ਦੀਵਾਲੀ ਤੋਂ ਪਹਿਲਾਂ ਲੁਧਿਆਣਾ ਵਿਚ ਵੱਡੀ ਘਟਨਾ ਵਾਪਰੀ ਹੈ। ਇਥੇ ਫੈਬਰਿਕ ਸਕ੍ਰੈਪ ਦੇ ਗੋਦਾਮ ਵਿਚ ਭਿਆਨਕ ਅੱਗ ਲੱਗ ਗਈ ਤੇ ਆਸਮਾਨ ਵਿਚ ਚਾਰੇ ਪਾਸੇ ਧੂੰਆਂ ਹੀ ਧੂੰਆਂ ਹੋ ਗਿਆ। ਇਲਾਕੇ ਵਿਚ ਹਫੜਾ-ਦਫੜੀ ਮਚ ਗਈ। ਅੱਗ ਇੰਨੀ ਭਿਆਨਕ ਸੀ ਕਿ ਨਾਲ ਵਾਲੇ ਘਰਾਂ ਵਿਚ ਵੀ ਪਹੁੰਚ ਗਈ। ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਪਹੁੰਚੀਆਂ ਤੇ ਅੱਗ ‘ਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਕਰਨ ਲੱਗੀਆਂ।
ਸਥਾਨਕ ਲੋਕਾਂ ਮੁਤਾਬਕ ਖੁੱਲ੍ਹੇ ਪਲਾਟ ਵਿਚ ਪਈ ਸਮੱਗਰੀ ‘ਤੇ ਆਤਿਸ਼ਬਾਜ਼ੀ ਦੀ ਚਿੰਗਾਰੀ ਡਿਗਣ ਕਰਕੇ ਅੱਗ ਲੱਗੀ। ਅੱਗ ਇੰਨੀ ਤੇਜ਼ੀ ਨਾਲ ਫੈਲ ਗਈ ਕਿ ਪੂਰਾ ਗੋਦਾਮ ਅੱਗ ਦੀਆਂ ਲਪਟਾਂ ਨਾਲ ਘਿਰ ਗਿਆ। ਅੱਗ ਕਰਕੇ ਘਰਾਂ ਦੀਆਂ ਖਿੜਕੀਆਂ ਦੇ ਸ਼ੀਸ਼ੇ ਤੱਕ ਟੁੱਟ ਗਏ। ਗੁਆਂਢੀਆਂ ਦੇ ਘਰਾਂ ਵਿਚ ਅੱਗ ਪਹੁੰਚਦੇ ਹੀ ਕਿਸੇ ਤਰ੍ਹਾਂ ਘਰਾਂ ਤੋਂ ਸਾਮਾਨ ਬਾਹਰ ਕੱਢਿਆ। ਅੱਗ ਨੂੰ ਬੁਝਾਉਣ ਵਿਚ ਫਾਇਰ ਬ੍ਰਿਗੇਡ ਦੇ ਮੁਲਾਜ਼ਮਾਂ ਨੂੰ ਕਾਫੀ ਮੁਸ਼ੱਕਤ ਦਾ ਸਾਹਮਣਾ ਕਰਨਾ ਪਿਆ।
ਗੋਦਾਮ ਮਾਲਕ ਨੂੰ ਭਾਰੀ ਆਰਥਿਕ ਨੁਕਸਾਨ ਹੋਇਆ ਹੈ। ਰਾਹਤ ਦੀ ਗੱਲ ਇਹ ਰਹੀ ਕਿ ਜਾਨੀ ਨੁਕਸਾਨ ਹੋਣ ਤੋਂ ਬਚਾਅ ਰਿਹਾ। ਸਥਾਨਕ ਪ੍ਰਸ਼ਾਸਨ ਤੇ ਪੁਲਿਸ ਵੀ ਮੌਕੇ ‘ਤੇ ਮੌਜੂਦ ਹੈ ਤੇ ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਫਾਇਰ ਬ੍ਰਿਗੇਡ ਦੇ ਮੁਲਾਜ਼ਮ ਨੇ ਦੱਸਿਆ ਕਿ ਦੁਪਹਿਰ ਵੇਲੇ ਉਨ੍ਹਾਂ ਨੂੰ ਅੱਗ ਲੱਗਣ ਬਾਰੇ ਖਬਰ ਮਿਲੀ ਸੀ ਤਾਂ ਉਨ੍ਹਾਂ ਵੱਲੋਂ ਮੌਕੇ ‘ਤੇ ਪਹੁੰਚ ਕੇ ਅੱਗ ਬੁਝਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਤੇ ਜਲਦ ਹੀ ਅੱਗ ‘ਤੇ ਕਾਬੂ ਪਾ ਲਿਆ ਗਿਆ।
ਵੀਡੀਓ ਲਈ ਕਲਿੱਕ ਕਰੋ -:
The post ਲੁਧਿਆਣਾ : ਫੈਬਰਿਕ ਸਕ੍ਰੈਪ ਦੇ ਗੋਦਾਮ ‘ਚ ਲੱਗੀ ਭਿਆਨਕ ਅੱਗ, ਅਸਮਾਨ ‘ਚ ਹੋਇਆ ਧੂੰਆਂ ਹੀ ਧੂੰਆਂ appeared first on Daily Post Punjabi.

