CM ਮਾਨ ਦਾ ਬਠਿੰਡਾ ਵਾਸੀਆਂ ਨੂੰ ਵੱਡਾ ਤੋਹਫਾ, ਰਾਮਪੁਰਾ ਫੂਲ ਵਿਖੇ ਰੇਲਵੇ ਓਵਰ ਬ੍ਰਿਜ ਦਾ ਕੀਤਾ ਉਦਘਾਟਨ

ਦੀਵਾਲੀ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬਠਿੰਡਾ ਵਾਸੀਆਂ ਨੂੰ ਵੱਡਾ ਤੋਹਫਾ ਦਿੱਤਾ ਗਿਆ ਹੈ। ਉਨ੍ਹਾਂ ਵੱਲੋਂ ਰਾਮਪੁਰਾ ਫੂਲ ਵਿਖੇ ਰੇਲਵੇ ਓਵਰਬ੍ਰਿਜ ਦਾ ਉਦਘਾਟਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਓਵਰ ਬ੍ਰਿਜ ਦੇ ਬਨਣ ਨਾਲ ਲੋਕਾਂ ਨੂੰ ਟ੍ਰੈਫਿਕ ਦੀ ਸਮੱਸਿਆ ਤੋਂ ਨਿਜਾਤ ਮਿਲੇਗੀ ।

CM ਮਾਨ ਨੇ ਕਿਹਾ ਕਿ ਲੋਕਾਂ ਨੂੰ ਸੁੱਖ-ਸਹੂਲਤਾਂ ਦੇਣਾ ਸਰਕਾਰਾਂ ਦੀ ਡਿਊਟੀ ਵੀ ਹੈ ਤੇ ਫ਼ਰਜ਼ ਵੀ ਹੈ। ਉਨ੍ਹਾਂ ਕਿਹਾ ਕਿ ਓਵਰਬ੍ਰਿਜ ਨਾ ਹੋਣ ਕਰਕੇ ਜਦੋਂ ਰੇਲਵੇ ਫਾਟਕ ਬੰਦ ਹੁੰਦਾ ਸੀ ਤਾਂ ਲੋਕਾਂ ਨੂੰ ਕਾਫੀ ਦੇਰ ਤੱਕ ਇੰਤਜ਼ਾਰ ਕਰਨਾ ਪੈਂਦਾ ਸੀ ਜਿਸ ਨਾਲ ਉਨ੍ਹਾਂ ਦਾ ਕੀਮਤੀ ਸਮਾਂ ਬਰਬਾਦ ਹੋ ਜਾਂਦਾ ਸੀ ਪਰ ਹੁਣ ਬ੍ਰਿਜ ਬਣਨ ਨਾਲ ਲੋਕਾਂ ਦੀ ਇਸ ਸਮੱਸਿਆ ਦਾ ਹੱਲ ਹੋ ਜਾਵੇਗਾ। ਪੁਲ ਬਣਨ ਨਾਲ ਲੋਕਾਂ ਨੂੰ ਵੱਡੀ ਸਹੂਲਤ ਮਿਲੀ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਕਈ ਸਰਕਾਰਾਂ ਆਈਆਂ ਪਰ ਕਿਸੇ ਨੇ ਲੋਕਾਂ ਦੀ ਸਾਰ ਨਹੀਂ ਲਈ ਪਰ ਸਾਡੀ ਨੀਅਤ ਸਾਫ ਹੈ, ਜਿਸ ਕਰਕੇ ਅਸੀਂ ਲੋਕਾਂ ਦੀ ਸਹੂਲਤ ਲਈ ਤੇ ਸੂਬੇ ਦੇ ਵਿਕਾਸ ਲਈ ਕਈ ਪ੍ਰਾਜੈਕਟਾਂ ਨੂੰ ਪੂਰਾ ਕਰ ਰਹੇ ਹਾਂ। ਉਨ੍ਹਾਂ ਕਿਹਾ ਕਿ ਤੁਹਾਡੀ ਆਪਣੀ ਸਰਕਾਰ ਹੈ ਤੇ ਹਰ ਰੋਜ਼ ਨਵੇਂ ਕੰਮ ਹੋ ਰਹੇ ਹਨ।

ਇਹ ਵੀ ਪੜ੍ਹੋ : ADGP ਦੀ ਮੌ/ਤ ਮਗਰੋਂ ਵੱਡਾ ਐਕਸ਼ਨ, SP ਨੂੰ ਅਹੁਦੇ ਤੋਂ ਹਟਾਇਆ, ਪੋਸਟਮਾਰਟਮ ‘ਤੇ ਸਸਪੈਂਸ!

ਇਸ ਮੌਕੇ ਸੀਐੱਮ ਮਾਨ ਵੱਲੋਂ ਆਪਣੀ ਸਰਕਾਰ ਦੀਆਂ ਉਪਲਬਧੀਆਂ ਬਾਰੇ ਵੀ ਦੱਸਿਆ ਗਿਆ। ਉਨ੍ਹਾਂ ਕਿਹਾ ਕਿ ਜਲਦ ਹੀ 19 ਹਜ਼ਾਰ ਕਿਲੋਮੀਟਰ ਪਿੰਡਾਂ ਦੀਆਂ ਸੜਕਾਂ ਠੀਕ ਕੀਤੀਆਂ ਜਾਣਗੀਆਂ, ਨਾਲ ਹੀ ਨਵੇਂ ਟਰਾਂਸਫਾਰਮਰ, ਬਿਜਲੀ ਦੀਆਂ ਤਾਰਾਂ ਅਤੇ ਰੇਲਵੇ ਲਾਈਨਾਂ ਦੀ ਵੀ ਮੁਰੰਮਤ ਹੋਵੇਗੀ। ਇਸ ਦੇ ਨਾਲ ਹੀ ਨਵੇਂ ਮੁਹੱਲਾ ਕਲੀਨਿਕ ਵੀ ਬਣਾਏ ਜਾਣਗੇ। ਉਨ੍ਹਾਂ ਵੱਲੋਂ ਸੜਕ ਸੁਰੱਖਿਆ ਫੋਰਸ ਤੇ ਰੋਜ਼ਗਾਰ ਦੇ ਨਵੇਂ ਮੌਕਿਆਂ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ ਗਈ।

The post CM ਮਾਨ ਦਾ ਬਠਿੰਡਾ ਵਾਸੀਆਂ ਨੂੰ ਵੱਡਾ ਤੋਹਫਾ, ਰਾਮਪੁਰਾ ਫੂਲ ਵਿਖੇ ਰੇਲਵੇ ਓਵਰ ਬ੍ਰਿਜ ਦਾ ਕੀਤਾ ਉਦਘਾਟਨ appeared first on Daily Post Punjabi.



Previous Post Next Post

Contact Form