ਸਾਬਕਾ ਸਰਪੰਚ ਦੇ ਪੁੱਤ ਸੁਖਵਿੰਦਰ ਕਲਕੱਤਾ ਦੇ ਕਤਲ ਮਾਮਲੇ ਵਿਚ ਪੁਲਿਸ ਵੱਲੋਂ ਵੱਡੇ ਖੁਲਾਸੇ ਕੀਤੇ ਗਏ ਹਨ। ਇਸੇ ਮਾਮਲੇ ਦੇ ਵਿਚ ਮਾਮਲੇ ‘ਚ ਡੀ.ਆਈ.ਜੀ. ਪਟਿਆਲਾ ਰੇਂਜ ਕੁਲਦੀਪ ਚਾਹਲ ਨੇ ਦੱਸਿਆ ਕਿ 3 ਬੰਦਿਆਂ ਨੂੰ ਗ੍ਰਿਫਤਾਰ ਕੀਤਾ ਗਿਆ ਤੇ ਉਨ੍ਹਾਂ ਤੋਂ ਪੁੱਛਗਿਛ ਕੀਤੀ ਗਈ। ਇਹ ਪਤਾ ਲਗਾਇਆ ਜਾ ਰਿਹਾ ਹੈ ਕਿ ਆਖਿਰਕਾਰ ਉਨ੍ਹਾਂ ਵੱਲੋਂ ਵਾਰਦਾਤ ਨੂੰ ਅੰਜਾਮ ਕਿਉਂ ਦਿੱਤਾ ਗਿਆ।
ਪੁਲਿਸ ਨੇ ਪ੍ਰੈੱਸ ਕਾਨਫਰੰਸ ਕਰਕੇ ਪੂਰੀ ਘਟਨਾਕ੍ਰਮ ਨੂੰ ਲੈ ਕੇ ਖੁਲਾਸੇ ਕੀਤੇ ਹਨ ਤੇ ਨਾਲ ਹੀ ਸੁਖਵਿੰਦਰ ਕਲਕਤਾ ਦੇ ਅਸਲਾ ਜ਼ਬਤ ਕੀਤੇ ਜਾਣ ਵਾਲੀ ਗੱਲ ਤੋਂ ਵੀ ਪਰਦਾ ਚੁੱਕਿਆ। ਇਸ ‘ਤੇ ਪੁਲਿਸ ਨੇ ਸਪੱਸ਼ਟੀਕਰਨ ਦਿੱਤਾ ਕਿ ਅਸਲਾ ਸੁਖਵਿੰਦਰ ਦਾ ਜ਼ਬਤ ਨਹੀਂ ਕੀਤਾ ਗਿਆ ਸੀ ਸਗੋਂ ਉਸ ਨੇ ਖੁਦ NOC ਲਈ ਸੀ ਤੇ ਅਸਲੇ ਨੂੰ ਖੁਦ ਵੇਚਿਆ ਸੀ ਕਿਉਂਕਿ ਉਸ ਨੇ ਨਵਾਂ ਅਸਲਾ ਲੈਣਾ ਸੀ। ਪੁਲਿਸ ਨੇ ਦੱਸਿਆ ਕਿ ਜਿਹੜੇ ਲੋਕ ਉਸ ਦੇ ਨਾਲ ਰਹਿੰਦੇ ਸੀ, ਕੋਈ ਪੈਸੇ ਦੇ ਲੈਣ-ਦੇਣ ਨੂੰ ਲੈ ਕੇ ਉਨ੍ਹਾਂ ਵਿਚਾਲੇ ਬਹਿਸ ਹੋ ਗਈ ਸੀ ਤੇ ਬਹਿਸ ਇੰਨੀ ਵਧ ਗਈ ਕਿ ਇਸੇ ਦੌਰਾਨ ਗੋਲੀ ਚਲਾ ਦਿੱਤੀ ਗਈ ਤੇ ਉਸ ਦੀ ਮੌਤ ਹੋ ਗਈ।
ਘਟਨਾ ਬਾਰੇ ਜਾਣਕਾਰੀ ਦਿੰਦਿਆਂ ਪੁਲਿਸ ਨੇ ਦੱਸਿਆ ਕਿ ਬੀਤੇ ਦਿਨੀਂ ਸੁਖਵਿੰਦਰ ਕਲਕੱਤਾ ਇਕ ਦੁਕਾਨ ‘ਤੇ ਬੈਠੇ ਹੋਇਆ ਸੀ। ਉਹ ਭਾਈ ਮੂਲ ਚੰਦ ਪ੍ਰਾਪਰਟੀ ਡੀਲਰ ਦੀ ਦੁਕਾਨ ਤੇ ਬੈਠਾ ਸੀ ਤੇ ਉਥੇ ਹੀ ਸੁਖਵਿੰਦਰ ਸਿੰਘ ਕਲਕਤਾ ਨੂੰ ਗੋਲੀ ਮਾਰ ਦਿੱਤੀ ਗਈ।ਪਰਿਵਾਰ ਵਲੋਂ ਜਾਮ ਲਗਾ ਕੇ ਇਨਸਾਫ ਦੀ ਮੰਗ ਕੀਤੀ ਗਈ ਸੀ। ਮੁਲਜ਼ਮਾਂ ਖਿਲਾਫ ਅੱਜ FIR ਦਰਜ ਕੀਤੀ ਗਈ ਹੈ। ਪਰਿਵਾਰ ਵੱਲੋਂ ਕਤਲ ਦਾ ਕਾਰਨ ਸਿਆਸੀ ਰੰਜਿਸ਼ ਵੀ ਦੱਸਿਆ ਜਾ ਰਿਹਾ ਹੈ। ਪੁਲਿਸ ਵੱਲੋਂ ਇਸ ਪੱਖ ਤੋਂ ਵੀ ਜਾਂਚ ਕੀਤੀ ਜਾ ਰਹੀ ਹੈ। ਮੁੱਢਲੀ ਜਾਂਚ ਵਿਚ ਮੁਲਜ਼ਮਾਂ ਤੋਂ ਪੁੱਛਗਿਛ ਕੀਤੀ ਗਈ ਹੈ। ਉਸ ਮੁਤਾਬਕ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਕਿਹਾ ਸੁਣੀ ਹੋਈ ਸੀ ਤੇ ਇਸੇ ਕਰਕੇ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਪਰਿਵਾਰ ਦੇ ਬਿਆਨਾਂ ਦੇ ਆਧਾਰ ‘ਤੇ ਸ਼ੱਕੀ ਬੰਦਿਆਂ ਨੂੰ ਨਾਮਜ਼ਦ ਕੀਤਾ ਗਿਆ ਹੈ। ਮੁਲਜ਼ਮਾਂ ਦਾ ਰਿਮਾਂਡ ਹਾਸਲ ਕਰਕੇ ਹੁਣ ਉਨ੍ਹਾਂ ਤੋਂ ਪੁੱਛਗਿਛ ਕੀਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -:
The post ਸੁਖਵਿੰਦਰ ਕਲਕੱਤਾ ਕਤਲ ਮਾਮਲੇ ‘ਚ ਪੁਲਿਸ ਨੇ ਕੀਤੇ ਵੱਡੇ ਖੁਲਾਸੇ, 3 ਬੰਦਿਆਂ ਨੂੰ ਕੀਤਾ ਗ੍ਰਿਫਤਾਰ appeared first on Daily Post Punjabi.