CM ਮਾਨ ਦੀ ਅਗਵਾਈ ‘ਚ ਅੱਜ ਹੋਵੇਗੀ ਪੰਜਾਬ ਕੈਬਨਿਟ ਦੀ ਮੀਟਿੰਗ, ਕਈ ਅਹਿਮ ਫੈਸਲਿਆਂ ਨੂੰ ਮਿਲ ਸਕਦੀ ਹੈ ਮਨਜ਼ੂਰੀ

ਪੰਜਾਬ ਸਰਕਾਰ ਵੱਲੋਂ ਅੱਜ ਕੈਬਨਿਟ ਦੀ ਅਹਿਮ ਬੈਠਕ ਬੁਲਾਈ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਇਹ ਮੀਟਿੰਗ ਬੁਲਾਈ ਗਈ ਹੈ। ਕੈਬਨਿਟ ਮੀਟਿੰਗ ਦੁਪਹਿਰ 12 ਵਜੇ ਮੁੱਖ ਮੰਤਰੀ ਨਿਵਾਸ ‘ਤੇ ਹੋਵੇਗੀ। ਸਾਰੇ ਮੰਤਰੀ ਅਤੇ ਵਿਧਾਇਕ ਮੌਜੂਦ ਰਹਿਣਗੇ।

ਇਸ ਦੇ ਨਾਲ ਹੀ ਮਾਨ ਸਰਕਾਰ ਵੱਲੋਂ 26 ਸਤੰਬਰ ਤੋਂ 29 ਸਤੰਬਰ ਤੱਕ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਗਿਆ ਹੈ। ਸੈਸ਼ਨ ਦੌਰਾਨ ਸਰਕਾਰ ਹੜ੍ਹਾਂ ਦੇ ਨੁਕਸਾਨ ਦੀ ਭਰਪਾਈ ਲਈ ਬਣਾਏ ਗਏ ਨਿਯਮਾਂ ਨੂੰ ਮਨਜ਼ੂਰੀ ਦੇਵੇਗੀ। ਫਿਰ ਇਹ ਪ੍ਰਸਤਾਵ ਵਿਧਾਨ ਸਭਾ ਵਿੱਚ ਪੇਸ਼ ਕੀਤੇ ਜਾਣਗੇ। ਵਿਧਾਨ ਸਭਾ ਸੈਸ਼ਨ ਲਈ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ ਹੈ। ਇਹ 26 ਸਤੰਬਰ ਨੂੰ ਸਵੇਰੇ 11 ਵਜੇ ਸ਼ੁਰੂ ਹੋਵੇਗਾ। ਹਾਲਾਂਕਿ, ਕਾਰਵਾਈ ਸਿਰਫ ਦੋ ਦਿਨ ਹੀ ਚੱਲੇਗੀ, ਕਿਉਂਕਿ 27 ਅਤੇ 28 ਸਤੰਬਰ ਨੂੰ ਕ੍ਰਮਵਾਰ ਸ਼ਨੀਵਾਰ ਅਤੇ ਐਤਵਾਰ ਹਨ, ਅਤੇ ਜਨਤਕ ਛੁੱਟੀਆਂ ਹਨ।

ਇਹ ਵੀ ਪੜ੍ਹੋ : ਪੰਜਾਬ ‘ਚ ਹੈਲਥ ਕਾਰਡ ਦੀ ਰਜਿਸਟ੍ਰੇਸ਼ਨ ਸ਼ੁਰੂ, 10 ਲੱਖ ਰੁ. ਦਾ ਇਲਾਜ ਮੁਫਤ, 2 ਜਿਲ੍ਹਿਆਂ ‘ਚ ਲੱਗੇ ਕੈਂਪ

ਦੱਸ ਦੇਈਏ ਕਿ ਇਸ ਤੋਂ ਪਹਿਲਾਂ, ਮੁੱਖ ਮੰਤਰੀ ਭਗਵੰਤ ਮਾਨ ਨੇ 9 ਸਤੰਬਰ ਨੂੰ ਹਸਪਤਾਲ ਵਿੱਚ ਜੇਰੇ ਇਲਾਜ ਦੌਰਾਨ ਵੀਡੀਓ ਕਾਨਫਰੰਸਿੰਗ ਰਾਹੀਂ ਮੀਟਿੰਗ ਕੀਤੀ। ਇਸ ਮੀਟਿੰਗ ਦੌਰਾਨ ਹੀ ਪੰਜਾਬ ਸਰਕਾਰ ਨੇ ਹੜ੍ਹ ਰਾਹਤ ਪੈਕੇਜ ਦਾ ਐਲਾਨ ਕੀਤਾਸੀ । ਜਿਨ੍ਹਾਂ ਵਿੱਚ ਫਸਲਾਂ ਦੇ ਨੁਕਸਾਨ ਲਈ ਕਿਸਾਨਾਂ ਨੂੰ ਪ੍ਰਤੀ ਏਕੜ 20,000 ਰੁਪਏ, ਮ੍ਰਿਤਕਾਂ ਦੇ ਪਰਿਵਾਰਾਂ ਨੂੰ 4 ਲੱਖ ਰੁਪਏ, “ਜਿਸ ਦੀ ਖੇਤ ਉਸ ਦੀ ਰੇਤ” ਯੋਜਨਾ ਅਤੇ ਸਹਿਕਾਰੀ ਸਭਾਵਾਂ ਵਿੱਚ ਕਰਜ਼ੇ ਦੀਆਂ ਕਿਸ਼ਤਾਂ ਦੀ ਮੁਆਫ਼ੀ ਸਣੇ ਨੌਂ ਵੱਡੇ ਫੈਸਲੇ ਲਏ ਗਏ ਸਨ।

ਵੀਡੀਓ ਲਈ ਕਲਿੱਕ ਕਰੋ -:

The post CM ਮਾਨ ਦੀ ਅਗਵਾਈ ‘ਚ ਅੱਜ ਹੋਵੇਗੀ ਪੰਜਾਬ ਕੈਬਨਿਟ ਦੀ ਮੀਟਿੰਗ, ਕਈ ਅਹਿਮ ਫੈਸਲਿਆਂ ਨੂੰ ਮਿਲ ਸਕਦੀ ਹੈ ਮਨਜ਼ੂਰੀ appeared first on Daily Post Punjabi.



Previous Post Next Post

Contact Form