ਬਿਕਰਮ ਮਜੀਠੀਆ ਨੂੰ ਮਿਲਣ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਆਪਣੇ ਕਾਫਲੇ ਸਣੇ ਨਿਊ ਨਾਭਾ ਜੇਲ੍ਹ ਵਿਚ ਪਹੁੰਚੇ ਹਨ। ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਕਈ ਲੀਡਰ ਵੀ ਬਿਕਰਮ ਮਜੀਠੀਆ ਨੂੰ ਮਿਲ ਚੁੱਕੇ ਹਨ। ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਗਏ ਹਨ। ਜੇਲ੍ਹ ਦੇ ਬਾਹਰ ਸਵੇਰ ਤੋਂ ਹੀ ਪੁਲਿਸ ਹੀ ਪੁਲਿਸ ਨਜ਼ਰ ਆ ਰਹੀ ਹੈ। ਬੀਤੇ ਦਿਨੀਂ ਬਾਬਾ ਗੁਰਿੰਦਰ ਸਿੰਘ ਢਿੱਲੋਂ ਵੀ ਨਿਊ ਨਾਭਾ ਜੇਲ੍ਹ ਪਹੁੰਚੇ ਸਨ ਜਿਨ੍ਹਾਂ ਵੱਲੋਂ ਬਿਕਰਮ ਮਜੀਠੀਆ ਨਾਲ ਮੁਲਾਕਾਤ ਕੀਤੀ ਗਈ ਸੀ।
ਦੱਸ ਦੇਈਏ ਕਿ ਆਮਦਨ ਤੋਂ ਵਧ ਜਾਇਦਾਦ ਦੇ ਮਾਮਲੇ ਵਿਚ ਬਿਕਰਮ ਮਜੀਠੀਆ ਜੇਲ੍ਹ ਵਿਚ ਬੰਦ ਹਨ। ਵਿਜੀਲੈਂਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਮਜੀਠੀਆ ਨੂੰ ਜ਼ਮਾਨਤ ਨਹੀਂ ਮਿਲ ਰਹੀ ਤੇ ਨਿਆਇਕ ਹਿਰਾਸਤ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਮਜੀਠੀਆ ਨੇ ਆਪਣੀ ਗ੍ਰਿਫਤਾਰੀ ਨੂੰ ਗੈਰ-ਕਾਨੂੰਨੀ ਦੱਸਿਆ ਸੀ ਤੇ ਪਟੀਸ਼ਨ ਵੀ ਪਾਈ ਸੀ ਪਰ ਅਜੇ ਤੱਕ ਉਨ੍ਹਾਂ ਨੂੰ ਕੋਈ ਰਾਹਤ ਨਹੀਂ ਮਿਲੀ।
ਇਹ ਵੀ ਪੜ੍ਹੋ : ਮਸ਼ਹੂਰ ਗਾਇਕ Khan Saab ਦੀ ਮਾਤਾ ਦਾ ਹੋਇਆ ਦਿ/ਹਾਂਤ, ਕੈਨੇਡਾ ਟੂਰ ‘ਤੇ ਸੀ ਸਿੰਗਰ, ਸ਼ੋਅ ਕੈਂਸਲ
ਇਸ ਮਾਮਲੇ ਵਿਚ ਜਾਂਚ ਏਜੰਸੀਆਂ ਨੇ ਲਗਭਗ 40,000 ਪੰਨਿਆਂ ਦੀ ਚਾਰਜਸ਼ੀਟ ਦਾਖਲ ਕੀਤੀ ਹੈ ਤੇ 200 ਤੋਂ ਵੱਧ ਗਵਾਹਾਂ ਦੇ ਬਿਆਨ ਦਰਜ ਕੀਤੇ ਗਏ ਹਨ। ਕੋਰਟ ਨੇ ਉਨ੍ਹਾਂ ਦੀ ਜ਼ਮਾਨਤ ਪਟੀਸ਼ਨ ਨੂੰ ਵੀ ਖਾਰਜ ਕਰ ਦਿੱਤਾ ਸੀ ਜਿਸ ਦੇ ਚੱਲਦੇ ਉਹ ਹੁਣ ਤੱਕ ਜੇਲ੍ਹ ਵਿਚ ਹੀ ਹਨ।
ਵੀਡੀਓ ਲਈ ਕਲਿੱਕ ਕਰੋ -:
The post ਬਿਕਰਮ ਮਜੀਠੀਆ ਨੂੰ ਮਿਲਣ ਪਹੁੰਚੇ ਸੁਖਬੀਰ ਬਾਦਲ, ਨਵੀਂ ਨਾਭਾ ਜੇਲ੍ਹ ‘ਚ ਕਰਨਗੇ ਮੁਲਾਕਾਤ appeared first on Daily Post Punjabi.