ਅੱਜ ਸ. ਸ਼ਹੀਦ ਭਗਤ ਸਿੰਘ ਜੀ ਦੀ ਜਯੰਤੀ ਮੌਕੇ ਸੂਬਾ ਪੱਧਰੀ ਸਮਾਗਮ ਦਾ ਆਯੋਜਨ ਕੀਤਾ ਗਿਆ। ਇਹ ਪ੍ਰੋਗਰਾਮ ਨਵਾਂਸ਼ਹਿਰ ਦੇ ਖਟਕੜ ਕਲਾਂ ਵਿਚ ਸੰਪੰਨ ਹੋਇਆ। ਇਸ ਮੌਕੇ ਸੀਐੱਮ ਮਾਨ ਨੇ ਸ਼ਹੀਦ ਭਗਤ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।
ਉਨ੍ਹਾਂ ਨੇ ਭਗਤ ਸਿਘ ਜੀ ਨੂੰ ਨਮਨ ਕੀਤਾ ਤੇ ਉਨ੍ਹਾਂ ਦੇ ਦਿਖਾਏ ਰਸਤੇ ‘ਤੇ ਚੱਲਦੇ ਰਹਿਣ ਦਾ ਸੰਕਲਪ ਲਿਆ। ਨਾਲ ਹੀ ‘ਸ਼ਹੀਦ ਭਗਤ ਸਿੰਘ ਵਿਰਾਸਤੀ ਕੰਪਲੈਕਸ’ ਦੇ ਨਿਰਮਾਣ ਕੰਮਾਂ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਸ਼ਹੀਦ ਸਾਡੇ ਦੇਸ਼ ਦਾ ਖਜ਼ਾਨਾ ਹਨ, ਉਨ੍ਹਾਂ ਦੀਵਿਰਾਸਤ ਨੂੰ ਸੰਭਾਲਣਾ ਸਾਡਾ ਫਰਜ਼ ਹੈ। ਸਾਡੀ ਕੌਮ ਦੇ ਇਹ ਵੀਰ ਸਾਡੇ ਦਿਲਾਂ ਵਿਚ ਹਮੇਸ਼ਾ ਜ਼ਿੰਦਾ ਰਹਿਣਗੇ।
ਇਹ ਵੀ ਪੜ੍ਹੋ : ਰਾਜਵੀਰ ਜਵੰਦਾ ਦਾ ਹਾਲ ਜਾਣਨ ਲਈ ਹਸਪਤਾਲ ਪਹੁੰਚੇ ਬਲਕੌਰ ਸਿੰਘ, ਸਿਹਤਯਾਬੀ ਲਈ ਕੀਤੀ ਅਰਦਾਸ
CM ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਭਗਤ ਸਿੰਘ ਦੀ ਸੋਚ ਨੂੰ ਅੱਗੇ ਵਧਾਉਂਦੇ ਹੋਏ ਕੰਮ ਕਰ ਰਹੀ ਹੈ। ਸਾਰੇ ਸਰਕਾਰੀ ਦਫਤਰਾਂ ਵਿਚ ਭਗਤ ਸਿੰਘ ਤੇ ਅੰਬੇਡਕਰ ਦੀ ਫੋਟੋ ਲਗਾਈ ਗਈ ਹੈ। ਸੀਐੱਮ ਮਾਨ ਨੇ ਕਿਹਾ ਕਿ ਜਦੋਂ ਉਹ ਕਲਾਕਾਰ ਸਨ, ਉਦੋਂ ਵੀ ਉਹ ਅਕਸਰ ਖਟਕੜ ਕਲਾਂ ਆਉਂਦੇ ਸਨ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਸੀਐੱਮ ਮਾਨ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਇਕ ਪੋਸਟ ਸ਼ੇਅਰ ਕੀਤੀ ਸੀ ।
ਵੀਡੀਓ ਲਈ ਕਲਿੱਕ ਕਰੋ -:
The post ਖਟਕੜ ਕਲਾਂ ਪਹੁੰਚੇ CM ਮਾਨ, ਸ਼ਹੀਦ ਭਗਤ ਸਿੰਘ ਦੀ ਜਯੰਤੀ ਮੌਕੇ ਫੁੱਲ ਭੇਟ ਕਰ ਦਿੱਤੀ ਸ਼ਰਧਾਂਜਲੀ appeared first on Daily Post Punjabi.