ਇਕ ਮਹੀਨੇ ਤੋਂ ਫਰਾਰ ਚੱਲ ਰਹੇ ਆਮ ਆਦਮੀ ਪਾਰਟੀ (ਆਪ) ਦੇ ਸਨੌਰ ਤੋਂ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੀ ਅਗਾਊਂ ਜ਼ਮਾਨਤ ਪਟੀਸ਼ਨ ‘ਤੇ ਪਟਿਆਲਾ ਦੀ ਇੱਕ ਅਦਾਲਤ ਨੇ ਸੁਣਵਾਈ ਕੀਤੀ, ਹਾਲਾਂਕਿ, ਉਨ੍ਹਾਂ ਨੂੰ ਅਜੇ ਤੱਕ ਰਾਹਤ ਨਹੀਂ ਮਿਲੀ ਹੈ।
ਅਦਾਲਤ ਨੇ ਹੁਣ ਅਗਲੀ ਸੁਣਵਾਈ 9 ਅਕਤੂਬਰ ਨੂੰ ਤੈਅ ਕੀਤੀ ਹੈ। ਉਦੋਂ ਫੈਸਲਾ ਆਉਣ ਦੀ ਉਮੀਦ ਹੈ। ਪਿਛਲੀ ਸੁਣਵਾਈ ਲਗਭਗ ਢਾਈ ਘੰਟੇ ਚੱਲੀ ਸੀ। ਇਸ ਸੁਣਵਾਈ ਦੌਰਾਨ ਵਿਧਾਇਕ ਪਠਾਨਮਾਜਰਾ ਦੇ ਵਕੀਲਾਂ ਨੇ ਕਈ ਦਲੀਲਾਂ ਪੇਸ਼ ਕੀਤੀਆਂ, ਪਰ ਸਰਕਾਰੀ ਵਕੀਲਾਂ ਨੇ ਇਤਰਾਜ਼ ਕੀਤਾ।
ਪਠਾਣਮਾਜਰਾ ਨੇ ਆਪਣੀ ਪਟੀਸ਼ਨ ਵਿੱਚ ਦੋ ਮੁੱਖ ਦਲੀਲਾਂ ਦਿੱਤੀਆਂ। ਪਹਿਲੀ ਕਿ ਉਸ ਦੇ ਖਿਲਾਫ ਕੇਸ ਸਿਆਸਤ ਤੋਂ ਪ੍ਰੇਰਿਤ ਹੈ। ਦੂਜੀ ਜਿਸ ਸ਼ਿਕਾਇਤ ਦੇ ਆਧਾਰ ‘ਤੇ ਕੇਸ ਦਾਇਰ ਕੀਤਾ ਗਿਆ ਸੀ, ਉਹ ਲੰਬੇ ਸਮੇਂ ਤੋਂ ਪੈਂਡਿੰਗ ਸੀ। ਹਾਲਾਂਕਿ, ਸਰਕਾਰੀ ਵਕੀਲ ਨੇ ਕਿਹਾ ਕਿ ਸਥਾਪਿਤ ਨਿਯਮਾਂ ਮੁਤਾਬਕ ਕਾਰਵਾਈ ਕੀਤੀ ਗਈ ਸੀ ਅਤੇ ਕਿਸੇ ਨੂੰ ਵੀ ਪਰੇਸ਼ਾਨ ਨਹੀਂ ਕੀਤਾ ਗਿਆ ਸੀ।
ਇਹ ਵੀ ਪੜ੍ਹੋ : ਈਰਾਨ ’ਚ ਫਸੇ ਅੰਮ੍ਰਿਤਸਰ ਦੇ ਮੁੰਡੇ ਦੀ ਹੋਈ ਵਤਨ ਵਾਪਸੀ, ਏਜੰਟਾਂ ਨੇ ਬੰਧਕ ਬਣਾ ਕੇ ਮੰਗੀ ਸੀ ਫਿਰੌਤੀ
ਹਸਪਤਾਲ ਤੋਂ ਪਠਾਣਮਾਜਰਾ ਦੀ ਪਤਨੀ ਸਿਮਰਨਜੀਤ ਕੌਰ ਮਾਜਰਾ ਦਾ ਇੱਕ ਵੀਡੀਓ ਵਾਇਰਲ ਹੋਇਆ ਸੀ, ਜਿਸ ਵਿਚ ਉਸ ਨੇ ਕਿਹਾ ਸੀ ਕਿ ਮੇਰੇ ਪਰਿਵਾਰ ਨੂੰ ਸੱਚ ਬੋਲਣ ਦੀ ਸਜ਼ਾ ਦਿੱਤੀ ਜਾ ਰਹੀ ਹੈ। ਮੈਂ ਪੁਲਿਸ ਅਧਿਕਾਰੀਆਂ ਨੂੰ ਫੋਨ ਕਰਦੀ ਹਾਂ, ਪਰ ਕੋਈ ਨਹੀਂ ਸੁਣਦਾ। ਉਸ ਨੂੰ ਸਹੀ ਇਲਾਜ ਨਹੀਂ ਮਿਲ ਰਿਹਾ। ਵੀਡੀਓ ਵਿੱਚ ਉਸ ਨੇ ਕਈ ਹਸਪਤਾਲਾਂ ਦਾ ਨਾਮ ਲਿਆ ਜਿੱਥੇ ਉਸਦਾ ਇਲਾਜ ਕੀਤਾ ਜਾ ਰਿਹਾ ਸੀ।
ਵੀਡੀਓ ਲਈ ਕਲਿੱਕ ਕਰੋ -:
The post ਮਹੀਨੇ ਤੋਂ ਫਰਾਰ ਚੱਲ ਰਹੇ ਵਿਧਾਇਕ ਪਠਾਣਮਾਜਰਾ ਨੂੰ ਅਦਾਲਤ ਤੋਂ ਨਹੀਂ ਮਿਲੀ ਰਾਹਤ appeared first on Daily Post Punjabi.