6 ਮਹੀਨੇ ਲਈ ਜੇਲ੍ਹ ਤੋਂ ਬਾਹਰ ਰਹੇਗਾ ਆਸਾਰਾਮ, ਹਾਈਕੋਰਟ ਨੇ ਦਿੱਤੀ ਵੱਡੀ ਰਾਹਤ

ਜਬਰ-ਜਨਾਹ ਦੇ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਆਸਾਰਾਮ ਨੂੰ ਰਾਜਸਥਾਨ ਹਾਈ ਕੋਰਟ ਨੇ ਵੱਡੀ ਰਾਹਤ ਦਿੱਤੀ ਹੈ। ਹਾਈ ਕੋਰਟ ਨੇ ਆਸਾਰਾਮ ਨੂੰ ਮੈਡੀਕਲ ਆਧਾਰ ‘ਤੇ ਛੇ ਮਹੀਨਿਆਂ ਲਈ ਅੰਤਰਿਮ ਜ਼ਮਾਨਤ ਦੇ ਦਿੱਤੀ। ਇਸ ਵਾਰ ਜਮਾਨਤ ਵਿਚ ਆਸਾਰਾਮ ਦੀ ਸਿਹਤ ਸਥਿਤੀ ਨੂੰ ਵੇਖਦੇ ਹੋਏ ਜਮਾਨਤ ਮਿਆਦ ਵਿਚ ਉਸ ਦੇ ਨਾਲ ਤਿੰਨ ਪੁਲਿਸ ਮੁਲਾਜਮ ਰੱਖਣ ਦੀ ਸ਼ਰਤ ਹਟਾਈ ਗਈ ਹੈ। ਜਿਸ ਕਾਰਨ ਆਸਾਰਾਮ ਨਾਲ ਹੁਣ ਜਮਾਨਤ ਦੌਰਾਨ ਪੁਲਿਸ ਨਾਲ ਨਹੀਂ ਰਹੇਗੀ। ਕਾਰਜਕਾਰੀ ਚੀਫ਼ ਜਸਟਿਸ ਸੰਜੀਵ ਪ੍ਰਕਾਸ਼ ਸ਼ਰਮਾ ਦੀ ਅਗਵਾਈ ਵਾਲੀ ਡਿਵੀਜ਼ਨ ਬੈਂਚ ਨੇ ਮਾਮਲੇ ਦੀ ਸੁਣਵਾਈ ਕਰਦਿਆਂ ਆਸਾਰਾਮ ਨੂੰ ਅੰਤਰਿਮ ਜ਼ਮਾਨਤ ਦੇ ਦਿੱਤੀ।

Asaram Bapu News, Asaram Bapu की ताज़ा ख़बर, Asaram Bapu हिंदी न्यूज़

ਆਸਾਰਾਮ ਇਸ ਵੇਲੇ ਇੱਕ ਨਿੱਜੀ ਹਸਪਤਾਲ ਵਿੱਚ ਇਲਾਜ ਅਧੀਨ ਹੈ। ਖਰਾਬ ਸਿਹਤ ਦਾ ਹਵਾਲਾ ਦਿੰਦੇ ਹੋਏ ਆਸਾਰਾਮ ਨੇ ਰੈਗੂਲਰ ਜ਼ਮਾਨਤ ਲਈ ਅਰਜ਼ੀ ਦਿੱਤੀ ਸੀ। ਉਹ ਜਿਨਸੀ ਸ਼ੋਸ਼ਣ ਦੇ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਹੈ।

ਜਨਵਰੀ ਦੇ ਸ਼ੁਰੂ ਵਿੱਚ ਸੁਪਰੀਮ ਕੋਰਟ ਨੇ ਆਸਾਰਾਮ ਨੂੰ 2013 ਦੇ ਬਲਾਤਕਾਰ ਦੇ ਮਾਮਲੇ ਵਿੱਚ ਮੈਡੀਕਲ ਆਧਾਰ ‘ਤੇ ਮਾਰਚ ਦੇ ਅੰਤ ਤੱਕ ਅੰਤਰਿਮ ਜ਼ਮਾਨਤ ਦਿੱਤੀ ਸੀ। ਸੁਪਰੀਮ ਕੋਰਟ ਦੇ ਬੈਂਚ ਨੇ ਫਿਰ ਨੋਟ ਕੀਤਾ ਕਿ ਆਸਾਰਾਮ ਨੂੰ ਉਮਰ ਨਾਲ ਸਬੰਧਤ ਕਈ ਸਿਹਤ ਸਮੱਸਿਆਵਾਂ ਹਨ ਅਤੇ ਉਸ ਨੂੰ ਦੋ ਦਿਲ ਦੇ ਦੌਰੇ ਪਏ ਹਨ।

ਇਹ ਵੀ ਪੜ੍ਹੋ : ਅੱਜ ਤੋਂ ਸੂਬੇ ‘ਚ RTO ਸਰਵਿਸ ਹੋਈ 100% ਫੇਸਲੈੱਸ, CM ਮਾਨ ਨੇ ਦਫਤਰ ਨੂੰ ਲਾਇਆ ਤਾਲਾ

ਆਸਾਰਾਮ ਅਗਸਤ 2013 ਤੋਂ ਇੱਕ ਸਕੂਲੀ ਵਿਦਿਆਰਥਣ ਨਾਲ ਬਲਾਤਕਾਰ ਦੇ ਦੋਸ਼ ਵਿੱਚ ਜੇਲ੍ਹ ਵਿੱਚ ਹੈ। ਉਸ ਨੂੰ 16 ਸਾਲ ਦੀ ਕੁੜੀ ਦੀ ਸ਼ਿਕਾਇਤ ਤੋਂ ਬਾਅਦ ਗ੍ਰਿਫਤਾਰ ਕੀਤਾ ਗਿਆ ਸੀ। ਦੋ ਮਹੀਨੇ ਬਾਅਦ ਆਸਾਰਾਮ ਅਤੇ ਉਸਦੇ ਪੁੱਤਰ ਨਾਰਾਇਣ ਸਾਈਂ ‘ਤੇ ਗੁਜਰਾਤ ਦੇ ਸੂਰਤ ਸਥਿਤ ਆਪਣੇ ਆਸ਼ਰਮ ਵਿੱਚ ਦੋ ਭੈਣਾਂ ਨਾਲ ਬਲਾਤਕਾਰ ਕਰਨ ਦਾ ਦੋਸ਼ ਲਗਾਇਆ ਗਿਆ।

ਵੀਡੀਓ ਲਈ ਕਲਿੱਕ ਕਰੋ -:

The post 6 ਮਹੀਨੇ ਲਈ ਜੇਲ੍ਹ ਤੋਂ ਬਾਹਰ ਰਹੇਗਾ ਆਸਾਰਾਮ, ਹਾਈਕੋਰਟ ਨੇ ਦਿੱਤੀ ਵੱਡੀ ਰਾਹਤ appeared first on Daily Post Punjabi.



source https://dailypost.in/news/national/asaram-will-be-out/
Previous Post Next Post

Contact Form