ਪੰਜਾਬ ਦੇ 23 ਜ਼ਿਲ੍ਹਿਆਂ ਦੇ ਲਗਭਗ 2 ਹਜ਼ਾਰ 97 ਪਿੰਡ ਹੜ੍ਹਾਂ ਦੀ ਲਪੇਟ ਵਿਚ ਆ ਗਏ। ਲਗਭਗ 1 ਲੱਖ 91 ਹਜ਼ਾਰ ਹੈਕਟੇਅਰ ਫਸਲਾਂ ਡੁੱਬ ਗਈਆਂ। ਪਾਣੀ ਦਾ ਪੱਧਰ ਤਾਂ ਘੱਟ ਗਿਆ ਪਰ ਉਸ ਨੁਕਸਾਨ ਦਾ ਘਾਟਾ ਪੂਰਾ ਕਰਨਾ ਸੌਖਾ ਨਹੀਂ। ਸਰਕਾਰ ਦੇ ਨਾਲ ਸੂਬੇ ਦੇ ਲੋਕ ਵੀ ਪੰਜਾਬ ਨੂੰ ਮੁੜ ਖੜ੍ਹਾ ਕਰਨ ਲਈ ਆਪਣਾ-ਆਪਣਾ ਸਹਿਯੋਗ ਦੇ ਰਹੇ ਹਨ। ਇਸੇ ਲੜੀ ਵਿਚ ਲੁਧਿਆਣਾ ਜ਼ਿਲ੍ਹੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਦੇ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ਼ ਨੇ ਸਮੂਹਿਕ ਤੌਰ ‘ਤੇ ਪੰਜਾਬ ਮੁੱਖ ਮੰਤਰੀ ਹੜ੍ਹ ਰਾਹਤ ਫੰਡ ਵਿੱਚ 31,53,000 ਰੁਪਏ ਦੀ ਵੱਡੀ ਰਕਮ ਦਾ ਯੋਗਦਾਨ ਪਾਇਆ।

ਅੱਜ ਨੰਗਲ ਵਿਖੇ ਪੰਜਾਬ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੂੰ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ), ਲੁਧਿਆਣਾ ਸ਼੍ਰੀਮਤੀ ਡਿੰਪਲ ਮਦਾਨ ਦੀ ਅਗਵਾਈ ਵਿੱਚ ਇੱਕ ਵਫ਼ਦ ਨੇ ਲੁਧਿਆਣਾ ਦੇ ਸਿੱਖਿਆ ਭਾਈਚਾਰੇ ਵੱਲੋਂ ਚੈੱਕ ਸੌਂਪੇ।
ਮੰਤਰੀ ਹਰਜੋਤ ਬੈਂਸ ਨੇ ਇਸ ਪਹਿਲਕਦਮੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਾਡੇ ਅਧਿਆਪਕਾਂ ਦਾ ਇਹ ਉਦਾਰ ਯੋਗਦਾਨ ਸਮਾਜ ਪ੍ਰਤੀ ਉਨ੍ਹਾਂ ਦੀ ਹਮਦਰਦੀ ਅਤੇ ਵਚਨਬੱਧਤਾ ਨੂੰ ਦਰਸਾਉਂਦਾ ਹੈ। ਰਾਜ ਦੇ ਰਾਹਤ ਯਤਨਾਂ ਦਾ ਸਮਰਥਨ ਕਰਕੇ ਉਹ ਕਲਾਸਰੂਮ ਦੀਆਂ ਕੰਧਾਂ ਤੋਂ ਪਰੇ ਆਪਣਾ ਸਮਰਪਣ ਦਰਸਾ ਰਹੇ ਹਨ ਅਤੇ ਇਹ ਏਕਤਾ ਹੜ੍ਹਾਂ ਤੋਂ ਪ੍ਰਭਾਵਿਤ ਲੋਕਾਂ ਨੂੰ ਰਾਹਤ ਅਤੇ ਪੁਨਰਵਾਸ ਪ੍ਰਦਾਨ ਕਰਨ ਵਿੱਚ ਬਹੁਤ ਮਦਦ ਕਰੇਗੀ।
ਇਹ ਵੀ ਪੜ੍ਹੋ : ‘ਮੈਚ ਖੇਡ ਸਕਦੇ ਪਰ ਸ਼ਰਧਾਲੂ ਨਨਕਾਣਾ ਸਾਹਿਬ ਨਹੀਂ ਜਾ ਸਕਦੇ’, CM ਮਾਨ ਨੇ ਭਾਰਤ-ਪਾਕਿ ਮੈਚ ‘ਤੇ ਚੁੱਕੇ ਸਵਾਲ
ਜ਼ਿਕਰਯੋਗ ਹੈ ਕਿ ਹੜ੍ਹਾਂ ਨੇ ਪੰਜਾਬ ਵਿੱਚ ਭਾਰੀ ਤਬਾਹੀ ਮਚਾਈ ਹੈ, ਜਿਸ ਵਿੱਚ 56 ਲੋਕਾਂ ਦੀ ਮੌਤ ਹੋ ਗਈ ਹੈ। ਸਰਕਾਰ ਨੇ ਹੁਣ ਤੱਕ 50 ਪ੍ਰਭਾਵਿਤ ਪਰਿਵਾਰਾਂ ਨੂੰ 2 ਕਰੋੜ ਰੁਪਏ ਦਾ ਮੁਆਵਜ਼ਾ ਜਾਰੀ ਕੀਤਾ ਹੈ। ਬਾਕੀ 6 ਪਰਿਵਾਰਾਂ ਨੂੰ ਵੀ ਜਲਦੀ ਹੀ ਮੁਆਵਜ਼ਾ ਦਿੱਤਾ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -:
The post ਹੜ੍ਹ ਪੀੜ੍ਹਤਾਂ ਦੀ ਮਦਦ ਲਈ ਅੱਗੇ ਆਏ ਸਰਕਾਰੀ ਸਕੂਲ ਲੁਧਿਆਣਾ ਦੇ ਟੀਚਰ, ਦਿੱਤੇ 31 ਲੱਖ ਰੁਪਏ appeared first on Daily Post Punjabi.

