CP ਰਾਧਾਕ੍ਰਿਸ਼ਨਨ ਨੇ ਦੇਸ਼ ਦੇ 15ਵੇਂ ਉਪ ਰਾਸ਼ਟਰਪਤੀ ਵਜੋਂ ਚੁੱਕੀ ਸਹੁੰ, ਧਨਖੜ ਵੀ ਰਹੇ ਮੌਜੂਦ

ਦੇਸ਼ ਦੇ ਨਵੇਂ ਚੁਣੇ ਗਏ ਉਪ ਰਾਸ਼ਟਰਪਤੀ ਸੀਪੀ ਰਾਧਾਕ੍ਰਿਸ਼ਨਨ ਨੇ 15ਵੇਂ ਉਪ ਰਾਸ਼ਟਰਪਤੀ ਵਜੋਂ ਸਹੁੰ ਚੁੱਕੀ ਹੈ। ਰਾਸ਼ਟਰਪਤੀ ਭਵਨ ਵਿਖੇ ਉਨ੍ਹਾਂ ਨੂੰ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਸਹੁੰ ਚੁਕਾਈ। ਕਈ ਰਾਜਾਂ ਦੇ ਮੁੱਖ ਮੰਤਰੀ ਵੀ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਹੋਏ। ਇਸ ਦੌਰਾਨ ਸਾਬਕਾ ਉਪ ਰਾਸ਼ਟਰਪਤੀ ਜਗਦੀਪ ਧਨਖੜ ਨੂੰ ਵੀ ਅਸਤੀਫਾ ਦੇਣ ਤੋਂ ਬਾਅਦ ਪਹਿਲੀ ਵਾਰ ਇੱਕ ਪ੍ਰੋਗਰਾਮ ਵਿੱਚ ਦੇਖਿਆ ਗਿਆ। ਇਸ ਤੋਂ ਪਹਿਲਾਂ ਉਨ੍ਹਾਂ ਰਾਧਾਕ੍ਰਿਸ਼ਨਨ ਨੂੰ ਉਪ ਰਾਸ਼ਟਰਪਤੀ ਚੁਣੇ ਜਾਣ ‘ਤੇ ਵਧਾਈ ਦਿੱਤੀ।

ਉਪ ਰਾਸ਼ਟਰਪਤੀ ਚੋਣ ਦੇ ਨਤੀਜਿਆਂ ਵਿੱਚ ਐਨਡੀਏ ਉਮੀਦਵਾਰ ਰਾਧਾਕ੍ਰਿਸ਼ਨਨ ਨੇ ਜਿੱਤ ਪ੍ਰਾਪਤ ਕੀਤੀ। ਉਨ੍ਹਾਂ ਨੂੰ ਇਸ ਚੋਣ ਵਿੱਚ 452 ਵੋਟਾਂ ਮਿਲੀਆਂ। ਇਸ ਚੋਣ ਵਿੱਚ ਇੰਡੀਆ ਅਲਾਇੰਸ ਉਮੀਦਵਾਰ ਬੀ ਸੁਦਰਸ਼ਨ ਰੈਡੀ ਨੂੰ 152 ਵੋਟਾਂ ਨਾਲ ਹਾਰ ਦਾ ਸਾਹਮਣਾ ਕਰਨਾ ਪਿਆ। ਰਾਧਾਕ੍ਰਿਸ਼ਨਨ ਅੱਜ ਦੇਸ਼ ਦੇ 15ਵੇਂ ਉਪ ਰਾਸ਼ਟਰਪਤੀ ਬਣੇ ਹਨ। ਉਨ੍ਹਾਂ ਦਾ ਪੂਰਾ ਨਾਮ ਚੰਦਰਪੁਰਮ ਪੋਨੂਸਾਮੀ ਰਾਧਾਕ੍ਰਿਸ਼ਨਨ ਹੈ। ਉਨ੍ਹਾਂ ਨੇ ਅੰਗਰੇਜ਼ੀ ਭਾਸ਼ਾ ਵਿੱਚ ਸਹੁੰ ਚੁੱਕੀ ਹੈ।

CP Radhakrishnan: India elects new vice-president in midterm vote - BBC News

ਉਪ ਰਾਸ਼ਟਰਪਤੀ ਬਣਨ ਤੋਂ ਪਹਿਲਾਂ ਸੀਪੀ ਰਾਧਾਕ੍ਰਿਸ਼ਨਨ ਝਾਰਖੰਡ ਅਤੇ ਮਹਾਰਾਸ਼ਟਰ ਦੇ ਰਾਜਪਾਲ ਵਜੋਂ ਵੀ ਸੇਵਾ ਨਿਭਾ ਚੁੱਕੇ ਹਨ। ਸੀਪੀ ਰਾਧਾਕ੍ਰਿਸ਼ਨਨ ਨੇ ਇੱਕ ਦਿਨ ਪਹਿਲਾਂ ਮਹਾਰਾਸ਼ਟਰ ਦੇ ਰਾਜਪਾਲ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਪ੍ਰੋਗਰਾਮ ਵਿੱਚ ਸਾਬਕਾ ਉਪ ਰਾਸ਼ਟਰਪਤੀ ਜਗਦੀਪ ਧਨਖੜ ਨੂੰ ਸਾਬਕਾ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਅਤੇ ਹਾਮਿਦ ਅੰਸਾਰੀ ਦੇ ਨਾਲ ਬੈਠੇ ਦੇਖਿਆ ਗਿਆ।

ਇਹ ਵੀ ਪੜ੍ਹੋ : ਨਰਸ ਦੇ ਕਤਲ ਮਾਮਲੇ ‘ਚ ਸਾਬਕਾ ਪੁਲਿਸ ਮੁਲਾਜ਼ਮ ਨੂੰ ਉਮਰ ਕੈਦ, ਕੋਰਟ ਨੇ ਸੁਣਾਇਆ ਵੱਡਾ ਫੈਸਲਾ

ਦੇਸ਼ ਦੇ ਸਾਬਕਾ ਉਪ ਰਾਸ਼ਟਰਪਤੀ ਜਗਦੀਪ ਧਨਖੜ ਅਸਤੀਫਾ ਦੇਣ ਤੋਂ ਬਾਅਦ ਪਹਿਲੀ ਵਾਰ ਕਿਸੇ ਪ੍ਰੋਗਰਾਮ ਵਿੱਚ ਨਜ਼ਰ ਆਏ ਹਨ। ਉਨ੍ਹਾਂ ਨੇ 21 ਜੁਲਾਈ ਦੀ ਸ਼ਾਮ ਨੂੰ ਸਿਹਤ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਅਸਤੀਫਾ ਦੇ ਦਿੱਤਾ। ਉਹ ਲਗਭਗ 53 ਦਿਨਾਂ ਤੋਂ ਜਨਤਕ ਤੌਰ ‘ਤੇ ਦੇਖੇ ਜਾ ਰਹੇ ਹਨ। ਧਨਖੜ ਦੇ ਅਸਤੀਫੇ ਤੋਂ ਬਾਅਦ ਹੀ ਚੋਣ ਹੋਈ ਸੀ। ਐਨਡੀਏ ਉਮੀਦਵਾਰ ਸੀਪੀ ਰਾਧਾ ਰਾਧਾਕ੍ਰਿਸ਼ਨਨ ਨੇ ਇਹ ਚੋਣ ਜਿੱਤੀ ਹੈ।

ਉਪ ਰਾਸ਼ਟਰਪਤੀ ਦੀ ਚੋਣ 9 ਸਤੰਬਰ ਨੂੰ ਹੋਈ ਸੀ। ਸ਼ਾਮ ਨੂੰ ਆਏ ਨਤੀਜਿਆਂ ਤੋਂ ਬਾਅਦ ਰਾਧਾਕ੍ਰਿਸ਼ਨਨ ਨੂੰ ਦੇਸ਼ ਦਾ ਨਵਾਂ ਉਪ ਰਾਸ਼ਟਰਪਤੀ ਚੁਣਿਆ ਗਿਆ ਸੀ। ਉਨ੍ਹਾਂ ਨੂੰ ਇਸ ਚੋਣ ਵਿੱਚ 452 ਵੋਟਾਂ ਮਿਲੀਆਂ। ਜਦੋਂ ਕਿ ਇੰਡੀਆ ਅਲਾਇੰਸ ਦੇ ਉਮੀਦਵਾਰ ਬੀ ਸੁਦਰਸ਼ਨ ਰੈਡੀ ਨੂੰ 300 ਵੋਟਾਂ ਮਿਲੀਆਂ। ਹਾਲਾਂਕਿ, ਚੋਣਾਂ ਤੋਂ ਪਹਿਲਾਂ ਇਹ ਮੰਨਿਆ ਜਾ ਰਿਹਾ ਸੀ ਕਿ ਰਾਧਾਕ੍ਰਿਸ਼ਨਨ ਦੇਸ਼ ਦੇ ਨਵੇਂ ਉਪ ਰਾਸ਼ਟਰਪਤੀ ਬਣਨਗੇ। ਨਤੀਜਿਆਂ ਤੋਂ ਬਾਅਦ ਰੈਡੀ ਨੇ ਆਪਣੀ ਹਾਰ ਮੰਨ ਲਈ।

ਵੀਡੀਓ ਲਈ ਕਲਿੱਕ ਕਰੋ -:

The post CP ਰਾਧਾਕ੍ਰਿਸ਼ਨਨ ਨੇ ਦੇਸ਼ ਦੇ 15ਵੇਂ ਉਪ ਰਾਸ਼ਟਰਪਤੀ ਵਜੋਂ ਚੁੱਕੀ ਸਹੁੰ, ਧਨਖੜ ਵੀ ਰਹੇ ਮੌਜੂਦ appeared first on Daily Post Punjabi.



source https://dailypost.in/news/national/cp-radhakrishnan-takes-oath/
Previous Post Next Post

Contact Form