ਭਾਈ ਜਗਤਾਰ ਸਿੰਘ ਤਾਰਾ ਨੂੰ ਕੋਰਟ ਵੱਲੋਂ ਵੱਡੀ ਰਾਹਤ, 16 ਸਾਲ ਪੁਰਾਣੇ ਮਾਮਲੇ ‘ਚ ਕੀਤਾ ਬਰੀ

ਜਲੰਧਰ ਵਿਚ ਜ਼ਿਲ੍ਹਾ ਅਦਾਲਤ ਨੇ ਭਾਈ ਜਗਤਾਰ ਸਿੰਘ ਤਾਰਾ ਨੂੰ ਵੱਡੀ ਰਾਹਤ ਦਿੰਦੇ ਹੋਏ ਭੋਗਪੁਰ ਪੁਲਿਸ ਸਟੇਸ਼ਨ ਵਿੱਚ ਦਰਜ ਐਫਆਈਆਰ ਵਿੱਚ ਬਰੀ ਕਰ ਦਿੱਤਾ ਹੈ। ਅੱਜ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਰਾਜੀਵ ਕੁਮਾਰ ਨੇ 2009 ਵਿੱਚ ਭੋਗਪੁਰ ਪੁਲਿਸ ਸਟੇਸ਼ਨ ਵਿੱਚ ਗੈਰ-ਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ ਅਤੇ ਅਸਲਾ ਐਕਟ ਦੀਆਂ ਧਾਰਾਵਾਂ 17, 18 ਅਤੇ 20 ਅਧੀਨ ਦਰਜ ਕੀਤੇ ਗਏ ਮਾਮਲੇ ਵਿੱਚ ਫੈਸਲਾ ਸੁਣਾਇਆ।

ਅਦਾਲਤ ਨੇ ਦੋਸ਼ਾਂ ਦੇ ਆਧਾਰ ‘ਤੇ ਸਬੂਤਾਂ ਦੀ ਘਾਟ ਕਾਰਨ ਭਾਈ ਜਗਤਾਰ ਸਿੰਘ ਤਾਰਾ ਨੂੰ ਬਰੀ ਕਰ ਦਿੱਤਾ। ਭਾਈ ਜਗਤਾਰ ਸਿੰਘ ਅੱਜ ਬੁੜੈਲ ਜੇਲ੍ਹ ਤੋਂ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਹੋਏ ਅਤੇ ਉਨ੍ਹਾਂ ਦੇ ਵਕੀਲ ਐਸਕੇਐਸ ਹੁੰਦਲ ਨੇ ਉਨ੍ਹਾਂ ਵੱਲੋਂ ਪੇਸ਼ ਹੋ ਕੇ ਇਹ ਜਾਣਕਾਰੀ ਦਿੱਤੀ।

ਇਹ ਵੀ ਪੜ੍ਹੋ : ਪੰਜਾਬ ਕੈਬਨਿਟ ਨੇ ਬਿਲਡਿੰਗ ਨਿਯਮਾਂ ‘ਚ ਦਿੱਤੀ ਢਿੱਲ, ਲੁਧਿਆਣਾ-ਬਰਨਾਲਾ ਨੂੰ ਵੀ ਲੈ ਕੇ ਲਏ ਗਏ ਵੱਡੇ ਫੈਸਲੇ

ਦੱਸ ਦੇਈਏ ਕਿ ਭਾਈ ਜਗਤਾਰ ਸਿੰਘ ਤਾਰਾ ਵੀ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਮੁੱਖ ਦੋਸ਼ੀਆਂ ਵਿੱਚੋਂ ਇੱਕ ਸਨ। ਉਨ੍ਹਾਂ ਦੇ ਨਾਲ ਜਗਤਾਰ ਸਿੰਘ ਹਵਾਰਾ ਅਤੇ ਪਰਮਜੀਤ ਸਿੰਘ ਭਿਓਰਾ ਵੀ ਬੁੜੈਲ ਜੇਲ੍ਹ ਬ੍ਰੇਕਆਉਟ ਵਿੱਚ ਸ਼ਾਮਲ ਸਨ।

ਵੀਡੀਓ ਲਈ ਕਲਿੱਕ ਕਰੋ -:

The post ਭਾਈ ਜਗਤਾਰ ਸਿੰਘ ਤਾਰਾ ਨੂੰ ਕੋਰਟ ਵੱਲੋਂ ਵੱਡੀ ਰਾਹਤ, 16 ਸਾਲ ਪੁਰਾਣੇ ਮਾਮਲੇ ‘ਚ ਕੀਤਾ ਬਰੀ appeared first on Daily Post Punjabi.



Previous Post Next Post

Contact Form