ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਵੱਡੀ ਕਾਰਵਾਈ ਕੀਤੀ ਗਈ ਹੈ, ਜਿਸ ਤਹਿਤ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਠਭੇੜ ਹੋਈ ਹੈ। ਪੁਲਿਸ ਮੁਲਜ਼ਮਾਂ ਨੂੰ ਹਥਿਆਰਾਂ ਦੀ ਬਰਾਮਦਗੀ ਵਾਸਤੇ ਲੈ ਕੇ ਆਈ ਸੀ। ਜਾਣਕਾਰੀ ਅਨੁਸਾਰ ਬਦਮਾਸ਼ਾਂ ਨੂੰ ਕਰਨਾਲ ਤੋਂ ਗ੍ਰਿਫਤਾਰ ਕੀਤਾ ਗਿਆ ਸੀ ਤੇ ਹਥਿਆਰਾਂ ਦੀ ਬਰਾਮਦਗੀ ਲਈ ਅੰਮ੍ਰਿਤਸਰ ਲਿਆਂਦਾ ਗਿਆ ਸੀ ਤੇ ਇਸ ਦੌਰਾਨ ਇਕ ਬਦਮਾਸ਼ ਵੱਲੋਂ ਪੁਲਿਸ ‘ਤੇ ਫਾਇਰਿੰਗ ਕਰ ਦਿੱਤੀ ਗਈ ਤੇ ਜਵਾਬੀ ਕਾਰਵਾਈ ਵਿਚ ਪੁਲਿਸ ਵੱਲੋਂ ਇਨ੍ਹਾਂ ‘ਤੇ ਕਰਾਸ ਫਾਇਰਿੰਗ ਕੀਤੀ ਗਈ। ਜ਼ਖਮੀ ਹਾਲਤ ਵਿਚ ਬਦਮਾਸ਼ਾਂ ਨੂੰ ਹਸਪਤਾਲ ਭਰਤੀ ਕਰਾਇਆ ਗਿਆ ਹੈ। ਅਜਨਾਲਾ ਦੇ ਪਿੰਡ ਰੁੜੇਵਾਲ ਵਿਚ 2 ਬਦਮਾਸ਼ਾਂ ਦਾ ਐਨਕਾਊਂਟਰ ਕੀਤਾ ਗਿਆ।
ਇਹ ਵੀ ਪੜ੍ਹੋ : ਦਵਿੰਦਰ ਪਾਲ ਭੁੱਲਰ ਕੇਸ ਦੀ ਨਵੇਂ ਸਿਰੇ ਤੋਂ ਹੋਵੇਗੀ ਸਮੀਖਿਆ, ਦਿੱਲੀ ਹਾਈਕੋਰਟ ਨੇ ਦਿੱਤੇ ਆਰਡਰ
ਦੱਸ ਦੇਈਏ ਕਿ ਮੁਲਜ਼ਮਾਂ ਨੇ ਕੁਝ ਦਿਨ ਪਹਿਲਾਂ ਰਮਦਾਸ ‘ਚ ਦੁਕਾਨਦਾਰ ‘ਤੇ ਚਲਾਈਆਂ ਗੋਲੀਆਂ ਸੀ ਤੇ ਇਸੇ ਤਹਿਤ ਦੋਵੇਂ ਬਦਮਾਸ਼ ਵਾਂਟੇਡ ਸਨ ਤੇ ਵਾਰਦਾਤ ਤੋਂ ਬਾਅਦ ਮੌਕੇ ਤੋਂ ਫਰਾਰ ਹੋ ਗਏ ਸੀ। ਪੁਲਿਸ ਵੱਲੋਂ ਇਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਸੀ ਤੇ ਹੁਣ ਇਸ ਮਾਮਲੇ ਵਿਚ ਵੱਡੀ ਅਪਡੇਟ ਸਾਹਮਣੇ ਆ ਰਹੀ ਹੈ ਕਿ ਹਥਿਆਰਾਂ ਦੀ ਬਰਾਮਦਗੀ ਦੌਰਾਨ ਮੁਲਜ਼ਮਾਂ ਵੱਲੋਂ ਪੁਲਿਸ ‘ਤੇ ਫਾਇਰਿੰਗ ਕਰ ਦਿੱਤੀ ਗਈ।
ਵੀਡੀਓ ਲਈ ਕਲਿੱਕ ਕਰੋ -:
The post ਅਜਨਾਲਾ : ਪੁਲਿਸ ਤੇ 2 ਬਦਮਾਸ਼ਾਂ ਵਿਚਾਲੇ ਮੁਠਭੇੜ, ਜਵਾਬੀ ਕਾਰਵਾਈ ‘ਚ ਦੋਵੇਂ ਮੁਲਜ਼ਮ ਹੋਏ ਜ਼ਖਮੀ appeared first on Daily Post Punjabi.

