ਜਲੰਧਰ ‘ਚ ਬਦਮਾਸ਼ ਦਾ ਐਨਕਾਊਂਟਰ, ਜਵਾਬੀ ਕਾਰਵਾਈ ‘ਚ ਢਿੱਡ ‘ਚ ਲੱਗੀ ਗੋਲੀ

ਬੁੱਧਵਾਰ ਨੂੰ ਪੰਜਾਬ ਦੇ ਜਲੰਧਰ ਵਿੱਚ ਪੁਲਿਸ ਅਤੇ ਇੱਕ ਬਦਨਾਮ ਗੈਂਗ ਦੇ ਸ਼ੂਟਰਾਂ ਵਿਚਾਲੇ ਮੁਕਾਬਲਾ ਹੋਇਆ, ਜਿਸ ਵਿੱਚ ਤਿੰਨ ਸ਼ੂਟਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਸ਼ੂਟਰਾਂ ਵਿੱਚੋਂ ਇੱਕ ਨੂੰ ਢਿੱਡ ਵਿੱਚ ਗੋਲੀ ਲੱਗੀ ਅਤੇ ਉਸ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ।

ਜ਼ਖਮੀ ਦੋਸ਼ੀ ਮਨਕਰਨ ਨੂੰ ਅੰਮ੍ਰਿਤਸਰ ਧਰਮ ਕਤਲਕਾਂਡ ਵਿੱਚ ਸ਼ੂਟਰਾਂ ਦਾ ਸਾਥੀ ਦੱਸਿਆ ਜਾ ਰਿਹਾ ਹੈ। ਪੁਲਿਸ ਨੇ ਮੌਕੇ ਤੋਂ ਗੈਰ-ਕਾਨੂੰਨੀ ਹਥਿਆਰ ਬਰਾਮਦ ਕੀਤੇ ਅਤੇ ਮਨਕਰਨ ਦੇ ਦੋ ਸਾਥੀਆਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ।

ਪੁਲਿਸ ਅਧਿਕਾਰੀਆਂ ਮੁਤਾਬਕ ਮਨਕਰਨ ਦੀ ਲੋਕੇਸ਼ਨ (ਸਲੇਮਪੁਰ ਮਸੰਦਾ ਇਲਾਕੇ) ਵਿੱਚ ਟ੍ਰੇਸ ਹੋਣ ਤੋਂ ਬਾਅਦ ਜਦੋਂ ਉਸ ਨੂੰ ਘੇਰਨ ਦੀ ਕੋਸ਼ਿਸ਼ ਕੀਤੀ ਤਾਂ ਉਸ ਨੇ ਫਾਇਰਿੰਗ ਸ਼ੁਰੂ ਕਰ ਦਿੱਤੀ, ਜਿਸ ਦੇ ਵਾਬ ਵਿਚ ਪੁਲਿਸ ਨੂੰ ਕਾਰਵਾਈ ਕਰਨੀ ਪਈ।

ਸੀਪੀ ਧਨਪ੍ਰੀਤ ਕੌਰ ਨੇ ਦੱਸਿਆ ਕਿ ਸਵੇਰੇ ਤੜਕੇ ਰਾਮਾਮੰਡੀ ਇਲਾਕੇ ਵਿੱਚ ਕੁਝ ਗੈਂਗਸਟਰਾਂ ਨੇ ਗੋਲੀਬਾਰੀ ਕੀਤੀ, ਜਿਸ ਨਾਲ ਪੁਲਿਸ ਨੂੰ ਕਾਰਵਾਈ ਕਰਨ ਅਤੇ ਉਨ੍ਹਾਂ ਦਾ ਪਤਾ ਲਗਾਉਣ ਲਈ ਮਜਬੂਰ ਹੋਣਾ ਪਿਆ। ਘੇਰਾਬੰਦੀ ਦੌਰਾਨ ਤਿੰਨ ਮੁਲਜ਼ਮ – ਮਨਕਰਨ ਸਿੰਘ, ਸਿਮਰਨਜੀਤ ਸਿੰਘ ਅਤੇ ਜੈਵੀਰ ਸਿੰਘ – ਜੋ ਕਿ ਇੱਕ ਬਾਈਕ ‘ਤੇ ਸਨ, ਨੇ ਪੁਲਿਸ ‘ਤੇ ਗੋਲੀਬਾਰੀ ਕੀਤੀ।

ਇਹ ਵੀ ਪੜ੍ਹੋ : ਪੰਜਾਬ ‘ਚ 6 IAS ਅਧਿਕਾਰੀਆਂ ਦਾ ਤਬਾਦਲਾ, ਅੰਮ੍ਰਿਤਸਰ ਦੇ ਸਾਕਸ਼ੀ ਸਾਹਣੀ ਸਣੇ 3 ਜ਼ਿਲ੍ਹਿਆਂ ਦੇ DC ਬਦਲੇ

ਪੁਲਿਸ ਦੀ ਜਵਾਬੀ ਕਾਰਵਾਈ ਵਿੱਚ ਮਨਕਰਨ ਜ਼ਖਮੀ ਹੋ ਗਿਆ। ਉਹ ਅੰਮ੍ਰਿਤਸਰ ਵਿੱਚ ਧਰਮਜੀਤ ਉਰਫ਼ ਧਰਮ ਦੇ ਕਤਲ ਕੇਸ ਵਿੱਚ ਲੋੜੀਂਦਾ ਸੀ ਅਤੇ ਉਸ ਵਿਰੁੱਧ ਪਹਿਲਾਂ ਵੀ ਕਈ ਮਾਮਲੇ ਦਰਜ ਸਨ।

ਵੀਡੀਓ ਲਈ ਕਲਿੱਕ ਕਰੋ -:

The post ਜਲੰਧਰ ‘ਚ ਬਦਮਾਸ਼ ਦਾ ਐਨਕਾਊਂਟਰ, ਜਵਾਬੀ ਕਾਰਵਾਈ ‘ਚ ਢਿੱਡ ‘ਚ ਲੱਗੀ ਗੋਲੀ appeared first on Daily Post Punjabi.



Previous Post Next Post

Contact Form