ਬੰਗਾ ‘ਚ ਵੱਡੀ ਵਾਰਦਾਤ, ਬੱਸ ਸਟੈਂਡ ‘ਤੇ ਖੜ੍ਹੇ ਨੌਜਵਾਨਾਂ ‘ਤੇ ਚੱਲੀਆਂ ਗੋਲੀਆਂ, ਇੱਕ ਦੀ ਮੌਤ

ਪੰਜਾਬ ਵਿਚ ਇੱਕ ਵਾਰ ਫਿਰ ਵੱਡੀ ਵਾਰਦਾਤ ਸਾਹਮਣੇ ਆਈ ਹੈ, ਜਿਥੇ ਬੱਸ ਸਟੈਂਡ ‘ਤੇ ਖੜ੍ਹੇ ਤਿੰਨ ਨੌਜਵਾਨਾਂ ‘ਤੇ ਦਿਨ-ਦਿਹਾੜੇ ਗੋਲੀਆਂ ਚਲਾਈਆਂ ਗਈਆਂ। ਦੱਸਿਆ ਜਾ ਰਿਹਾ ਹੈ ਕਿ ਕੁਝ ਨੌਜਵਾਨ ਉਥੇ ਆਏ ਅਤੇ ਗੋਲੀਆਂ ਚਲਾ ਦਿੱਤੀਆਂ। ਇਹ ਨੌਜਵਾਨ ਕੌਣ ਸਨ, ਕਿੱਥੋਂ ਆਏ ਤੇ ਗੋਲੀਆਂ ਕਿਸ ਕਾਰਨ ਚਲਾਈਆਂ ਗਈਆਂ ਇਹ ਕੁਝ ਵੀ ਪਤਾ ਨਹੀਂ ਲੱਗ ਸਕਿਆ।

ਮਾਮਲਾ ਨਵਾਂਸ਼ਹਿਰ ਦੀ ਸਬ-ਤਹਿਸੀਲ ਬੰਗਾ ਤੋਂ ਸਾਹਮਣੇ ਆਇਆ ਹੈ। ਹਾਲਾਂਕਿ ਪੁਲਿਸ ਵੀ ਮੌਕੇ ‘ਤੇ ਪਹੁੰਚ ਗਈ ਅਤੇ ਸਾਰੇ ਮਾਮਲੇ ਦੀ ਜਾਂਚ ਕਰ ਰਹੀ ਹੈ। ਹੁਣ ਤੱਕ ਦੀ ਸਾਹਮਣੇ ਆਈ ਜਾਣਕਾਰੀ ਮੁਤਾਬਕ ਪੰਜ ਤੋਂ ਛੇ ਨੌਜਵਾਨ ਬੱਸ ਸਟੈਂਡ ‘ਤੇ ਆਏ ਅਤੇ ਉਥੇ ਖੜ੍ਹੇ ਤਿੰਨ ਨੌਜਵਾਨਾਂ ‘ਤੇ ਗੋਲੀਆਂ ਚਲਾ ਦਿੱਤੀਆਂ। ਦੱਸਿਆ ਜਾ ਰਿਹਾ ਹੈ ਕਿ ਇੱਕ ਦੀ ਮੌਤ ਹੋ ਚੁੱਕੀ ਹੈ ਜਦਕਿ ਦੂਜੇ ਦੋ ਵੀ ਗੰਭੀਰ ਜਖਮੀ ਹਨ। ਹਾਲਾਂਕਿ ਉਨ੍ਹਾਂ ਦੀ ਵੀ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਵਾਰਦਾਤ ਮਗਰੋਂ ਪੂਰੇ ਇਲਾਕੇ ਵਿਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ। ਜਲਦ ਹੀ ਪੁਲਿਸ ਵੱਲੋਂ ਜਾਣਕਾਰੀ ਸਾਂਝੀ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਸਾਬਕਾ PM ਸ਼ੇਖ ਹਸੀਨਾ ਨੂੰ ਮੌਤ ਦੀ ਸਜ਼ਾ, ਬੰਗਲਾਦੇਸ਼ ICT ਨੇ ਦਿੱਤਾ ਮਨੁੱਖਤਾ ਦਾ ਦੋਸ਼ੀ ਕਰਾਰ

ਵੀਡੀਓ ਲਈ ਕਲਿੱਕ ਕਰੋ -:

The post ਬੰਗਾ ‘ਚ ਵੱਡੀ ਵਾਰਦਾਤ, ਬੱਸ ਸਟੈਂਡ ‘ਤੇ ਖੜ੍ਹੇ ਨੌਜਵਾਨਾਂ ‘ਤੇ ਚੱਲੀਆਂ ਗੋਲੀਆਂ, ਇੱਕ ਦੀ ਮੌਤ appeared first on Daily Post Punjabi.



Previous Post Next Post

Contact Form