ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੂੰ ਅਦਾਲਤ ਵੱਲੋਂ ਝਟਕਾ, ਜ਼ਮਾਨਤ ਅਰਜ਼ੀ ਹੋਈ ਰੱਦ

ਸਨੌਰ ਹਲਕੇ ਦੀ ਨੁਮਾਇੰਦਗੀ ਕਰਨ ਵਾਲੇ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਹਰਮੀਤ ਪਠਾਣਮਾਜਰਾ ਨੂੰ ਪਟਿਆਲਾ ਅਦਾਲਤ ਤੋਂ ਝਟਕਾ ਲੱਗਾ ਹੈ। ਅਦਾਲਤ ਨੇ ਬਲਾਤਕਾਰ ਦੇ ਇੱਕ ਮਾਮਲੇ ਵਿੱਚ ਉਨ੍ਹਾਂ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ। ਹੁਣ ਉਨ੍ਹਾਂ ਕੋਲ ਹਾਈ ਕੋਰਟ ਜਾਣ ਦਾ ਵਿਕਲਪ ਹੈ। ਸਰਕਾਰੀ ਵਕੀਲਾਂ ਨੇ ਅਦਾਲਤ ਵਿੱਚ ਕਿਹਾ ਕਿ ਪਠਾਣਮਾਜਰਾ ਲਗਭਗ ਇੱਕ ਮਹੀਨੇ ਤੋਂ ਫਰਾਰ ਹਨ। ਇਸ ਲਈ ਜੇ ਜ਼ਮਾਨਤ ਮਿਲ ਜਾਂਦੀ ਹੈ, ਤਾਂ ਉਹ ਜਾਂਚ ਵਿੱਚ ਹਿੱਸਾ ਨਹੀਂ ਲੈਣਗੇ। ਹਾਲਾਂਕਿ, ਅਦਾਲਤ ਦਾ ਵਿਸਤ੍ਰਿਤ ਆਰਡਰ ਆਉਣਾ ਪੈਂਡਿੰਗ ਹੈ।

ਆਪ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਵਿਰੁੱਧ 3 ਸਤੰਬਰ ਨੂੰ ਪਟਿਆਲਾ ਦੇ ਸਿਵਲ ਲਾਈਨਜ਼ ਪੁਲਿਸ ਸਟੇਸ਼ਨ ਵਿੱਚ ਐਫਆਈਆਰ ਦਰਜ ਕੀਤੀ ਗਈ ਸੀ। ਦੋਸ਼ ਹੈ ਕਿ ਉਨ੍ਹਾਂ ਨੇ ਇੱਕ ਔਰਤ ਨੂੰ ਸਰਕਾਰੀ ਨੌਕਰੀ ਅਤੇ ਸਰਕਾਰੀ ਯੋਜਨਾਵਾਂ ਦਾ ਵਾਅਦਾ ਕਰਕੇ ਲੱਖਾਂ ਰੁਪਏ ਦੀ ਠੱਗੀ ਮਾਰੀ ਅਤੇ ਫਿਰ ਤਲਾਕਸ਼ੁਦਾ ਦੱਸ ਕੇ ਉਸ ਨਾਲ ਧੋਖਾ ਕੀਤਾ।

ਪੁਲਿਸ ਮੁਤਾਬਕ ਹਰਿਆਣਾ ਦੇ ਕਰਨਾਲ ਜ਼ਿਲ੍ਹੇ ਦੇ ਡਾਬਰੀ ਪਿੰਡ ਵਿੱਚ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਦੀ ਕੋਸ਼ਿਸ਼ ਕੀਤੀ ਗਈ। ਘਟਨਾ ਦੌਰਾਨ ਸਮਰਥਕਾਂ ਨੇ ਪੁਲਿਸ ‘ਤੇ ਗੋਲੀਆਂ ਚਲਾਈਆਂ ਅਤੇ ਪੱਥਰਬਾਜ਼ੀ ਕੀਤੀ। ਹਫੜਾ-ਦਫੜੀ ਵਿਚਾਲੇ ਪਠਾਣਮਾਜਰਾ ਇੱਕ ਸਕਾਰਪੀਓ ਅਤੇ ਇੱਕ ਫਾਰਚੂਨਰ ਵਿੱਚ ਭੱਜ ਗਏ।

ਇਹ ਵੀ ਪੜ੍ਹੋ : ਸੋਨੂੰ ਸੂਦ ਨੇ ਮੋਗਾ ਦੀ ਵਾਇਰਲ ਗਰਲ ਪਰਮ ਨਾਲ ਕੀਤੀ ਗੱਲ, ਮੁੰਬਈ ਆਉਣ ਦਾ ਦਿੱਤਾ ਸੱਦਾ

ਦੂਜੇ ਪਾਸੇ ਹਸਪਤਾਲ ਤੋਂ ਪਠਾਣਮਾਜਰਾ ਦੀ ਪਤਨੀ ਸਿਮਰਨਜੀਤ ਕੌਰ ਮਾਜਰਾ ਦਾ ਇੱਕ ਵੀਡੀਓ ਵਾਇਰਲ ਹੋਇਆ ਸੀ, ਜਿਸ ਵਿਚ ਉਸ ਨੇ ਕਿਹਾ ਸੀ ਕਿ ਮੇਰੇ ਪਰਿਵਾਰ ਨੂੰ ਸੱਚ ਬੋਲਣ ਦੀ ਸਜ਼ਾ ਦਿੱਤੀ ਜਾ ਰਹੀ ਹੈ। ਮੈਂ ਪੁਲਿਸ ਅਧਿਕਾਰੀਆਂ ਨੂੰ ਫੋਨ ਕਰਦੀ ਹਾਂ, ਪਰ ਕੋਈ ਨਹੀਂ ਸੁਣਦਾ। ਉਸ ਨੂੰ ਸਹੀ ਇਲਾਜ ਨਹੀਂ ਮਿਲ ਰਿਹਾ। ਵੀਡੀਓ ਵਿੱਚ ਉਸ ਨੇ ਕਈ ਹਸਪਤਾਲਾਂ ਦਾ ਨਾਮ ਲਿਆ ਜਿੱਥੇ ਉਸਦਾ ਇਲਾਜ ਕੀਤਾ ਜਾ ਰਿਹਾ ਸੀ।

ਵੀਡੀਓ ਲਈ ਕਲਿੱਕ ਕਰੋ -:

The post ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੂੰ ਅਦਾਲਤ ਵੱਲੋਂ ਝਟਕਾ, ਜ਼ਮਾਨਤ ਅਰਜ਼ੀ ਹੋਈ ਰੱਦ appeared first on Daily Post Punjabi.



Previous Post Next Post

Contact Form