾਂ ਪਰਿਵਾਰਾਂ ਨੇ ਵੀਡੀਓ ਜਾਰੀ ਕਰਕੇ ਕਿਹਾ ਹੈ ਕਿ ਉਨ੍ਹਾਂ ਦੇ ਜੋ ਵੀ ਮਤਭੇਦ ਸਨ, ਉਹ ਦੂਰ ਹੋ ਗਏ ਹਨ। ਇੱਕ ਦੂਜੇ ‘ਤੇ ਲਗਾਏ ਗਏ ਦੋਸ਼ ਸੁਣੀਆਂ-ਸੁਣਾਈਆਂ ਗੱਲਾਂ ‘ਤੇ ਅਧਾਰਤ ਸਨ। ਦੋਵਾਂ ਪਰਿਵਾਰਾਂ ਨੇ ਸੋਸ਼ਲ ਮੀਡੀਆ ਯੂਜ਼ਰਸ ਨੂੰ ਚੈਨਲਾਂ ਅਤੇ ਪੰਨਿਆਂ ਤੋਂ ਵਾਇਰਲ ਹੋਈਆਂ ਉਨ੍ਹਾਂ ਦੀਆਂ ਸਾਰੀਆਂ ਵੀਡੀਓਜ਼ ਨੂੰ ਹਟਾਉਣ ਦੀ ਬੇਨਤੀ ਕੀਤੀ ਹੈ।
ਜਾਣਕਾਰੀ ਦਿੰਦੇ ਹੋਏ ਅਵਤਾਰ ਸਿੰਘ ਸੰਧੂ ਨੇ ਕਿਹਾ ਕਿ ਦੋਵਾਂ ਪਰਿਵਾਰਾਂ ਵਿਚਕਾਰ ਕੁਝ ਦਿਨਾਂ ਤੋਂ ਸੋਸ਼ਲ ਮੀਡੀਆ ‘ਤੇ ਚੱਲ ਰਿਹਾ ਵਿਵਾਦ ਅੱਜ ਹੱਲ ਹੋ ਗਿਆ ਹੈ। ਦੋਵਾਂ ਪਰਿਵਾਰਾਂ ਦੇ ਦਿਲਾਂ ਵਿੱਚ ਸਾਰੀਆਂ ਸ਼ਿਕਾਇਤਾਂ ਦੂਰ ਹੋ ਗਈਆਂ ਹਨ। ਦੋਵੇਂ ਪਰਿਵਾਰ ਇਸ ਸਿੱਟੇ ‘ਤੇ ਪਹੁੰਚੇ ਹਨ ਕਿ ਇਸ ਸਮੇਂ ਦੌਰਾਨ ਜੋ ਕੁਝ ਵੀ ਹੋਇਆ ਉਹ ਫੇਕ ਸੀ।
ਇਸ ਤੋਂ ਇਲਾਵਾ ਜੇ ਇਸ ਮਾਮਲੇ ਵਿੱਚ ਕਿਸੇ ਖਾਸ ਵਿਅਕਤੀ ਦਾ ਨਾਮ ਲਿਆ ਗਿਆ ਹੈ, ਤਾਂ ਇਹ ਸੁਣੀ-ਸੁਣਾਈ ਗੱਲ ਕਰਕੇ ਲਿਆ ਗਿਆ ਹੈ। ਜੇ ਮੇਰੇ ਪੁੱਤਰ ਨੇ ਇਸ ਮਾਮਲੇ ਵਿੱਚ ਕੋਈ ਗਲਤੀ ਕੀਤੀ ਹੈ, ਤਾਂ ਮੈਂ ਮੁਆਫ਼ੀ ਮੰਗਦਾ ਹਾਂ। ਜੇਕਰ ਸੋਸ਼ਲ ਮੀਡੀਆ ‘ਤੇ ਵੀਡੀਓ ਪੋਸਟ ਕਰਨ ਵਾਲੇ ਲੋਕ ਪਰਿਵਾਰ ਦੀ ਭਲਾਈ ਚਾਹੁੰਦੇ ਹਨ, ਤਾਂ ਉਨ੍ਹਾਂ ਨੂੰ ਇਹ ਪੋਸਟਾਂ ਡਿਲੀਟ ਕਰ ਦੇਣੀਆਂ ਚਾਹੀਦੀਆਂ ਹਨ।
ਦੂਜੇ ਪਾਸੇ ਕੁੜੀ ਨੇ ਕਿਹਾ ਕਿ ਸੋਸ਼ਲ ਮੀਡੀਆ ‘ਤੇ ਜੋ ਕੁਝ ਵੀ ਚੱਲ ਰਿਹਾ ਹੈ ਉਹ ਇੱਕ ਗਲਤਫਹਿਮੀ ਸੀ। ਜਿਨ੍ਹਾਂ ਚੈਨਲਾਂ ‘ਤੇ ਸਾਡੀ ਵੀਡੀਓ ਚੱਲ ਰਹੀ ਹੈ, ਉਨ੍ਹਾਂ ਨੂੰ ਹਟਾ ਦੇਣਾ ਚਾਹੀਦਾ ਹੈ ਤਾਂ ਜੋ ਅਸੀਂ ਆਪਣੀ ਜ਼ਿੰਦਗੀ ਸਹੀ ਢੰਗ ਨਾਲ ਜੀ ਸਕੀਏ।
ਇਹ ਵੀ ਪੜ੍ਹੋ : ਭਾਰਤ-ਪਾਕਿਸਤਾਨ ਵਿਚਾਲੇ ਨਹੀਂ ਹੋਣਗੇ ਦੁਵੱਲੇ ਮੈਚ, ਏਸ਼ੀਆ ਕੱਪ ਨੂੰ ਸਰਕਾਰ ਵੱਲੋਂ ਮਿਲੀ ਹਰੀ ਝੰਡੀ
ਦੱਸ ਦੇਈਏ ਕਿ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਕਿਹਾ ਕਿ ਲੜਕੀ ਨਾਲ ਵਾਪਰੀ ਘਟਨਾ ਬਹੁਤ ਸ਼ਰਮਨਾਕ ਹੈ ਅਤੇ ਦੋਸ਼ੀਆਂ ਨੂੰ ਕਿਸੇ ਵੀ ਹਾਲਤ ਵਿੱਚ ਬਖਸ਼ਿਆ ਨਹੀਂ ਜਾਣਾ ਚਾਹੀਦਾ। ਕਮਿਸ਼ਨ ਨੇ ਇਸ ਮਾਮਲੇ ਵਿੱਚ ਸਬੰਧਤ ਅਧਿਕਾਰੀਆਂ ਅਤੇ ਪੁਲਿਸ ਤੋਂ ਰਿਪੋਰਟ ਮੰਗੀ ਹੈ। ਪੁਲਿਸ ਨੂੰ ਜਲਦੀ ਤੋਂ ਜਲਦੀ ਪੂਰੇ ਮਾਮਲੇ ਦੀ ਰਿਪੋਰਟ ਪੇਸ਼ ਕਰਨੀ ਪਵੇਗੀ। ਮਾਮਲੇ ਵਿੱਚ ਐਫਆਈਆਰ ਦਰਜ ਕੀਤੀ ਗਈ ਹੈ।
ਵੀਡੀਓ ਲਈ ਕਲਿੱਕ ਕਰੋ -:
The post ਟ੍ਰੈਕਟਰ ਵਾਲੀ ਕੁੜੀ ਦੀ ਵੀਡੀਓ ਲੀਕ ਮਾਮਲੇ ‘ਚ ਆਇਆ ਨਵਾਂ ਮੋੜ, ਦੋਹਾਂ ਪਰਿਵਾਰਾਂ ‘ਚ ਹੋਇਆ ਸਮਝੌਤਾ appeared first on Daily Post Punjabi.