ਪੰਜਾਬ ਪੁਲਿਸ ਨੇ ਇੱਕ ਵੱਖਵਾਦੀ ਸੰਗਠਨ ਦੇ ਤਿੰਨ ਗੁਰਗਿਆਂ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਬਠਿੰਡਾ ਦੇ ਭੀਸੀਆਣਾ ਅਤੇ ਮਾਨਾਂਵਾਲਾ ਪਿੰਡਾਂ ਦੇ ਸਕੂਲਾਂ ਦੀਆਂ ਕੰਧਾਂ ‘ਤੇ ਦੇਸ਼ ਵਿਰੋਧੀ ਨਾਅਰੇ ਲਿਖ ਰਹੇ ਸਨ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਦੋਸ਼ੀਆਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ, ਹਾਲਾਂਕਿ ਉਨ੍ਹਾਂ ਦੀ ਪਛਾਣ ਅਜੇ ਤੱਕ ਸਾਹਮਣੇ ਨਹੀਂ ਆਈ ਹੈ। ਸ਼ੁਰੂਆਤੀ ਪੁਲਿਸ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਦੋਸ਼ੀਆਂ ਨੂੰ ਇਸ ਮਕਸਦ ਲਈ ਵਿਦੇਸ਼ੀ ਫੰਡਿੰਗ ਮਿਲੀ ਸੀ, ਜਿਸ ਨਾਲ ਉਹ ਦੇਸ਼ ਵਿਰੋਧੀ ਗਤੀਵਿਧੀਆਂ ਵਿੱਚ ਸ਼ਾਮਲ ਹੋ ਗਏ ਸਨ।
ਇਹ ਵੀ ਪੜ੍ਹੋ : ਮੁਅੱਤਲ DIG ਭੁੱਲਰ ਦੀਆਂ ਵਧੀਆਂ ਮੁਸ਼ਕਲਾਂ, ਵਿਜੀਲੈਂਸ ਵੱਲੋਂ ਵੀ ਮਾਮਲਾ ਦਰਜ, ਨਿਆਂਇਕ ਹਿਰਾਸਤ ‘ਚ ਵਾਧਾ
ਤਿੰਨੋਂ ਭੜਕਾਊ ਨਾਅਰੇ ਲਿਖ ਕੇ ਅਸ਼ਾਂਤੀ ਭੜਕਾਉਣ ਦੀ ਕੋਸ਼ਿਸ਼ ਕਰ ਰਹੇ ਸਨ। ਪੁਲਿਸ ਨੇ ਕਾਰਵਾਈ ਕੀਤੀ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ। ਪੁਲਿਸ ਹੁਣ ਜਾਂਚ ਕਰ ਰਹੀ ਹੈ ਕਿ ਉਹ ਵੱਖਵਾਦੀ ਸੰਗਠਨ ਨਾਲ ਕਿੰਨੇ ਸਮੇਂ ਤੋਂ ਜੁੜੇ ਹੋਏ ਸਨ। ਉਹ ਇਹ ਵੀ ਜਾਂਚ ਕਰ ਰਹੇ ਹਨ ਕਿ ਕੀ ਉਨ੍ਹਾਂ ਨੇ ਪਹਿਲਾਂ ਪੰਜਾਬ ਦੇ ਹੋਰ ਜ਼ਿਲ੍ਹਿਆਂ ਵਿੱਚ ਕੋਈ ਅਪਰਾਧ ਕੀਤਾ ਹੈ।
ਵੀਡੀਓ ਲਈ ਕਲਿੱਕ ਕਰੋ -:
The post ਬਠਿੰਡਾ ‘ਚ ਵੱਖਵਾਦੀ ਸੰਗਠਨ ਦੇ 3 ਗੁਰਗੇ ਗ੍ਰਿਫਤਾਰ, ਸਕੂਲ ਦੀਆਂ ਕੰਧਾਂ ‘ਤੇ ਲਿਖੇ ਦੇਸ਼ ਵਿਰੋਧੀ ਨਾਅਰੇ appeared first on Daily Post Punjabi.

