ਪਿੰਡ ਦੇਹ ਕਲਾਂ ‘ਚ NRI ਭਰਾਵਾਂ ਨੇ ਮਿਸਾਲ ਕੀਤੀ ਕਾਇਮ, ਪਾਠੀ ਸਿੰਘ ਨੂੰ ਰਿਟਾਇਰਮੈਂਟ ਵਜੋਂ ਘਰ ਬਣਵਾ ਕੇ ਕੀਤਾ ਗਿਫਟ

ਪਿੰਡ ਦੇਹ ਕਲਾਂ ਵਿਖੇ NRI ਭਰਾਵਾਂ ਵੱਲੋਂ ਇੱਕ ਮਿਸਾਲ ਕਾਇਮ ਕੀਤੀ ਗਈ ਹੈ। ਐਨ ਆਰ ਆਈ ਭਰਾਵਾਂ ਵੱਲੋਂ ਇੱਕ ਪਾਠੀ ਨੂੰ ਘਰ ਬਣਾ ਕੇ ਉਨ੍ਹਾਂ ਨੂੰ ਰਿਟਾਇਰਮੈਂਟ ਦਾ ਗਿਫਟ ਦਿੱਤਾ ਗਿਆ ਹੈ। ਇਹ ਰਿਟਾਇਰਮੈਂਟ ਗਿਫਟ ਦੇਖ ਕੇ ਪਾਠੀ ਸਾਹਿਬ ਬੜੇ ਖੁਸ਼ ਨਜ਼ਰ ਆਏ ਉਨ੍ਹਾਂ ਦਾ ਕਹਿਣਾ ਸੀ ਕਿ ਸਾਡਾ ਪੂਰਾ ਪਰਿਵਾਰ ਖੁਸ਼ ਹੈ ਅਤੇ ਪੂਰੇ ਪਿੰਡ ਦੇ ਵਿੱਚ ਖੁਸ਼ੀ ਦਾ ਮਾਹੌਲ ਹੈ। ਜਿਸ ਜਗ੍ਹਾ ਦੇ ਉੱਪਰ ਘਰ ਬਣਵਾ ਕੇ ਦਿੱਤਾ ਗਿਆ ਹੈ ਉਹ ਪਾਠੀ ਸਾਹਿਬ ਦੀ ਖੁਦ ਦੀ ਸੀ।

ਪਿੰਡ ਦੇਹ ਕਲਾਂ ਦੇ ਗੁਰੂ ਘਰ ਦੇ ਵਿੱਚ ਪਿਛਲੇ 35 ਸਾਲਾਂ ਤੋਂ ਲਗਾਤਾਰ ਪਾਠੀ ਸੇਵਾ ਕਰ ਰਿਹਾ ਸੀ। ਜਦੋਂ ਐਨਆਰਆਈ ਭਰਾਵਾਂ ਤੱਕ ਗੱਲ ਪਹੁੰਚੀ ਕੀ ਪਾਠੀ ਸਾਹਿਬ ਨੂੰ ਘਰ ਬਣਾ ਕੇ ਦੇਣਾ ਹੈ ਤਾਂ ਐਨਆਰਆਈ ਭਰਾ ਅੱਗੇ ਆਏ ਅਤੇ ਉਹਨਾਂ ਨੇ ਪਿੰਡ ਦੇ ਨਾਲ ਸਲਾਹ ਮਸ਼ਵਰਾ ਕਰਕੇ ਘਰ ਬਣਵਾ ਕੇ ਦਿੱਤਾ ਗਿਆ ਜਦੋਂ ਐਨਆਰਆਈ ਡਿੰਪੀ ਨਾਲ ਗੱਲਬਾਤ ਕੀਤੀ ਗਈ ਤਾਂ ਉਹਨਾਂ ਦਾ ਕਹਿਣਾ ਸੀ ਕਿ ਜਦੋਂ ਗੱਲ ਸਾਡੇ ਤੱਕ ਪਹੁੰਚੀ ਤਾਂ ਅਸੀਂ ਪਿੰਡ ਵਾਲਿਆਂ ਨਾਲ ਸਲਾਹ ਮਸ਼ਵਰਾ ਕੀਤਾ ਤੇ ਘਰ ਬਣਵਾਉਣਾ ਸ਼ੁਰੂ ਕੀਤਾ ਇਹ ਸਾਡੇ ਵੱਲੋਂ ਪਾਠੀ ਸਾਹਿਬ ਨੂੰ ਰਿਟਾਇਰਮੈਂਟ ਗਿਫਟ ਹੈ ਕਿਉਂਕਿ ਇਹਨਾਂ ਨੇ ਪੂਰੀ ਇਮਾਨਦਾਰੀ ਅਤੇ ਲਗਨ ਨਾਲ 35 ਸਾਲ ਗੁਰੂ ਘਰ ਦੇ ਵਿੱਚ ਸੇਵਾ ਕੀਤੀ। ਘਰ ਬਣਵਾਉਣ ਲਈ ਕਰੀਬ 14 ਲੱਖ ਰੁਪਏ ਖਰਚ ਕੀਤੇ ਗਏ।

ਇਹ ਵੀ ਪੜ੍ਹੋ : ਹੜ੍ਹਾਂ ਦੀ ਮਾ/ਰ ਹੇਠ ਆਏ ਕਈ ਪਿੰਡ, ਪ੍ਰਸ਼ਾਸਨ ਨੇ ਲੋਕਾਂ ਨੂੰ ਘਰਾਂ ਤੋਂ ਬਾਹਰ ਨਾ ਨਿਕਲਣ ਦੀ ਕੀਤੀ ਅਪੀਲ

ਅੱਜ ਨਵੇਂ ਘਰ ਦੇ ਵਿੱਚ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਗਏ ਅਤੇ ਘਰ ਦੀਆਂ ਚਾਬੀਆਂ ਪਾਠੀ ਸਾਹਿਬ ਨੂੰ ਦਿੱਤੀਆਂ ਗਈਆਂ ਜਿਹੜਾ ਘਰ ਤੁਸੀਂ ਦੇਖ ਰਹੇ ਹੋ ਕਿ ਕੁਝ ਕੰਮ ਰਹਿ ਰਿਹਾ ਹੈ ਉਹ ਵੀ ਕੁਝ ਦਿਨਾਂ ਦੇ ਵਿੱਚ ਪੂਰਾ ਕਰ ਲਿਆ ਜਾਵੇਗਾ।

The post ਪਿੰਡ ਦੇਹ ਕਲਾਂ ‘ਚ NRI ਭਰਾਵਾਂ ਨੇ ਮਿਸਾਲ ਕੀਤੀ ਕਾਇਮ, ਪਾਠੀ ਸਿੰਘ ਨੂੰ ਰਿਟਾਇਰਮੈਂਟ ਵਜੋਂ ਘਰ ਬਣਵਾ ਕੇ ਕੀਤਾ ਗਿਫਟ appeared first on Daily Post Punjabi.



Previous Post Next Post

Contact Form