ਭ੍ਰਿਸ਼ਟਾਾਰ ਦੇ ਮਾਮਲੇ ਵਿਚ ਜੇਲ੍ਹ ‘ਚ ਬੰਦ MLA ਰਮਨ ਅਰੋੜਾ ਨੂੰ ਹਾਈਕੋਰਟ ਤੋਂ ਮਿਲੀ ਵੱਡੀ ਰਾਹਤ

ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਲੰਮੇ ਸਮੇਂ ਤੋਂ ਜੇਲ੍ਹ ਵਿਚ ਬੰਦ ਆਮ ਆਦਮੀ ਪਾਰਟੀ ਦੇ ਜਲੰਧਰ ਕੇਂਦਰੀ ਤੋਂ ਵਿਧਾਇਕ ਰਮਨ ਅਰੋੜਾ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਰਮਨ ਅਰੋੜਾ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਜ਼ਮਾਨਤ ਮਿਲ ਗਈ ਹੈ। ਇਸ ਦੇ ਨਾਲ ਏਟੀਪੀ ਸੁਖਦੇਵ ਵਸ਼ਿਸ਼ਟ ਨੂੰ ਵੀ ਜ਼ਮਾਨਤ ਮਿਲ ਗਈ ਹੈ। ਵਿਜੀਲੈਂਸ ਬਿਊਰੋ ਨੇ ਮਈ ਮਹੀਨੇ ਵਿੱਚ ਵਿਧਾਇਕ ਰਮਨ ਅਰੋੜਾ ਨੂੰ ਗ੍ਰਿਫ਼ਤਾਰ ਕੀਤਾ ਸੀ। ਉਸ ‘ਤੇ ਨਗਰ ਨਿਗਮ ਦੇ ਸਹਾਇਕ ਟਾਊਨ ਪਲੈਨਰ ​​ਸੁਖਦੇਵ ਵਸ਼ਿਸ਼ਟ ਅਤੇ ਕੁਝ ਹੋਰ ਅਧਿਕਾਰੀਆਂ ਨਾਲ ਮਿਲ ਕੇ ਗ਼ੈਰ-ਕਾਨੂੰਨੀ ਉਸਾਰੀ ‘ਤੇ ਝੂਠੇ ਨੋਟਿਸ ਜਾਰੀ ਕਰਨ ਅਤੇ ਫਿਰ ਉਨ੍ਹਾਂ ਵਿਰੁੱਧ ਕਾਰਵਾਈ ਨਾ ਕਰਨ ਦੇ ਬਦਲੇ ਵੱਡੀ ਰਿਸ਼ਵਤ ਲੈਣ ਦਾ ਦੋਸ਼ ਸੀ।

ਤਲਾਸ਼ੀ ਦੌਰਾਨ ਉਨ੍ਹਾਂ ਦੀ ਰਿਹਾਇਸ਼ ਤੋਂ ਨਕਦੀ ਅਤੇ ਗਹਿਣੇ ਵੀ ਬਰਾਮਦ ਕੀਤੇ ਗਏ। ਇੰਨਾ ਹੀ ਨਹੀਂ, ਜਾਂਚ ਵਿੱਚ ਉਨ੍ਹਾਂ ਦੇ ਕੁਝ ਨਜ਼ਦੀਕੀ ਸਾਥੀਆਂ ਅਤੇ ਪਰਿਵਾਰਕ ਮੈਂਬਰਾਂ ਦੀ ਭੂਮਿਕਾ ਵੀ ਸਾਹਮਣੇ ਆਈ। ਗ੍ਰਿਫ਼ਤਾਰੀ ਤੋਂ ਬਾਅਦ ਅਦਾਲਤ ਨੇ ਉਸ ਨੂੰ ਪਹਿਲਾਂ 5 ਦਿਨ ਅਤੇ ਫਿਰ 4 ਦਿਨ ਲਈ ਵਿਜੀਲੈਂਸ ਰਿਮਾਂਡ ‘ਤੇ ਭੇਜ ਦਿੱਤਾ। ਇਸ ਤੋਂ ਬਾਅਦ ਚਾਰਜਸ਼ੀਟ ਵੀ ਦਾਇਰ ਕੀਤੀ ਗਈ।

ਇਹ ਵੀ ਪੜ੍ਹੋ : ਰਾਹਤ ਸਮੱਗਰੀ ਦੀ ਹੋ ਰਹੀ ਦੁਰਵਰਤੋਂ! ਮਦਦਗਾਰਾਂ ਨੂੰ MLA ਕੁਲਦੀਪ ਧਾਲੀਵਾਲ ਨੇ ਕੀਤੀ ਖਾਸ ਅਪੀਲ

ਹੁਣ ਹਾਈ ਕੋਰਟ ਵੱਲੋਂ ਦਿੱਤੀ ਗਈ ਜ਼ਮਾਨਤ ਨੇ ਵਿਧਾਇਕ ਰਮਨ ਅਰੋੜਾ ਨੂੰ ਵੱਡੀ ਰਾਹਤ ਦਿੱਤੀ ਹੈ। ਉਨ੍ਹਾਂ ਦੇ ਸਮਰਥਕਾਂ ਦਾ ਕਹਿਣਾ ਹੈ ਕਿ ਇਹ ਨਿਆਂ ਦੀ ਜਿੱਤ ਹੈ ਅਤੇ ਰਾਜਨੀਤਿਕ ਦੁਸ਼ਮਣੀ ਕਾਰਨ ਉਨ੍ਹਾਂ ‘ਤੇ ਝੂਠੇ ਦੋਸ਼ ਲਗਾਏ ਗਏ ਸਨ। ਹਾਲਾਂਕਿ, ਵਿਜੀਲੈਂਸ ਬਿਊਰੋ ਨੇ ਕਿਹਾ ਕਿ ਜਾਂਚ ਅਜੇ ਵੀ ਜਾਰੀ ਹੈ ਅਤੇ ਸਬੂਤ ਅਦਾਲਤ ਵਿੱਚ ਪੇਸ਼ ਕੀਤੇ ਜਾਣਗੇ। ਉਨ੍ਹਾਂ ਨੂੰ ਮੁਕੱਦਮੇ ਦੌਰਾਨ ਜੇਲ੍ਹ ਤੋਂ ਬਾਹਰ ਰਹਿਣ ਦੀ ਇਜਾਜ਼ਤ ਦਿੱਤੀ ਗਈ ਹੈ। ਅੱਗੇ ਦੀ ਸੁਣਵਾਈ ਇਹ ਤੈਅ ਕਰੇਗੀ ਕਿ ਦੋਸ਼ ਕਿੰਨੇ ਮਜ਼ਬੂਤ ​​ਹਨ।

ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .

The post ਭ੍ਰਿਸ਼ਟਾਾਰ ਦੇ ਮਾਮਲੇ ਵਿਚ ਜੇਲ੍ਹ ‘ਚ ਬੰਦ MLA ਰਮਨ ਅਰੋੜਾ ਨੂੰ ਹਾਈਕੋਰਟ ਤੋਂ ਮਿਲੀ ਵੱਡੀ ਰਾਹਤ appeared first on Daily Post Punjabi.



Previous Post Next Post

Contact Form