AAP ਵੱਲੋਂ 27 ਹਲਕਾ ਸੰਗਠਨ ਇੰਚਾਰਜ ਨਿਯੁਕਤ, ਆਤਮ ਨਗਰ ਤੋਂ ਕਵਲਜੀਤ ਸਚਦੇਵਾ ਨੂੰ ਮਿਲੀ ਜ਼ਿੰਮੇਵਾਰੀ

ਆਮ ਆਦਮੀ ਪਾਰਟੀ (ਆਪ) ਨੇ ਅੱਜ ਪੰਜਾਬ ਵਿੱਚ 27 ਹਲਕਾ ਇੰਚਾਰਜ ਅਤੇ ਇੱਕ ਟਰੇਡ ਵਿੰਗ ਕੋਆਰਡੀਨੇਟਰ ਨਿਯੁਕਤ ਕੀਤੇ ਹਨ। 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ‘ਆਪ’ ਹਾਈਕਮਾਨ ਨੇ ਪੰਜਾਬ ਵਿੱਚ ਜ਼ਮੀਨੀ ਪੱਧਰ ‘ਤੇ ਪਾਰਟੀ ਦਾ ਵਿਸਥਾਰ ਕਰਨਾ ਸ਼ੁਰੂ ਕਰ ਦਿੱਤਾ ਹੈ। ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਅੱਜ ਹਲਕਾ ਇੰਚਾਰਜਾਂ ਦੀ ਸੂਚੀ ਜਾਰੀ ਕੀਤੀ। ਆਤਮ ਨਗਰ ਹਲਕੇ ਤੋਂ ਕਵਲਜੀਤ ਸਿੰਘ ਸਚਦੇਵਾ ਨੂੰ ਇਹ ਹਲਕਾ ਸੰਗਠਨ ਇੰਚਾਰਜ ਨਿਯੁਕਤ ਕੀਤਾ ਗਿਆ ਹੈ।

ਉਨ੍ਹਾਂ ਨੇ ਨਵੇਂ ਨਿਯੁਕਤ ਹਲਕਾ ਇੰਚਾਰਜਾਂ ਨੂੰ ਪਾਰਟੀ ਵੱਲੋਂ ਦਿੱਤੀ ਗਈ ਜ਼ਿੰਮੇਵਾਰੀ ਲਈ ਵਧਾਈ ਵੀ ਦਿੱਤੀ। ਇਨ੍ਹਾਂ ਨਿਯੁਕਤੀਆਂ ਨੇ ‘ਆਪ’ ਵਰਕਰਾਂ ਵਿੱਚ ਵੀ ਉਤਸ਼ਾਹ ਪੈਦਾ ਕੀਤਾ ਹੈ।

ਵੀਡੀਓ ਲਈ ਕਲਿੱਕ ਕਰੋ -:

The post AAP ਵੱਲੋਂ 27 ਹਲਕਾ ਸੰਗਠਨ ਇੰਚਾਰਜ ਨਿਯੁਕਤ, ਆਤਮ ਨਗਰ ਤੋਂ ਕਵਲਜੀਤ ਸਚਦੇਵਾ ਨੂੰ ਮਿਲੀ ਜ਼ਿੰਮੇਵਾਰੀ appeared first on Daily Post Punjabi.



Previous Post Next Post

Contact Form