ਹੜ੍ਹ ਪੀੜਤਾਂ ਦੀ ਮਦਦ ਲਈ ਵੱਖ-ਵੱਖ ਸਿਆਸੀ ਆਗੂ ਮਦਦ ਦਾ ਹੱਥ ਅੱਗੇ ਵਧਾ ਰਹੇ ਹਨ। ਅਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਸ੍ਰੀ ਚਮਕੌਰ ਸਾਹਿਬ ਦੀ ਅਨਾਜ ਮੰਡੀ ਵਿਖੇ ਪਹੁੰਚੇ ਜਿਥੇ ਉਨ੍ਹਾਂ ਨੇ ਪੰਜਾਬ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ।
ਸ. ਸੁਖਬੀਰ ਬਾਦਲ ਹੜ੍ਹ ਪੀੜਤ ਇਲਾਕਿਆਂ ‘ਚ ਪਸ਼ੂਆਂ ਲਈ ਹਰਾ ਚਾਰਾ ਤੇ ਅਚਾਰ ਦੇ 100 ਟਰੱਕਾਂ ਨੂੰ ਝੰਡੀ ਦੇ ਕੇ ਰਵਾਨਾ ਕੀਤਾ । ਇਸ ਮੌਕੇ ਸ. ਬਾਦਲ ਨੇ ਕਿਹਾ ਕਿ ਲੋੜਵੰਦਾਂ ਲਈ 50 ਹਜ਼ਾਰ ਕੁਇੰਟਲ ਕਣਕ ਵੀ ਭੇਜੀ ਜਾਵੇਗੀ ਤੇ ਸ਼੍ਰੋਮਣੀ ਅਕਾਲੀ ਦਲ ਦੀ ਪੂਰੀ ਲੀਡਰਸ਼ਿਪ ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਪਹੁੰਚ ਕੇ ਸੇਵਾ ਕਰੇਗੀ। ਮੈਂ ਸਾਰੇ ਪੰਜਾਬੀਆਂ ਨੂੰ ਅਪੀਲ ਕਰਦਾ ਹਾਂ ਕਿ ਪੰਜਾਬ ਨੂੰ ਤੁਹਾਡੇ ਸਾਥ ਦੀ ਲੋੜ ਹੈ ਤੇ ਇਸ ਔਖੇ ਵੇਲੇ ਹਰ ਸੰਸਥਾ ਨੂੰ ਅੱਗੇ ਆਉਣਾ ਚਾਹੀਦਾ ਹੈ ਤੇ ਮਦਦ ਕਰਨੀ ਚਾਹੀਦੀ ਹੈ। ਪੰਜਾਬ ਜਿਸ ਨੇ ਸਾਰੇ ਦੇਸ਼ ਨੂੰ ਅੰਨ ਦਿੱਤਾ ਹੈ, ਹਰ ਮੁਸ਼ਕਲ ਵਿਚ ਖਾਲਸਾ ਪੰਥ ਪੰਜਾਬੀਆਂ ਨਾਲ ਖੜ੍ਹਦਾ ਰਿਹਾ ਹੈ ਤੇ ਸਾਡਾ ਸਾਰਿਆਂ ਦਾ ਫਰਜ਼ ਹੈ ਕਿ ਜਿੰਨਾ ਵੀ ਕਿਸੇ ਕੋਲ ਹੋ ਸਕੇ, ਯੋਗਦਾਨ ਜ਼ਰੂਰ ਪਾਵੇ।
ਵੀਡੀਓ ਲਈ ਕਲਿੱਕ ਕਰੋ -:
The post ਸ. ਸੁਖਬੀਰ ਬਾਦਲ ਨੇ ਹੜ੍ਹ ਪੀੜਤ ਇਲਾਕਿਆਂ ‘ਚ ਪਸ਼ੂਆਂ ਲਈ ਹਰਾ ਚਾਰਾ ਤੇ ਅਚਾਰ ਦੇ 100 ਟਰੱਕਾਂ ਨੂੰ ਕੀਤਾ ਰਵਾਨਾ appeared first on Daily Post Punjabi.