ਗਾਇਕ ਰਾਜਵੀਰ ਜਵੰਦਾ ਦੇ ਦਿਹਾਂਤ ਮਗਰੋਂ ਪੂਰੇ ਪੰਜਾਬ ਵਿਚ ਸੋਗ ਦੀ ਲਹਿਰ ਹੈ। ਲੁਧਿਆਣਾ ਪ੍ਰਸ਼ਾਸਨ ਨੇ ਵੱਡਾ ਫੈਸਲਾ ਲੈਂਦੇ ਹੋਏ ਅੱਜ ਸਾਰਸ ਫੈਸਟੀਵਲ ‘ਚ ਹੋਣ ਵਾਲੀ ਸਟਾਰ ਨਾਈਟ ਨੂੰ ਰੱਦ ਕਰ ਦਿੱਤਾ ਹੈ। ਉਨ੍ਹਾਂ ਪਰਿਵਾਰ, ਦੋਸਤਾਂ ਤੇ ਪ੍ਰਸ਼ੰਸਕਾਂ ਨਾਲ ਡੂੰਘੀ ਸੰਵੇਦਨਾ ਦਾ ਪ੍ਰਗਟਾਵਾ ਕੀਤਾ।
ਪ੍ਰਸ਼ਾਸਨ ਨੇ ਸਟਾਰ ਨਾਈਟ ਕੈਂਸਲ ਕਰਨ ਬਾਰੇ ਸੂਚਨਾ ਦਿੰਦੇ ਹੋਏ ਕਿਹਾ ਕਿ ਪ੍ਰਸਿੱਧ ਪੰਜਾਬੀ ਗਾਇਕ, ਰਾਜਵੀਰ ਜਵੰਦਾ ਦੇ ਦੁਖਦਾਈ ਅਤੇ ਬੇਵਕਤੀ ਦਿਹਾਂਤ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ, ਲੁਧਿਆਣਾ ਨੇ ਅੱਜ ਸ਼ਾਮ, 8 ਅਕਤੂਬਰ ਨੂੰ ਸਾਰਸ ਫੈਸਟੀਵਲ ਵਿਖੇ ਹੋਣ ਵਾਲੀ ਸਟਾਰ ਨਾਈਟ ਨੂੰ ਰੱਦ ਕਰਨ ਦਾ ਫੈਸਲਾ ਕੀਤਾ ਹੈ।

ਇਹ ਰੱਦ ਕਰਨਾ ਵਿਛੜੀ ਆਤਮਾ ਪ੍ਰਤੀ ਡੂੰਘੇ ਸਤਿਕਾਰ ਦਾ ਪ੍ਰਤੀਕ ਹੈ ਅਤੇ ਪੰਜਾਬੀ ਸੰਗੀਤ ਦੀ ਦੁਨੀਆ ਨੂੰ ਹੋਏ ਭਾਰੀ ਨੁਕਸਾਨ ਦਾ ਸੋਗ ਹੈ। ਅਸੀਂ ਉਨ੍ਹਾਂ ਦੇ ਪਰਿਵਾਰ, ਦੋਸਤਾਂ ਅਤੇ ਪ੍ਰਸ਼ੰਸਕਾਂ ਨਾਲ ਆਪਣੀ ਡੂੰਘੀ ਸੰਵੇਦਨਾ ਸਾਂਝੀ ਕਰਦੇ ਹਾਂ। ਅਸੀਂ ਤੁਹਾਡੀ ਸਮਝ ਲਈ ਤੁਹਾਡਾ ਧੰਨਵਾਦ ਕਰਦੇ ਹਾਂ।
ਦੱਸ ਦੇਈਏ ਕਿ ਜਵੰਦਾ 27 ਸਤੰਬਰ ਨੂੰ ਬੱਦੀ ਤੋਂ ਬਾਈਕ ‘ਤੇ ਸ਼ਿਮਲਾ ਜਾਂਦੇ ਹੋਏ ਪਿੰਜੌਰ ਵਿੱਚ ਹਾਦਸੇ ਦਾ ਸ਼ਿਕਾਰ ਹੋ ਗਏ ਸਨ। ਹਸਪਤਾਲ ਲਿਜਾਂਦੇ ਸਮੇਂ ਉਸ ਨੂੰ ਦਿਲ ਦਾ ਦੌਰਾ ਪੈ ਗਿਆ। ਬਾਅਦ ਵਿੱਚ ਉਨ੍ਹਾਂ ਨੂੰ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਉਹ ਲਗਾਤਾਰ ਵੈਂਟੀਲੇਟਰ ‘ਤੇ ਸਨ।
ਇਹ ਵੀ ਪੜ੍ਹੋ : ਜਲੰਧਰ ਪਹੁੰਚੇ ਕੇਜਰੀਵਾਲ ਤੇ CM ਮਾਨ, 5,000 ਕਰੋੜ ਦੇ ਪਾਵਰ ਟਰਾਂਸਮਿਸ਼ਨ ਕਾਰਜਾਂ ਦੀ ਕੀਤੀ ਸ਼ੁਰੂਆਤ
ਫੋਰਟਿਸ ਹਸਪਤਾਲ ਨੇ ਕਿਹਾ ਕਿ ਜਦੋਂ ਉਨ੍ਹਾਂ ਨੂੰ ਦਾਖਲ ਕਰਵਾਇਆ ਗਿਆ ਸੀ ਤਾਂ ਉਨ੍ਹਾਂ ਦੀ ਰੀੜ੍ਹ ਦੀ ਹੱਡੀ ਅਤੇ ਬ੍ਰੇਨ ਬਹੁਤ ਡੈਮੇਜ ਹੋ ਚੁੱਕੇ ਸਨ। ਅੱਜ ਮਲਟੀ-ਆਰਗਨ ਫੇਲ੍ਹ ਹੋਣ ਕਾਰਨ ਉਨ੍ਹਾਂ ਦਾ ਦਿਹਾਤ ਹੋ ਗਿਆ।
ਵੀਡੀਓ ਲਈ ਕਲਿੱਕ ਕਰੋ -:
The post ਰਾਜਵੀਰ ਜਵੰਦਾ ਦੇ ਦਿ.ਹਾਂ/ਤ ਮਗਰੋਂ ਪੰਜਾਬ ‘ਚ ਸੋਗ ਦੀ ਲਹਿਰ, ਲੁਧਿਆਣਾ ‘ਚ ਸਰਸ ਮੇਲੇ ਦਾ ਸ਼ੋਅ ਰੱਦ appeared first on Daily Post Punjabi.

