ਬਰਨਾਲਾ ਜ਼ਿਲ੍ਹੇ ਅਧੀਨ ਪੈਂਦੇ ਹਲਕਾ ਭਦੌੜ ਦੇ ਪਿੰਡ ਸ਼ਹਿਣਾ ਵਿੱਚ ਦਿਨ-ਦਿਹਾੜੇ ਪਿੰਡ ਦੇ ਸਾਬਕਾ ਸਰਪੰਚ ਦੇ ਪੁੱਤਰ ਦਾ ਗੋਲੀ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਸੁਖਵਿੰਦਰ ਸਿੰਘ ਕਲਕੱਤਾ ਦੀ ਸਿਰ ਅਤੇ ਲੱਤ ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਹ ਘਟਨਾ ਸ਼ਨੀਵਾਰ (ਅੱਜ) ਸ਼ਾਮ 4 ਵਜੇ ਦੇ ਕਰੀਬ ਵਾਪਰੀ ਜਦੋਂ ਸੁਖਵਿੰਦਰ ਸਿੰਘ ਪਿੰਡ ਦੀ ਇੱਕ ਦੁਕਾਨ ‘ਤੇ ਬੈਠਾ ਸੀ। ਗੋਲੀਆਂ ਲੱਗਣ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ।
ਸੁਖਵਿੰਦਰ ਸਿੰਘ ਨੂੰ ਸ਼ਹਿਣਾ ਬੱਸ ਸਟੈਂਡ ਦੇ ਕੋਲ ਅਣਪਛਾਤੇ ਹਮਲਾਵਰਾਂ ਨੇ ਗੋਲੀ ਮਾਰੀ ਹੈ, ਜਿਸ ਨਾਲ ਉਸ ਦੀ ਮੌਕੇ ‘ਤੇ ਮੌਤ ਹੋ ਗਈ। ਸੂਤਰਾਂ ਮੁਤਾਬਕ ਇਹ ਹਮਲਾ ਪਿੰਡ ਦੇ ਹੀ ਇੱਕ ਬੰਦੇ ਨੇ ਕੀਤਾ ਹੈ। ਹਮਲਾਵਰ ਅਪਰਾਧ ਕਰਨ ਤੋਂ ਬਾਅਦ ਮੌਕੇ ਤੋਂ ਭੱਜ ਗਏ।
ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਮੁਲਜ਼ਮ ਦੀ ਭਾਲ ਕਰ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਸੁਖਵਿੰਦਰ ਸਿੰਘ ਕਲਕੱਤਾ ਰਾਜਨੀਤੀ ਵਿਚ ਕਾਫੀ ਸਰਗਰਮ ਸੀ। ਕੁਝ ਸਮਾਂ ਪਹਿਲਾਂ ਪਿੰਡ ਵਿੱਚ ਵਿਰੋਧੀ ਧਿਰ ਦੇ ਆਗੂ ਵਜੋਂ ਜਾਣਿਆ ਜਾਂਦਾ ਸੀ। ਪੁਲਿਸ ਇਸ ਪਹਿਲੂ ਦੀ ਵੀ ਜਾਂਚ ਕਰ ਰਹੀ ਹੈ।
ਇਹ ਵੀ ਪੜ੍ਹੋ : ਭਾਈ ਰਾਜੋਆਣਾ ਨਾਲ ਮੁਲਾਕਾਤ ਕਰਨਗੇ ਜਥੇਦਾਰ ਗੜਗੱਜ, ਜੇਲ੍ਹ ਅਧਿਕਾਰੀਆਂ ਨੂੰ ਭੇਜਿਆ ਪੱਤਰ
ਪੁਲਿਸ ਨੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਨੇ ਪੂਰੇ ਇਲਾਕੇ ਵਿੱਚ ਅਲਰਟ ਜਾਰੀ ਕਰ ਦਿੱਤਾ ਹੈ ਅਤੇ ਦੋਸ਼ੀਆਂ ਦੀ ਭਾਲ ਕਰ ਰਹੀ ਹੈ। ਪੁਲਿਸ ਘਟਨਾ ਸਥਾਨ ਦੇ ਆਲੇ-ਦੁਆਲੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕਰ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -:
The post ਭਦੌੜ ‘ਚ ਦਿਨ-ਦਿਹਾੜੇ ਵੱਡੀ ਵਾਰਦਾਤ, ਸਾਬਕਾ ਸਰਪੰਚ ਦੇ ਪੁੱਤ ਦਾ ਗੋਲੀਆਂ ਮਾਰ ਕੇ ਕਤਲ appeared first on Daily Post Punjabi.