ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਹਥਿਆਰਾਂ ਦੀ ਤਸਕਰੀ ਮਾਡਿਊਲ ਦਾ ਕੀਤਾ ਪਰਦਾਫਾਸ਼, 7 ਗ੍ਰਿਫਤਾਰ

ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਵੱਡੀ ਕਾਰਵਾਈ ਕਰਦੇ ਹੋਏ ਸਰਹੱਦ ਪਾਰ ਤੋਂ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਇਸ ਗਿਰੋਹ ਦੇ 7 ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ ਤੇ ਹਥਿਆਰ ਤਸਕਰਾਂ ਕੋਲੋਂ 15 ਗੈਰ-ਕਾਨੂੰਨੀ ਹਥਿਆਰ ਵੀ ਬਰਾਮਦ ਕੀਤੇ ਹਨ।

ਫੜੇ ਗਏ ਮੁਲਜ਼ਮਾਂ ਦੀ ਪਛਾਣ ਸ਼ਮਸ਼ੇਰ ਸਿੰਘ ਉਰਫ ਸੀਮਾ, ਅਮਨਦੀਪ ਸਿੰਘ, ਬਲਵਿੰਦਰ ਸਿੰਘ, ਗੁਰਦੇਵ ਸਿੰਘ, ਕਰਨਪ੍ਰੀਤ ਸਿੰਘ, ਹਰਮਨ ਸਿੰਘ ਤੇ ਇਕ ਨਾਬਾਲਗ ਵਜੋਂ ਹੋਈ ਹੈ। ਸਾਰੇ ਅੰਮ੍ਰਿਤਸਰ ਦੇ ਰਹਿਣ ਵਾਲੇ ਹਨ। ਪੁਲਿਸ ਨੇ ਇਨ੍ਹਾਂ ਦੇ ਕਬਜ਼ੇ ਵਿਚੋਂ 15 ਆਧੁਨਿਕ ਪਿਸਤੌਲਾਂ ਬਰਾਮਦ ਕੀਤੀਆਂ ਹਨ ਜਿਨ੍ਹਾਂ ਵਿਚੋਂ 9 ਗਲਾਕmm ਪਿਸਤੌਲ ਤੇ 6 ਪਿਸਤੌਲ (.30 ਬੋਰ) ਸ਼ਾਮਲ ਹਨ।

ਡੀਜੀਪੀ ਪੰਜਾਬ ਗੌਰਵ ਯਾਦਵ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸ਼ੁਰੂਆਤੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫਤਾਰ ਮੁਲਜ਼ਮਾਂ ਦਾ ਸੰਪਰਕ ਪਾਕਿਸਤਾਨ ਸਥਿਤ ਇਕ ਹੈਂਡਲਰ ਨਾਲ ਸੀ ਜਿਸ ਨਾਲ ਉਹ ਸੋਸ਼ਲ ਮੀਡੀਆ ਰਾਹੀਂ ਜੁੜੇ ਹੋਏ ਸਨ। ਇਹ ਗੈਂਗ ਪੰਜਾਬ ਭਰ ਵਿਚ ਗੈਰ-ਕਾਨੂੰਨੀ ਹਥਿਆਰਾਂ ਦੀ ਖਰੀਦ ਤੇ ਸਪਲਾਈ ਵਿਚ ਸ਼ਾਮਲ ਸੀ।

ਇਹ ਵੀ ਪੜ੍ਹੋ : ਡੋਨਾਲਡ ਟਰੰਪ ਦਾ ਪ੍ਰਵਾਸੀਆਂ ਨੂੰ ਇੱਕ ਹੋਰ ਝ.ਟ/ਕਾ! ਬਦਲੇ ਵਰਕ ਪਰਮਿਟ ਦੇ ਨਿਯਮ

ਗ੍ਰਿਫਤਾਰ ਮੁਲਜ਼ਮਾਂ ਖਿਲਾਫ FIR ਥਾਣਾ ਕੈਂਟੋਨਮੈਂਟ ਅੰਮ੍ਰਿਤਸਰ ਵਿਚ ਦਰਜ ਕੀਤੀ ਗਈ ਹੈ। ਪੁਲਿਸ ਨੇ ਕਿਹਾ ਕਿ ਹੁਣ ਪੂਰੇ ਨੈਟਵਰਕ ਇਸ ਦੇ ਪਿਛਲੇ ਤੇ ਅੱਗੇ ਦੀਆਂ ਕੜੀਆਂ ਦਾ ਪਤਾ ਲਗਾਉਣ ਲਈ ਜਾਂਚ ਜਾਰੀ ਹੈ। ਡੀਜੀਪੀ ਨੇ ਕਿਹਾ ਕਿ ਉਹ ਸਰਹੱਦ ਪਾਰ ਤੋਂ ਹਥਿਆਰਾਂ ਦੀ ਤਸਕਰੀ ਦੇ ਨੈਟਵਰਕ ਨੂੰ ਖਤਮ ਕਰਨ ਤੇ ਸੂਬੇ ਵਿਚ ਗੈਰ-ਕਾਨੂੰਨੀ ਹਥਿਆਰਾਂ ਤੇ ਸੰਗਠਿਤ ਅਪਰਾਧ ਦੇ ਫੈਲਾਅ ‘ਤੇ ਰੋਕਣ ਲਗਾਉਣ ਲਈ ਵਚਨਬੱਧ ਹਨ।

ਵੀਡੀਓ ਲਈ ਕਲਿੱਕ ਕਰੋ -:

The post ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਹਥਿਆਰਾਂ ਦੀ ਤਸਕਰੀ ਮਾਡਿਊਲ ਦਾ ਕੀਤਾ ਪਰਦਾਫਾਸ਼, 7 ਗ੍ਰਿਫਤਾਰ appeared first on Daily Post Punjabi.



Previous Post Next Post

Contact Form