ਬੱਸਾਂ ਵਿਚ ਸਫਰ ਕਰਨ ਵਾਲਿਆਂ ਲਈ ਅਹਿਮ ਖਬਰ ਹੈ। ਸਰਕਾਰੀ ਬੱਸਾਂ ਵੱਲੋਂ ਅੱਜ ਤੋਂ ਚੱਕਾ ਜਾਮ ਕੀਤਾ ਜਾਵੇਗਾ। ਪੀਆਰਟੀਸੀ, ਪਨਬਸ ਤੇ ਪੰਜਾਬ ਰੋਡਵੇਜ਼ ਦੀਆਂ ਲਗਭਗ 3000 ਬੱਸਾਂ ਅੱਜ ਤੋਂ ਸੜਕਾਂ ‘ਤੇ ਨਹੀਂ ਉਤਰਨਗੀਆਂ। ਪੀਆਰਟੀਸੀ, ਪਨਬਸ ਤੇ ਪੰਜਾਬ ਰੋਡਵੇਜ਼ ਮੁਲਾਜ਼ਮਾਂ ਦੀਆਂ ਯੂਨੀਅਨਾਂ ਨੇ ਹੜਤਾਲ ਦਾ ਐਲਾਨ ਕੀਤਾ ਹੈ। ਇਸ ਕਰਕੇ ਯਾਤਰੀਆਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਵੇਗਾ। ਸਰਕਾਰ ਵੱਲੋਂ ਅਜੇ ਤੱਕ ਇਸ ਮੁਸ਼ਕਲ ਨਾਲ ਨਿਪਟਣ ਲਈ ਕੋਈ ਹੱਲ ਨਹੀਂ ਕੱਢਿਆ ਗਿਆ ਹੈ।
ਹੜਤਾਲ ਦਾ ਐਲਾਨ ਉਦੋਂ ਕੀਤਾ ਗਿਆ ਜਦੋਂ ਨਿੱਜੀ ਕੰਪਨੀਆਂ ਨੂੰ ਕਿਲੋਮੀਟਰ ਸਕੀਮ ਤਹਿਤ ਬੱਸ ਪਰਮਿਟ ਦੇਣ ਲਈ ਟੈਂਡਰ ਜਾਰੀ ਕਰਨ ਦੇ ਮੁੱਦੇ ‘ਤੇ ਸੂਬਾ ਸਰਕਾਰ ਤੇ ਮੁਲਾਜ਼ਮ ਯੂਨੀਅਨਾਂ ਵਿਚ ਹੋਈ ਗੱਲਬਾਤ ਬੇਨਤੀਜਾ ਰਹੀ। ਯੂਨੀਅਨਾਂ ਨੇ ਸਾਫ ਕਰ ਦਿੱਤਾ ਕਿ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਹੋਣ ਤੱਕ ਹੜਤਾਲ ਜਾਰੀ ਰਹੇਗੀ। ਪੀਆਰਟੀਸੀ, ਪਨਬਸ ਤੇ ਪੰਜਾਬ ਰੋਡਵੇਜ਼ ਮੁਲਾਜ਼ਮਾਂ ਨੇ ਦੋਸ਼ ਲਗਾਇਆ ਕਿ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਮੁਲਾਜ਼ਮਾਂ ਦੀ ਪਹਿਲਾਂ ਤੋਂ ਪੈਂਡਿੰਗ ਮੰਗਾਂ ਨੂੰ ਪੂਰਾ ਨਹੀਂ ਕੀਤਾ ਹੈ। ਯੂਨੀਅਨਾਂ ਨੇ ਨਿੱਜੀ ਕੰਪਨੀਆਂ ਨੂੰ ਪਰਮਿਟ ਦੇਣ ਦੀ ਪ੍ਰਕਿਰਿਆ ਰੱਦ ਕਰਨ ਦੀ ਮੰਗ ਦੁਹਰਾਈ ਹੈ।
ਇਹ ਵੀ ਪੜ੍ਹੋ : ਦੌਸਾ ‘ਚ ਵਾਪਰੇ ਹਾ/ਦਸੇ ‘ਤੇ PM ਮੋਦੀ ਨੇ ਪ੍ਰਗਟਾਇਆ ਦੁੱਖ, ਪੀੜਤਾਂ ਲਈ ਆਰਥਿਕ ਮਦਦ ਦਾ ਐਲਾਨ
ਸਰਕਾਰ ਨੇ ਅੱਜ ਯੂਨੀਅਨ ਨੇਤਾਵਾਂ ਨਾਲ ਇਕ ਹੋਰ ਬੈਠਕ ਬੁਲਾਇਆ ਦਾ ਫੈਸਲਾ ਲਿਆ ਹੈ ਤਾਂ ਕਿ ਗੱਲਬਾਤ ਜ਼ਰੀਏ ਹੱਲ ਲੱਭਿਆ ਜਾ ਸਕੇ। ਹਾਲਾਂਕਿ ਜਦੋਂ ਤੱਕ ਕੋਈ ਸਹਿਮਤੀ ਨਹੀਂ ਬਣਦੀ ਉਦੋਂ ਤੱਕ ਪੰਜਾਬ ਵਿਚ ਸਰਕਾਰੀ ਬੱਸ ਸੇਵਾਵਾਂ ਦੇ ਠੱਪ ਰਹਿਣ ਨਾਲ ਆਮ ਯਾਤਰੀਆਂ ਨੂੰ ਪ੍ਰੇਸ਼ਾਨੀ ਝੇਲਣੀ ਪਵੇਗੀ।
ਵੀਡੀਓ ਲਈ ਕਲਿੱਕ ਕਰੋ -:
The post ਸਰਕਾਰੀ ਬੱਸਾਂ ‘ਚ ਸਫਰ ਕਰਨ ਵਾਲਿਆਂ ਲਈ ਅਹਿਮ ਖਬਰ, PRTC, ਪਨਬਸ ਦੇ ਕੱਚੇ ਮੁਲਾਜ਼ਮਾਂ ਨੇ ਕੀਤਾ ਹੜਤਾਲ ਦਾ ਐਲਾਨ appeared first on Daily Post Punjabi.