ਜਲੰਧਰ ਕੈਂਟ ਦੇ ਦੀਪ ਨਗਰ ਵਿੱਚ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਇੱਕ ਤੇਜ਼ ਰਫ਼ਤਾਰ ਕਾਰ ਨੇ ਐਕਟਿਵਾ ਸਵਾਰ ਨੂੰ ਟੱਕਰ ਮਾਰ ਦਿੱਤੀ। ਹਾਦਸਾ ਇੰਨਾ ਭਿਆਨਕ ਸੀ ਕਿ ਦੋ ਔਰਤਾਂ ਹਵਾ ਵਿੱਚ ਕਈ ਫੁੱਟ ਉਪਰ ਉਛਲ ਕੇ ਸੜਕ ‘ਤੇ ਡਿੱਗ ਪਈਆਂ। ਇਹ ਘਟਨਾ ਉੱਥੇ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ।
ਸੀਸੀਟੀਵੀ ਫੁਟੇਜ ਵਿੱਚ ਦੇਖਿਆ ਜਾ ਸਕਦਾ ਹੈ ਕਿ ਦੋ ਔਰਤਾਂ ਐਕਟਿਵਾ ‘ਤੇ ਆ ਰਹੀਆਂ ਸਨ। ਇਸ ਦੌਰਾਨ ਇੱਕ ਤੇਜ਼ ਰਫ਼ਤਾਰ ਸਿਲਵਰ ਰੰਗ ਦੀ ਵਰਨਾ ਕਾਰ ਨੰਬਰ ਪੀਬੀ 08 ਸੀਕੇ 9990 ਨੇ ਬੇਕਾਬੂ ਹੋ ਕੇ ਐਕਟਿਵਾ ਸਵਾਰ ਨੂੰ ਸਿੱਧੀ ਟੱਕਰ ਮਾਰ ਦਿੱਤੀ।
ਡਰਾਈਵਰ ਇੱਕ ਨੌਜਵਾਨ ਹੈ, ਜਿਸ ਨੂੰ ਲੋਕਾਂ ਨੇ ਕਾਬੂ ਕਰ ਲਿਆ। ਇਸ ਘਟਨਾ ਵਿੱਚ ਔਰਤਾਂ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਈਆਂ। ਔਰਤ ਦੇ ਸਿਰ ਵਿੱਚੋਂ ਬਹੁਤ ਖੂਨ ਲਗਣ ਲੱਗ ਪਿਆ ਅਤੇ ਉਸ ਨੂੰ ਗੰਭੀਰ ਸੱਟਾਂ ਲੱਗੀਆਂ। ਸਥਾਨਕ ਲੋਕਾਂ ਦੀ ਮਦਦ ਨਾਲ ਔਰਤ ਨੂੰ ਇਲਾਜ ਲਈ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਘਟਨਾ ਵਿੱਚ ਐਕਟਿਵਾ ਚਕਨਾਚੂਰ ਹੋ ਗਈ। ਸਥਾਨਕ ਲੋਕਾਂ ਨੇ ਘਟਨਾ ਬਾਰੇ ਪੁਲਿਸ ਨੂੰ ਸੂਚਿਤ ਕੀਤਾ ਹੈ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : 1158 ਪ੍ਰੋਫੈਸਰਾਂ ਦੀ ਭਰਤੀ ਨਾਲ ਜੁੜੀ ਵੱਡੀ ਖਬਰ, ਪੰਜਾਬ ਸਰਕਾਰ ਵੱਲੋਂ ਮੁੜ ਵਿਚਾਰ ਪਟੀਸ਼ਨ ਦਾਇਰ
ਪੁਲਿਸ ਨੇ ਸੀਸੀਟੀਵੀ ਫੁਟੇਜ ਆਪਣੇ ਕਬਜ਼ੇ ਵਿੱਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਸ਼ੁਰੂਆਤੀ ਜਾਂਚ ਵਿੱਚ ਕਾਰ ਚਾਲਕ ਦੀ ਲਾਪਰਵਾਹੀ ਅਤੇ ਤੇਜ਼ ਰਫ਼ਤਾਰ ਨੂੰ ਹਾਦਸੇ ਦਾ ਮੁੱਖ ਕਾਰਨ ਦੱਸਿਆ ਜਾ ਰਿਹਾ ਹੈ। ਪੁਲਿਸ ਹੁਣ ਦੋਸ਼ੀਆਂ ਵਿਰੁੱਧ ਢੁਕਵੀਂ ਕਾਰਵਾਈ ਕਰਨ ਦੀ ਤਿਆਰੀ ਕਰ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -:
The post ਜਲੰਧਰ : ਬੇਕਾਬੂ ਗੱਡੀ ਨੇ ਸਕੂਟੀ ਨੂੰ ਮਾਰੀ ਟੱਕਰ, ਕਈ ਫੁੱਟ ਹਵਾ ‘ਚ ਉਛਲੀਆਂ ਔਰਤਾਂ, ਘਟਨਾ CCTV ‘ਚ ਕੈਦ appeared first on Daily Post Punjabi.