ਪੰਜਾਬ ਸਰਕਾਰ ਵੱਲੋਂ 7 ਅਕਤੂਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਮਹਾਰਿਸ਼ੀ ਭਗਵਾਨ ਵਾਲਮੀਕਿ ਜਯੰਤੀ ਮੌਕੇ ਸੂਬੇ ਭਰ ਵਿਚ ਜਨਤਕ ਛੁੱਟੀ ਐਲਾਨੀ ਗਈ ਹੈ। ਇਸ ਦਿਨ ਸਾਰੇ ਸਕੂਲ, ਕਾਲਜ, ਬੈਂਕ ਤੇ ਸਰਕਾਰੀ ਦਫਤਰ ਬੰਦ ਰਹਿਣਗੇ।
ਦੱਸ ਦੇਈਏ ਕਿ 6 ਅਕਤੂਬਰ ਨੂੰ ਸਕੂਲਾਂ ਵਿਚ ਅੱਧੀ ਛੁੱਟੀ ਕਰਨ ਦੇ ਵੀ ਹੁਕਮ ਜਾਰੀ ਕਰ ਦਿੱਤੇ ਗਏ ਹਨ ਕਿਉਂਕਿ ਵਾਲਮੀਕਿ ਜਯੰਤੀ ਮੌਕੇ ਸ਼ੋਭਾ ਯਾਤਰਾ ਕੱਢੀ ਜਾਂਦੀ ਹੈ। ਇਸ ਦੇ ਨਾਲ ਹੀ 6 ਅਤੇ 7 ਅਕਤੂਬਰ ਨੂੰ ਸਮਾਗਮ ਸਥਾਨ ਦੇ ਆਲੇ-ਦੁਆਲੇ ਸਾਰੀਆਂ ਥਾਵਾਂ ‘ਤੇ ਸ਼ਰਾਬ ਅਤੇ ਮੀਟ ਦੀਆਂ ਦੁਕਾਨਾਂ ਬੰਦ ਰੱਖਣ ਦੇ ਹੁਕਮ ਦਿੱਤੇ ਗਏ ਹਨ। ਜਾਰੀ ਕੀਤੇ ਗਏ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -:
The post ਪੰਜਾਬ ਸਰਕਾਰ ਵੱਲੋਂ 7 ਅਕਤੂਬਰ ਨੂੰ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਰਕਾਰੀ ਦਫਤਰ ਤੇ ਸਿੱਖਿਅਕ ਅਦਾਰੇ appeared first on Daily Post Punjabi.