ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਕਰਨਗੇ ਪੰਜਾਬ ਕਾਂਗਰਸ ਦੇ ਵਿਧਾਇਕ, ਦੇਣਗੇ ਇਕ ਮਹੀਨੇ ਦੀ ਤਨਖਾਹ

ਪੰਜਾਬ ਇਸ ਸਮੇਂ ਹੜ੍ਹਾਂ ਦੀ ਮਾਰ ਝੱਲ ਰਿਹਾ ਹੈ। ਬਹੁਤ ਸਾਰੇ ਪਿੰਡਾਂ ਵਿਚ ਹਾਲਾਤ ਬਹੁਤ ਹੀ ਖਰਾਬ ਹੋਏ ਪਏ ਹਨ। ਅਜਿਹੇ ਵਿਚ ਪੰਜਾਬ ਕਾਂਗਰਸ ਵਿਧਾਇਕ ਦਲ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਐਲਾਨ ਕੀਤਾ ਕਿ ਸਾਰੇ ਕਾਂਗਰਸ ਵਿਧਾਇਕ ਤੇ ਉਹ ਖੁਦ ਆਪਣੀ ਇਕ ਮਹੀਨੇ ਦੀ ਤਨਖਾਹ ਮੁੱਖ ਮੰਤਰੀ ਰਾਹਤ ਕੋਸ਼ ਵਿਚ ਜਮ੍ਹਾ ਕਰਨਗੇ।

ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਇਹ ਕਦਮ ਮੁਸ਼ਕਿਲ ਸਮੇਂ ਵਿਚ ਪ੍ਰਭਾਵਿਤ ਲੋਕਾਂ ਪ੍ਰਤੀ ਹਮਦਰਦੀ ਜਤਾਉਣ ਦੀ ਇਕ ਛੋਟੀ ਜਿਹੀ ਕੋਸ਼ਿਸ਼ ਹੈ। ਉਨ੍ਹਾਂ ਆਮ ਨਾਗਰਿਕਾਂ ਤੇ ਸਮਾਜਿਕ ਸੰਗਠਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਅੱਗੇ ਆ ਕੇ ਰਾਹਤ ਤੇ ਪੁਨਰਵਾਸ ਦੇ ਕੰਮਾਂ ਵਿਚ ਯੋਗਦਾਨ ਦੇਣ।

ਇਹ ਵੀ ਪੜ੍ਹੋ : ਗੁ: ਸ੍ਰੀ ਕਰਤਾਰਪੁਰ ਸਾਹਿਬ ’ਚੋਂ ਤੁਰੰਤ ਕੱਢਿਆ ਜਾਵੇ ਪਾਣੀ, ਪਾਕਿ ਪੰਜਾਬ ਦੀ CM ਮਰੀਅਮ ਨਵਾਜ਼ ਨੇ ਦਿੱਤੇ ਆਦੇਸ਼ 

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਐਲਾਨ ਕੀਤਾ ਹੈ ਕਿ ਉਨ੍ਹਾਂ ਦੀ ਕੈਬਨਿਟ ਦੇ ਸਾਰੇ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਸਾਰੇ ਵਿਧਾਇਕ ਮਿਲ ਕੇ ਸੂਬੇ ਵਿੱਚ ਹੜ੍ਹ ਰਾਹਤ ਕਾਰਜਾਂ ਲਈ ਇੱਕ ਮਹੀਨੇ ਦੀ ਤਨਖਾਹ ਦਾਨ ਕਰਨਗੇ।

CM ਮਾਨ ਨੇ ਕਿਹਾ ਕਿ ਚੁਣੇ ਹੋਏ ਨੁਮਾਇੰਦਿਆਂ ਦਾ ਇਹ ਸਮੂਹਿਕ ਯੋਗਦਾਨ ਹੜ੍ਹਾਂ ਤੋਂ ਪ੍ਰਭਾਵਿਤ ਲੋਕਾਂ ਪ੍ਰਤੀ ਸੂਬਾ ਸਰਕਾਰ ਦੀ ਵਚਨਬੱਧਤਾ ਅਤੇ ਏਕਤਾ ਨੂੰ ਦਰਸਾਉਂਦਾ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਸਰਕਾਰ ਅਤੇ ਪ੍ਰਸ਼ਾਸਨ ਹੜ੍ਹ ਪ੍ਰਭਾਵਿਤ ਵਿਅਕਤੀਆਂ ਨੂੰ ਹਰ ਲੋੜੀਂਦੀ ਸਹਾਇਤਾ ਅਤੇ ਪੁਨਰਵਾਸ ਪ੍ਰਦਾਨ ਕਰਨ ਲਈ ਪੂਰੀ ਤਰ੍ਹਾਂ ਸਮਰਪਿਤ ਹਨ।

 

The post ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਕਰਨਗੇ ਪੰਜਾਬ ਕਾਂਗਰਸ ਦੇ ਵਿਧਾਇਕ, ਦੇਣਗੇ ਇਕ ਮਹੀਨੇ ਦੀ ਤਨਖਾਹ appeared first on Daily Post Punjabi.



Previous Post Next Post

Contact Form