ਪੰਜਾਬ ਦੇ ਪਿੰਡ ਹੜ੍ਹਾਂ ਦੀ ਮਾਰ ਝੇਲ ਰਹੇ ਹਨ। 2000 ਪਿੰਡ ਪਾਣੀ ਦੀ ਮਾਰ ਹੇਠ ਆਏ ਹੋਏ ਹਨ। ਭਾਵੇਂ ਬੀਤੇ ਦਿਨੀਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਸਕੂਲਾਂ ਨੂੰ ਖੋਲ੍ਹਣ ਦੇ ਹੁਕਮ ਜਾਰੀ ਕਰ ਦਿੱਤੇ ਗਏ ਸਨ ਪਰ ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਹਦਾਇਤ ਦਿੱਤੀ ਸੀ ਕਿ ਜੇਕਰ ਕਿਸੇ ਜ਼ਿਲ੍ਹੇ ਵਿਚ ਹੜ੍ਹ ਕਰਕੇ ਹਾਲਾਤ ਠੀਕ ਨਹੀਂ ਹਨ ਤਾਂ ਉਥੋਂ ਦੇ ਡਿਪਟੀ ਕਮਿਸ਼ਨਰ ਸਕੂਲ ਨਾ ਖੋਲ੍ਹਣ ਸਬੰਧੀ ਹੁਕਮ ਜਾਰੀ ਕਰ ਸਕਦੇ ਹਨ ਤਾਂ ਜੋ ਬੱਚਿਆਂ ਤੇ ਟੀਚਰਾਂ ਨੂੰ ਸਕੂਲ ਆਉਣ ਵਿਚ ਕਿਸੇ ਤਰ੍ਹਾਂ ਦੀ ਕੋਈ ਪ੍ਰੇਸ਼ਾਨੀ ਪੇਸ਼ ਨਾ ਆਵੇ।

ਇਸੇ ਕਰਕੇ ਸਕੂਲਾਂ ਨੂੰ ਲੈ ਕੇ ਨਵੀਂ ਅਪਡੇਟ ਸਾਹਮਣੇ ਆਈ ਹੈ। ਪਟਿਆਲਾ ਦੇ ਸਰਕਾਰੀ ਸਕੂਲ ਅਗਲੇ 3 ਦਿਨ ਤੱਕ ਲਈ ਬੰਦ ਰਹਿਣਗੇ। ਜਿਨ੍ਹਾਂ ਲਈ ਡੀਸੀ ਵੱਲੋਂ ਹੁਕਮ ਜਾਰੀ ਕੀਤੇ ਗਏ ਹਨ। ਜ਼ਿਲੇ ਦੇ 43 ਸਕੂਲ ਅਧਿਆਪਕਾਂ ਤੇ ਵਿਦਿਆਰਥੀਆਂ ਲਈ ਬੰਦ ਕੀਤੇ ਗਏ ਹਨ। 6 ਸਕੂਲਾਂ ਨੂੰ ਕੇਵਲ ਵਿਦਿਆਰਥੀਆਂ ਲਈ ਬੰਦ ਕੀਤਾ ਗਿਆ ਹੈ। ਪਟਿਆਲਾ ਦੇ DC ਡਾ. ਪ੍ਰੀਤੀ ਯਾਦਵ ਵਲੋਂ ਹੁਕਮ ਜਾਰੀ ਕੀਤੇ ਗਏ ਹਨ ਤੇ ਨਾਲ ਹੀ ਉਨ੍ਹਾਂ ਸਕੂਲਾਂ ਦੀ ਲਿਸਟ ਵੀ ਜਾਰੀ ਕੀਤੀ ਗਈ ਹੈ ਜਿਸ ਵਿਚ ਦੱਸਿਆ ਗਿਆ ਹੈ ਕਿ ਜ਼ਿਲ੍ਹੇ ਦੇ ਕਿਹੜੇ ਸਕੂਲ 10 ਸਤੰਬਰ ਤੱਕ ਬੰਦ ਰਹਿਣਗੇ। ਬਾਕੀ ਪ੍ਰਾਈਵੇਟ ਤੇ ਸਰਕਾਰੀ ਸਕੂਲ ਸੂਬਾ ਸਰਕਾਰ ਦੇ ਹੁਕਮਾਂ ਅਨੁਸਾਰ ਹੀ ਖੁੱਲ੍ਹਣਗੇ।
ਵੀਡੀਓ ਲਈ ਕਲਿੱਕ ਕਰੋ -:
The post ਪਟਿਆਲਾ ‘ਚ 10 ਸਤੰਬਰ ਤੱਕ ਬੰਦ ਰਹਿਣਗੇ ਸਕੂਲ, ਹੜ੍ਹ ਕਰਕੇ DC ਡਾ. ਪ੍ਰੀਤੀ ਯਾਦਵ ਵਲੋਂ ਹੁਕਮ ਜਾਰੀ appeared first on Daily Post Punjabi.

