ਪੰਜਾਬ ‘ਚ ਹੜ੍ਹਾਂ ਦੇ ਸੰਕਟ ਵਿਚਾਲੇ CM ਮਾਨ ਨੇ PM ਮੋਦੀ ਨੂੰ ਚਿੱਠੀ ਲਿਖੀ ਹੈ ਜਿਸ ਵਿਚ ਉਨ੍ਹਾਂ ਨੇ ਕੇਂਦਰ ਨੂੰ ਪੰਜਾਬ ਦੇ ਬਕਾਇਆ ਫੰਡ ਨੂੰ ਜਾਰੀ ਕਰਨ ਦੀ ਗੱਲ ਆਖੀ ਹੈ। ਉਨ੍ਹਾਂ ਨੇ ਕੇਂਦਰ ਸਰਕਾਰ ਤੋਂ ਰੁਕੇ ਹੋਏ 60 ਹਜ਼ਾਰ ਕਰੋੜ ਰੁਪਏ ਦਾ ਫੰਡ ਤੁਰੰਤ ਜਾਰੀ ਕਰਨ ਦੀ ਮੰਗ ਕੀਤੀ ਹੈ।
ਸੀਐੱਮ ਨੇ ਦੱਸਿਆ ਕਿ ਹੁਣ ਤੱਕ 9 ਜ਼ਿਲ੍ਹੇ ਹੜ੍ਹ ਤੋਂ ਬੁਰੀ ਤਰ੍ਹਾਂ ਪ੍ਰਭਾਵਿਤ ਹਨ ਤੇ 1000 ਤੋਂ ਵੱਧ ਪਿੰਡ ਹੜ੍ਹ ਦੀ ਚਪੇਟ ਵਿਚ ਆ ਚੁੱਕੇ ਹਨ ਤੇ ਲੱਖਾਂ ਲੋਕ ਪ੍ਰਭਾਵਿਤ ਹੋਏ ਹਨ। ਲਗਭਗ 3 ਲੱਖ ਏਕੜ ਖੇਤੀਯੋਗ ਜ਼ਮੀਨ ਡੁੱਬ ਚੁੱਕੀ ਹੈ। ਹੜ੍ਹ ਦਾ ਸਭ ਤੋਂ ਵੱਧ ਅਸਰ ਗੁਰਦਾਸਪੁਰ, ਕਪੂਰਥਲਾ, ਅੰਮ੍ਰਿਤਸਰ, ਪਠਾਨਕੋਟ, ਫਿਰੋਜ਼ਪੁਰ, ਫਾਜ਼ਿਲਕਾ, ਹੁਸ਼ਿਆਰਪੁਰ ਜ਼ਿਲ੍ਹਿਆਂ ਵਿਚ ਦੇਖਿਆ ਜਾ ਰਿਹਾ ਹੈ।
ਮੁੱਖ ਮੰਤਰੀ ਨੇ PM ਨੂੰ ਅਪੀਲ ਕੀਤੀ ਕਿ SDRF ਦੇ ਨਿਯਮਾਂ ਵਿਚ ਬਦਲਾਅ ਨਾ ਕੀਤੇ ਜਾਣ ਤਾਂ ਜੋ ਕਿਸਾਨਾਂ ਨੂੰ ਹੜ੍ਹ ਨਾਲ ਹੋਏ ਨੁਕਸਾਨ ‘ਤੇ ਪ੍ਰਤੀ ਏਕੜ 50,000 ਰੁਪਏ ਦਾ ਮੁਆਵਜ਼ਾ ਦਿੱਤਾ ਜਾ ਸਕੇ। ਸੀਐੱਮ ਮਾਨ ਨੇ ਇਹ ਵੀ ਸਪੱਸ਼ਟ ਕੀਤਾ ਕਿ ਪੰਜਾਬ ਸਰਕਾਰ ਕਿਸਾਨਾਂ ਨੂੰ 50,000 ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਣ ਨੂੰ ਤਿਆਰ ਹੈ ਪਰ ਇਸ ਲਈ ਕੇਂਦਰ ਦੀ ਸਹਿਮਤੀ ਜ਼ਰੂਰੀ ਹੈ।
ਵੀਡੀਓ ਲਈ ਕਲਿੱਕ ਕਰੋ -:
The post ਹੜ੍ਹਾਂ ਦੇ ਸੰਕਟ ਵਿਚਾਲੇ CM ਮਾਨ ਨੇ ਕੇਂਦਰ ਨੂੰ ਲਿਖੀ ਚਿੱਠੀ, 60 ਹਜ਼ਾਰ ਕਰੋੜ ਦੇ ਬਕਾਇਆ ਫੰਡ ਦੀ ਕੀਤੀ ਮੰਗ appeared first on Daily Post Punjabi.
source https://dailypost.in/news/latest-news/cm-mann-wrote-letter-2/

