ਜ਼ੀਰਕਪੁਰ ਤੋਂ ਖਬਰ ਸਾਹਮਣੇ ਆ ਰਹੀ ਹੈ ਜਿਥੇ ਦਿਨ-ਦਿਹਾੜੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਲੁਟੇਰਿਆਂ ਨੇ ਚਾਕੂ ਦੀ ਨੋਕ ‘ਤੇ ਇਕੱਲੀ ਕੁੜੀ ਨੂੰ ਬੰਧਕ ਬਣਾਇਆ। ਘਟਨਾ ਉਦੋਂ ਵਾਪਰੀ ਜਦੋਂ ਪਰਿਵਾਰ ਦੇ ਸਾਰੇ ਮੈਂਬਰ ਕੰਮ ‘ਤੇ ਗਏ ਹੋਏ ਸਨ ਤੇ ਘਰ ਵਿਚ ਕੁੜੀ ਇਕੱਲੀ ਸੀ।
ਮਿਲੀ ਜਾਣਕਾਰੀ ਮੁਤਾਬਕ ਬਾਈਕ ਸਵਾਰ 3 ਅਣਪਛਾਤੇ ਘਰ ਵਿਚ ਦਾਖਲ ਹੋ ਗਏ। ਜਦੋਂ ਕੁੜੀ ਵੱਲੋਂ ਇਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ ਤਾਂ ਉਨ੍ਹਾਂ ਨੇ ਕੁੜੀ ਨੂੰ ਧੱਕਾ ਦੇ ਦਿੱਤਾ ਤੇ ਅੰਦਰ ਵੜ ਗਏ ਤੇ ਫਿਰ ਉਨ੍ਹਾਂ ਵੱਲੋਂ ਵੱਡੀ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਸਾਰੀ ਘਟਨਾ ਸੀਸੀਟੀਵੀ ਫੁਟੇਜ ਵਿਚ ਕੈਦ ਹੋ ਗਈ ਹੈ ਜਿਸ ਵਿਚ ਦੇਖਿਆ ਜਾ ਸਕਦਾ ਹੈ ਕਿ ਕਿਵੇਂ ਇਹ ਲੁਟੇਰੇ ਬੇਖੌਫ ਹੋ ਕੇ ਕੁੜੀ ਨੂੰ ਧੱਕਾ ਦੇ ਕੇ ਘਰ ਵਿਚ ਦਾਖਲ ਹੋ ਜਾਂਦੇ ਹਨ।
ਇਹ ਵੀ ਪੜ੍ਹੋ : ਭਾਰਤ ਘਰੇਲੂ ਮੈਦਾਨ ‘ਤੇ 15 ਸਾਲਾਂ ਬਾਅਦ ਦੱਖਣੀ ਅਫਰੀਕਾ ਤੋਂ ਹਾਰਿਆ, 124 ਦੌੜਾਂ ਦਾ ਵੀ ਪਿੱਛਾ ਨਹੀਂ ਕਰ ਸਕੀ ਟੀਮ
ਕੁੜੀ ਨੂੰ ਬੰਧਕ ਬਣਾ ਕੇ ਲੁਟੇਰੇ ਘਰ ਵਿਚ ਪਏ ਸਾਰੇ ਗਹਿਣੇ ਤੇ ਨਕਦੀ ਲੈ ਕੇ ਲੁਟੇਰੇ ਫਰਾਰ ਹੋ ਗਏ ਹਨ। ਜ਼ੀਰਕਪੁਰ ਦੀ ਮੰਨਤ ਇਨਕਲੇਵ ਕਾਲੋਨੀ ਵਿਚ ਦਿਨ-ਦਿਹਾੜੇ ਲੁੱਟ ਦੀ ਇਹ ਖੌਫਨਾਕ ਵਾਰਦਾਤ ਵਾਪਰੀ ਹੈ। ਕੁੜੀ ਨੇ ਦੱਸਿਆ ਕਿ ਉਹ ਘਰ ਵਿਚ ਇਕੱਲੀ ਸੀ ਤੇ ਉਸ ਦੇ ਮਾਤਾ-ਪਿਤਾ ਤੇ ਭਰਾ ਕਿਸੇ ਕੰਮ ਲਈ ਚੰਡੀਗੜ੍ਹ ਗਏ ਹੋਏ ਸੀ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਦਾ ਕਹਿਣਾ ਹੈ ਮੁਲਜ਼ਮਾਂ ‘ਤੇ ਸਖਤ ਐਕਸ਼ਨ ਲਿਆ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -:
The post ਜ਼ੀਰਕਪੁਰ : ਕੁੜੀ ਨੂੰ ਬੰਧਕ ਬਣਾ ਕੇ ਲੁੱਟ ਦੀ ਵਾਰਦਾਤ ਨੂੰ ਦਿੱਤਾ ਅੰਜਾਮ, ਘਰ ‘ਚ ਪਿਆ ਕੈਸ਼ ਤੇ ਗਹਿਣੇ ਲੈ ਲੁਟੇਰੇ ਹੋਏ ਫਰਾਰ appeared first on Daily Post Punjabi.

