ਲੁਧਿਆਣਾ ‘ਚ ਵੱਡੀ ਵਾਰਦਾਤ, ਯੂਥ ਕਾਂਗਰਸੀ ਆਗੂ ਦੇ ਭਰਾ ਦਾ ਗੋਲੀਆਂ ਮਾਰ ਕੇ ਕਤਲ

ਲੁਧਿਆਣਾ ਵਿੱਚ ਇੱਕ ਯੂਥ ਕਾਂਗਰਸੀ ਆਗੂ ਦੇ ਭਰਾ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਹਮਲਾਵਰ ਇੱਕ ਬਾਈਕ ‘ਤੇ ਆਏ ਸਨ। ਉਨ੍ਹਾਂ ਨੇ ਅਹਾਤੇ ‘ਤੇ ਬੰਦੇ ਨੂੰ ਘੇਰਿਆ ਅਤੇ ਉਸ ‘ਤੇ ਗੋਲੀਆਂ ਚਲਾ ਦਿੱਤੀਆਂ। ਘਟਨਾ ਤੋਂ ਬਾਅਦ, ਜ਼ਖਮੀ ਵਿਅਕਤੀ ਨੂੰ ਖੂਨ ਨਾਲ ਲੱਥਪੱਥ ਹਸਪਤਾਲ ਲਿਜਾਇਆ ਗਿਆ, ਪਰ ਡਾਕਟਰ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕ ਦੀ ਪਛਾਣ ਲੁਧਿਆਣਾ ਵਿੱਚ ਯੂਥ ਕਾਂਗਰਸ ਆਗੂ ਅਨੁਜ ਕੁਮਾਰ ਦੇ ਭਰਾ ਅਮਿਤ ਕੁਮਾਰ ਵਜੋਂ ਹੋਈ ਹੈ।

ਇਹ ਘਟਨਾ ਸਾਹਨੇਵਾਲ ਹਲਕੇ ਦੇ ਨੰਦਪੁਰ ਸੂਅ ਨੇੜੇ ਵਾਪਰੀ। ਸਾਹਨੇਵਾਲ ਥਾਣੇ ਦੇ ਐਸਐਚਓ ਗੁਰਮੁਖ ਸਿੰਘ ਦੀ ਅਗਵਾਈ ਵਾਲੀ ਪੁਲਿਸ ਇਸ ਸਮੇਂ ਮਾਮਲੇ ਦੀ ਜਾਂਚ ਕਰ ਰਹੀ ਹੈ।

ਮ੍ਰਿਤਕ ਦੇ ਭਰਾ ਅਨੁਜ ਨੇ ਦੱਸਿਆ ਕਿ ਉਸਦਾ ਭਰਾ ਅਮਿਤ ਨੰਦਪੁਰ ਸੂਅ ਨੇੜੇ ਇੱਕ ਅਹਾਤਾ ਚਲਾਉਂਦਾ ਸੀ। ਬੀਤੀ ਰਾਤ ਲਗਭਗ 10:45 ਵਜੇ ਤਿੰਨ ਨੌਜਵਾਨ ਬਾਈਕ ‘ਤੇ ਅਹਾਤੇ ਵਿੱਚ ਆਏ ਅਤੇ ਕੁਝ ਖਾਧਾ-ਪੀਤਾ, ਜਦੋਂ ਉਨ੍ਹਾਂ ਤੋਂ ਪੈਸੇ ਮੰਗੇ ਗਏ, ਤਾਂ ਉਹ ਬਹਿਸ ਕਰਨ ਲੱਗ ਪਏ। ਬਹਿਸ ਦੌਰਾਨ ਇੱਕ ਬੰਦੇ ਨੇ ਪਿਸਤੌਲ ਕੱਢੀ ਤੇ ਗੋਲੀ ਚਲਾ ਦਿੱਤੀ। ਗੋਲੀ ਅਮਿਤ ਦਾ ਬਹੁਤ ਖੂਨ ਵਗ ਚੁੱਕਾ ਸੀ। ਉਸ ਨੂੰ ਹਸਪਤਾਲ ਲਿਜਾਇਆ ਗਿਆ, ਪਰ ਡਾਕਟਰ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਮ੍ਰਿਤਕ ਦੇ ਭਰਾ ਨੇ ਦੱਸਿਆ ਕਿ ਅਮਿਤ ਦਾ ਵਿਆਹ ਲਗਭਗ 17 ਸਾਲ ਪਹਿਲਾਂ ਹੋਇਆ ਸੀ ਅਤੇ ਉਸਦੇ ਦੋ ਬੱਚੇ ਹਨ। ਅਪਰਾਧ ਕਰਨ ਤੋਂ ਬਾਅਦ ਤਿੰਨੋਂ ਬਾਈਕ ਸਵਾਰ ਮੌਕੇ ਤੋਂ ਭੱਜ ਗਏ। ਹਾਲਾਂਕਿ, ਦੋਸ਼ੀਆਂ ਦੀ ਪਛਾਣ ਅਜੇ ਤੱਕ ਨਹੀਂ ਹੋ ਸਕੀ ਹੈ।

ਇਹ ਵੀ ਪੜ੍ਹੋ : ਮਸ਼ਹੂਰ ਗਾਇਕ ਜ਼ੁਬਿਨ ਗਰਗ ਪੰਜ ਤੱਤਾਂ ‘ਚ ਵਿਲੀਨ, ਸਰਕਾਰੀ ਸਨਮਾਨਾਂ ਨਾਲ ਹੋਇਆ ਅੰਤਿਮ ਸੰਸਕਾਰ

ਐਸਐਚਓ ਗੁਰਮੁਖ ਸਿੰਘ ਨੇ ਦੱਸਿਆ ਕਿ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਮੌਕੇ ‘ਤੇ ਪਹੁੰਚੀ। ਇੱਕ ਫੋਰੈਂਸਿਕ ਟੀਮ ਨੂੰ ਵੀ ਬੁਲਾਇਆ ਗਿਆ ਸੀ। ਟੀਮ ਨੇ ਕੁਝ ਸਬੂਤ ਇਕੱਠੇ ਕੀਤੇ ਹਨ ਅਤੇ ਨੇੜਲੇ ਸੀਸੀਟੀਵੀ ਕੈਮਰਿਆਂ ਨੂੰ ਵੀ ਸਕੈਨ ਕਰ ਰਹੀ ਹੈ। ਅਪਰਾਧੀਆਂ ਦੀ ਪਛਾਣ ਕਰਕੇ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਵੀਡੀਓ ਲਈ ਕਲਿੱਕ ਕਰੋ -:

The post ਲੁਧਿਆਣਾ ‘ਚ ਵੱਡੀ ਵਾਰਦਾਤ, ਯੂਥ ਕਾਂਗਰਸੀ ਆਗੂ ਦੇ ਭਰਾ ਦਾ ਗੋਲੀਆਂ ਮਾਰ ਕੇ ਕਤਲ appeared first on Daily Post Punjabi.



Previous Post Next Post

Contact Form